ਖਾਦਾਂ, ਰੇਹ ਸਪਰੇਅ ਦੀ ਕਾਲਾ ਬਾਜ਼ਾਰੀ ਨੂੰ ਸਰਕਾਰ ਰੋਕੇ-ਬੀ.ਕੇ.ਯੂ. ਖੋਸਾ
ਬਾਘਾ ਪੁਰਾਣਾ, 4 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਅਤੇ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ ਨੇ ਖੇਤੀਬਾੜੀ ਲਈ ਲੋੜੀਂਦੀਆਂ ਖਾਦਾਂ ਦੀ ਕਾਲਾ ਬਾਜ਼ਾਰੀ ਬਾਰੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ ਅਸਲ ਰੇਟਾਂ ਤੋਂ ਬਹੁਤ ਜ਼ਿਆਦਾ ਰੇਟ ਲਾ ਕੇ ਖਾਦਾਂ ਦਿੱਤੀਆਂ ਜਾ ਰਹੀਆਂ ਹਨ।
ਬ
ਬੀ.ਕੇ.ਯੂ. ਖੋਸਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਤੇ ਹਾਜ਼ਰ ਕਿਸਾਨ। ਤਸਵੀਰ : ਮਾਣੂੰਕੇ
05-08-2026
ਬਾਘਾ ਪੁਰਾਣਾ, 4 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਅਤੇ ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ ਨੇ ਖੇਤੀਬਾੜੀ ਲਈ ਲੋੜੀਂਦੀਆਂ ਖਾਦਾਂ ਦੀ ਕਾਲਾ ਬਾਜ਼ਾਰੀ ਬਾਰੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ ਅਸਲ ਰੇਟਾਂ ਤੋਂ ਬਹੁਤ ਜ਼ਿਆਦਾ ਰੇਟ ਲਾ ਕੇ ਖਾਦਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਵਿਰੁੱਧ ਬੀ.ਕੇ.ਯੂ. ਖੋਸਾ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਡੀਲਰ ਰੇਟ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਜਥੇਬੰਦੀ ਨਾਲ ਸੰਪਰਕ ਕੀਤਾ ਜਾਵੇ ਤਾਂ ਕਿ ਕਿਸਾਨਾਂ ਦੀ ਲੁੱਟ ਖਸੁੱਟ ਬੰਦ ਕਰਵਾਈ ਜਾ ਸਕੇ। ਉਨ੍ਹਾਂ ਅਮਰੀਕਾ ਭਾਰਤ ਡੇਅਰੀ, ਸਬਜ਼ੀਆਂ ਅਤੇ ਹੋਰ ਫ਼ਸਲਾਂ ਬਾਰੇ ਹੋਣ ਜਾ ਰਹੇ ਸਮਝੌਤੇ ਨੂੰ ਦੇਸ਼ ਲਈ ਬੇਹੱਦ ਨੁਕਸਾਨਦਾਇਕ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ ‘ਤੇ ਇਸ ਸਮਝੌਤੇ ਨੂੰ ਲਾਗੂ ਨਹੀਂ ਹੋਣ ਦੇਣਗੀਆਂ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਦਰਸਨ ਸਿੰਘ ਸੇਖਾ, ਗੁਰਦੀਪ ਸਿੰਘ ਜਟਾਣਾ, ਜਸਵੀਰ ਸਿੰਘ ਮਾਹਲਾ, ਹਰਜਿੰਦਰ ਸਿੰਘ ਘੋਲੀਆ ਨੇ ਸਰਕਾਰੀ ਸਕੂਲਾਂ ਵਿਚ ਸਟਾਫ਼ ਦੀ ਘਾਟ ਸਬੰਧੀ ਪੰਜਾਬ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆਂ ਨੀਤੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਹਰੇਕ ਸਕੂਲ ਵਿਚ ਵਿਦਿਆਰਥੀ ਟੀਚਰਾਂ ਦੀ ਘਾਟ ਨਾਲ ਜੂਝ ਰਹੇ ਹਨ ਦੂਜੇ ਪਾਸੇ ਸਰਕਾਰ ਪੰਜਾਬ ਦੀ ਪੜਾਈ ਨੂੰ ਦੇਸ਼ ਵਿਚੋਂ ਇਕ ਨੰਬਰ ‘ਤੇ ਲਿਆਉਣ ਦੇ ਦਮਗਜੇ ਮਾਰ ਰਹੀ ਹੈ। ਉਨ੍ਹਾਂ ਸਕੂਲ ਅਧਿਆਪਕਾਂ ਤੋਂ ਵਾਧੂ ਕੰਮ ਲੈਣ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਨੂੰ ਹਰੇਕ ਸਰਕਾਰੀ ਸਕੂਲ ਵਿਚ ਟੀਚਰਾਂ ਦੀਆਂ ਅਸਾਮੀਆਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਸਟੇਜ ਸਕੱਤਰ ਲਖਵੀਰ ਸਿੰਘ ਕੋਮਲ, ਦਰਸ਼ਨ ਸਿੰਘ ਉਗੋਕੇ, ਗੁਰਦੀਪ ਸਿੰਘ, ਮੋਹਣ ਸਿੰਘ, ਹਰਵਿੰਦਰ ਸਿੰਘ, ਗੁਰਜਿੰਦਰ ਸਿੰਘ ਚੰਨੂਵਾਲਾ, ਬਿੱਟੂ ਸਿੰਘ, ਮੀਤਾ ਮਾਨ, ਸੁਰਜੀਤ ਸਿੰਘ, ਟੀਟੂ ਲੁਹਾਰ, ਮਨਜੀਤ ਸਿੰਘ ਸਮਾਧ ਭਾਈ, ਖਜਾਨ ਸਿੰਘ, ਰਵੀ ਸ਼ਰਮਾ, ਗੁਰਚਰਨ ਸਿੰਘ, ਗੁਰਦੀਪ ਸਿੰਘ ਸ਼ੇਖ਼ਾਂ ਕਲਾਂ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ, ਸੁਰਜੀਤ ਸਿੰਘ, ਜਸਵੀਰ ਸਿੰਘ, ਜਗਰੂਪ ਸਿੰਘ, ਭੋਲਾ ਸਿੰਘ, ਜਗਮੋਹਨ ਸਿੰਘ ਫੂਲੇਵਾਲਾ, ਜੋਧਾ ਸਿੰਘ ਥਰਾਜ, ਹਰਵਿੰਦਰ ਸਿੰਘ, ਲਖਵੀਰ ਸਿੰਘ ਮਾਹਲਾ ਕਲਾਂ, ਅਮਨਦੀਪ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਜੀਤਾ ਘੋਲੀਆ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਸੁਖਦੀਪ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਦਲਜੀਤ ਸਿੰਘ ਆਲਮਵਾਲਾ, ਕਮਲਜੀਤ ਸਿੰਘ, ਜਸਵਿੰਦਰ ਸਿੰਘ ਸਮਾਲਸਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।