05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਟੀ.ਐੱਲ.ਐੱਫ. ਸਕੂਲ ਦੇ ਅੰਡਰ-19 ਕਬੱਡੀ ਖਿਡਾਰੀਆਂ ਨੇ ਪੰਜਾਬ ਜ਼ੋਨਲ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਿਆ-ਚੇਅਰਮੈਨ ਇੰਜ: ਜਨੇਸ਼ ਗਰਗ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਸਵਰਨ ਸਿੰਘ ਆਦੀਵਾਲ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਵੱਡਾ ਹੁੰਗਾਰਾ ਮਿਲਣ ਲੱਗਿਆ ਹੈ ਅਤੇ ਉਨ੍ਹਾਂ ਦੀ ਹਲਕੇ ਵਿਚ ਹਰਮਨ ਪਿਆਰਤਾ ਇਸ ਕਦਰ ਹੈ ਕਿ ਲੋਕ ਉਸ ਨਾਲ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਉਨ੍ਹਾਂ ਵਲੋਂ ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਵੀ ਤੇਜ਼ ਕੀਤੀਆਂ ਹੋਈਆਂ ਹਨ ਅਤੇ ਜਿੱਥੇ ਕਿਤੇ ਵੀ ਉਹ ਮੀਟਿੰਗ ਕਰਦੇ ਹਨ ਲੋਕਾਂ ਦਾ ਜੁੜਦਾ ਇਕੱਠ ਦਰਸਾਉਂਦਾ ਹੈ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਵੱਡੇ ਪੱਧਰ ‘ਤੇ ਚੋਣ ਜਿੱਤ ਕੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਇਕ ਸੇਵਾਦਾਰ ਵਜੋਂ ਉਹ ਲੋਕ ਸੇਵਾ ਵੀ ਕਰਨਗੇ। ਇਸ ਮੌਕੇ ਸਵਰਨ ਸਿੰਘ ਆਦੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕ ਉਸ ਦਾ ਆਪਣਾ ਪਰਿਵਾਰ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਸ਼ਰੀਕ ਹੋ ਕੇ ਭਾਗੀਦਾਰ ਬਣਦੇ ਹਨ।

Ad Position 21
No active advertisement
ਅਜੀਤ ਡੈਸਕ 05-08-2026
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਸਵਰਨ ਸਿੰਘ ਆਦੀਵਾਲ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਵੱਡਾ ਹੁੰਗਾਰਾ ਮਿਲਣ ਲੱਗਿਆ ਹੈ ਅਤੇ ਉਨ੍ਹਾਂ ਦੀ ਹਲਕੇ ਵਿਚ ਹਰਮਨ ਪਿਆਰਤਾ ਇਸ ਕਦਰ ਹੈ ਕਿ ਲੋਕ ਉਸ ਨਾਲ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਉਨ੍ਹਾਂ ਵਲੋਂ ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਵੀ ਤੇਜ਼ ਕੀਤੀਆਂ ਹੋਈਆਂ ਹਨ ਅਤੇ ਜਿੱਥੇ ਕਿਤੇ ਵੀ ਉਹ ਮੀਟਿੰਗ ਕਰਦੇ ਹਨ ਲੋਕਾਂ ਦਾ ਜੁੜਦਾ ਇਕੱਠ ਦਰਸਾਉਂਦਾ ਹੈ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਵੱਡੇ ਪੱਧਰ ‘ਤੇ ਚੋਣ ਜਿੱਤ ਕੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਇਕ ਸੇਵਾਦਾਰ ਵਜੋਂ ਉਹ ਲੋਕ ਸੇਵਾ ਵੀ ਕਰਨਗੇ। ਇਸ ਮੌਕੇ ਸਵਰਨ ਸਿੰਘ ਆਦੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਲੋਕ ਉਸ ਦਾ ਆਪਣਾ ਪਰਿਵਾਰ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਸ਼ਰੀਕ ਹੋ ਕੇ ਭਾਗੀਦਾਰ ਬਣਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿਚ ਉਨ੍ਹਾਂ ਦਾ ਇਕ ਵੱਡਾ ਜਨ ਆਧਾਰ ਹੈ ਅਤੇ ਲੋਕ ਉਨ੍ਹਾਂ ਨੂੰ ਮਣਾਂ-ਮੂੰਹੀਂ ਪਿਆਰ ਤੇ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰ ਕੇ ਹਲਕਾ ਨਿਹਾਲ ਸਿੰਘ ਵਾਲਾ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣਗੇ। ਆਦੀਵਾਲ ਨੇ ਕਿਹਾ ਕਿ ਸਾਲ 2027 ਵਿਚ ਕਾਂਗਰਸ ਪਾਰਟੀ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਵੱਲ ਤੋਰਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਦਲਜੀਤ ਸਿੰਘ ਧਾਲੀਵਾਲ, ਹਰਭਜਨ ਸਿੰਘ ਸੋਨੀ ਡਾਇਰੈਕਟਰ, ਐਡਵੋਕੇਟ ਪਰਵਿੰਦਰ ਸਿੰਘ ਧਾਲੀਵਾਲ, ਮੇਹਰ ਸਿੰਘ, ਅਵਤਾਰ ਸਿੰਘ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਦਰਸ਼ਨ ਸਿੰਘ, ਭੋਲਾ ਬਾਬਾ, ਮਨਪ੍ਰੀਤ ਸਿੰਘ ਧਾਲੀਵਾਲ, ਸ਼ਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਗਰੇਵਾਲ, ਧਰਮਿੰਦਰ ਸਿੰਘ, ਬਬਲਜੀਤ ਸਿੰਘ, ਧਰਮਪ੍ਰੀਤ ਸਿੰਘ, ਰਣਜੀਤ ਸਿੰਘ ਸੰਧੂ, ਕਿਰਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਹਰਭੁਪਿੰਦਰ ਸਿੰਘ ਲਾਡੀ ਨਾਲ ਦ... ਅਗਲੀ ਖ਼ਬਰ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਪਸੀ ਫੁੱਟ ਤੇ ਧੜ੍ਹੇਬੰਦੀ ਖ਼ਤਮ ਕਰਕੇ ਇਕਜੁੱਟ ਹੋਣ ਦੀ ਲੋੜ- ਹਰਜਿੰਦਰ ਸਿੰਘ ਜਿੰਦਾ ਸੰਧੂ ਪ...
Ad Position 24
No active advertisement