05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਹਰਭੁਪਿੰਦਰ ਸਿੰਘ ਲਾਡੀ ਨਾਲ ਦੁੱਖ ਦਾ ਪ੍ਰਗਟਾਵਾ ਕਿਹਾ, ਮਾਪਿਆਂ ਦੇ ਬੈਠਿਆਂ ਜਵਾਨ ਪੁੱਤ ਦਾ ਚਲੇ ਜਾਣਾ ਅਸਹਿ ਤੇ ਅਕਹਿ ਸਦਮਾ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਤੇ ਪਰਮਜੀਤ ਕੌਰ ਸੋਢੀ ਦਾ ਹੋਣਹਾਰ ਇਕਲੌਤਾ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਜੋ ਬੀਤੀ 25 ਜੁਲਾਈ ਨੂੰ ਆਪਣੇ ਸਵਾਸਾਂ ਨੂੰ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਜਿੱਥੇ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਭਰ ਤੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਦੁੱਖ ਸਾਂਝਾ ਕੀਤਾ ਉੱਥੇ ਸਵ: ਅਮਨਇੰਦਰ ਸਿੰਘ ਸੋਢੀ ਦੀ ਅੰਤਿਮ ਅਰਦਾਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਪੁੱਜ ਕੇ ਉਸ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Ad Position 21
No active advertisement
ਅਜੀਤ ਡੈਸਕ 05-08-2026
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਤੇ ਪਰਮਜੀਤ ਕੌਰ ਸੋਢੀ ਦਾ ਹੋਣਹਾਰ ਇਕਲੌਤਾ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਜੋ ਬੀਤੀ 25 ਜੁਲਾਈ ਨੂੰ ਆਪਣੇ ਸਵਾਸਾਂ ਨੂੰ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੁੱਖ ਦੀ ਘੜੀ ਵਿਚ ਜਿੱਥੇ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਭਰ ਤੋਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਦੁੱਖ ਸਾਂਝਾ ਕੀਤਾ ਉੱਥੇ ਸਵ: ਅਮਨਇੰਦਰ ਸਿੰਘ ਸੋਢੀ ਦੀ ਅੰਤਿਮ ਅਰਦਾਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਪੁੱਜ ਕੇ ਉਸ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਬਾਅਦ ਦੁਪਹਿਰ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਰਭੁਪਿੰਦਰ ਸਿੰਘ ਲਾਡੀ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਬੂਟਾ ਸਿੰਘ ਰਣਸੀਂਹ, ਅਵਤਾਰ ਸਿੰਘ ਕਲੇਰ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ ਵੀ ਹਾਜ਼ਰ ਸਨ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਪਿਆਂ ਦੇ ਬੈਠਿਆਂ ਜਵਾਨ ਪੁੱਤ ਦਾ ਸਦੀਵੀ ਵਿਛੋੜਾ ਦੇ ਜਾਣਾ ਅਸਹਿ ਤੇ ਅਕਹਿ ਸਦਮਾ ਹੈ ਜਿਸ ਨੂੰ ਬਰਦਾਸ਼ਤ ਕਰਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਹਰਭੁਪਿੰਦਰ ਸਿੰਘ ਲਾਡੀ ਜਿੱਥੇ ਸਿਆਸੀ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਉੱਥੇ ਉਨ੍ਹਾਂ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਵਿਚ ਵੀ ਵਡਮੁੱਲਾ ਯੋਗਦਾਨ ਪਾਇਆ ਤੇ ਉਨ੍ਹਾਂ ਦਾ ਹੋਣਹਾਰ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਵੀ ਆਪਣੇ ਪਿਤਾ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਉਸ ਨੇ ਜਿੱਥੇ ਸਿਆਸੀ ਖੇਤਰ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਉੱਥੇ ਉਹ ਆਪਣੇ ਪਿਤਾ ਵਾਂਗ ਸਾਊ ਸੁਭਾਅ ਹੋਣ ਕਾਰਨ ਹਰ ਇਕ ਨੂੰ ਆਪਣਾ ਬਣਾ ਲੈਣਾ ਇਹ ਉਸ ਦੀ ਵੱਡੀ ਖ਼ੂਬੀ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਹਰਭੁਪਿੰਦਰ ਸਿੰਘ ਲਾਡੀ ਦੇ ਪਰਿਵਾਰ ਨੂੰ ਜੋ ਸਦਮਾ ਪੁੱਜਾ ਹੈ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਹਰ ਦੁੱਖ ਸੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਵ: ਅਮਨਇੰਦਰ ਸਿੰਘ ਸੋਢੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਐੱਸ.ਐੱਮ.ਓ. ਡਾ. ਸੰਜੇ ਪਵਾਰ ਦਾ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਟੀ.ਐੱਲ.ਐੱਫ. ਸਕੂਲ ਦੇ ਅੰਡਰ-19 ਕਬੱਡੀ ਖਿਡਾਰੀਆਂ ਨੇ ਪੰਜਾਬ ਜ਼ੋਨਲ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਿਆ-ਚੇਅਰਮੈਨ ਇੰਜ: ਜਨੇ...
Ad Position 24
No active advertisement