ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਪਿੰਡ ਖੰਬੇ ਵਿਖੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮਿਲਣੀ
ਫ਼ਤਿਹਗੜ੍ਹ ਪੰਜਤੂਰ, 4 ਅਗਸਤ (ਜਸਵਿੰਦਰ ਸਿੰਘ ਪੋਪਲੀ)-ਕਾਂਗਰਸ ਪਾਰਟੀ ਦੇ ਹਲਕਾ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਮਿਸ਼ਨ ਫ਼ਤਿਹ 2027 ਤਹਿਤ ਹਲਕਾ ਧਰਮਕੋਟ ਦੇ ਪਿੰਡਾਂ ‘ਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਕੜੀ ਤਹਿਤ ਹਲਕਾ ਧਰਮਕੋਟ ਦੇ ਪਿੰਡ ਖੰਭੇ ਵਿਖੇ ਕਾਂਗਰਸੀ ਆਗੂ ਅਮਨਦੀਪ ਸਿੰਘ ਧੰਜੂ ਦੇ ਗ੍ਰਹਿ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਇਕੱਠ ਕਰਕੇ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੀਆਂ ਚੋਣਾਂ ਲਈ ਕਾਂਗਰਸੀ ਆਗੂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ।
ਫ਼ਤਿਹਗੜ੍ਹ ਪੰਜਤੂਰ, 4 ਅਗਸਤ (ਜਸਵਿੰਦਰ ਸਿੰਘ ਪੋਪਲੀ)-ਕਾਂਗਰਸ ਪਾਰਟੀ ਦੇ ਹਲਕਾ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਮਿਸ਼ਨ ਫ਼ਤਿਹ 2027 ਤਹਿਤ ਹਲਕਾ ਧਰਮਕੋਟ ਦੇ ਪਿੰਡਾਂ ‘ਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਕੜੀ ਤਹਿਤ ਹਲਕਾ ਧਰਮਕੋਟ ਦੇ ਪਿੰਡ ਖੰਭੇ ਵਿਖੇ ਕਾਂਗਰਸੀ ਆਗੂ ਅਮਨਦੀਪ ਸਿੰਘ ਧੰਜੂ ਦੇ ਗ੍ਰਹਿ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਇਕੱਠ ਕਰਕੇ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੀਆਂ ਚੋਣਾਂ ਲਈ ਕਾਂਗਰਸੀ ਆਗੂ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਗਜੀਤ ਸਿੰਘ ਲੋਹਗੜ੍ਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਾ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀ ਉਮੀਦਾਂ ਤੇ ਖਰੀ ਉੱਤਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿਤਾਂ ਦੇ ਮੁੱਦਿਆਂ ਨੂੰ ਨਜ਼ਰ ਅੰਦਾਜ਼ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ ਫਤਿਹ ਵਿਕਾਸ ਲਈ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਮੀਟਿੰਗ ਦੌਰਾਨ ਮਿਲ ਰਿਹਾ ਭਰਵਾਂ ਹੁੰਗਾਰਾ ਨਾਲ ਆਉਣ ਵਾਲਾ ਸਮੇਂ ‘ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਦੇ ਸਾਬਕਾ ਪ੍ਰਧਾਨ ਸੋਹਨ ਸਿੰਘ ਖੇਲਾ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸ਼ੇਰੇਵਾਲਾ, ਸਾਬਕਾ ਚੇਅਰਮੈਨ ਸ਼ਿਵਾਜ ਸਿੰਘ ਭੋਲਾ, ਸਾਬਕਾ ਸਰਪੰਚ ਅਮਰਦੀਪ ਸਿੰਘ ਢਿੱਲੋਂ ਤੋਤੇ ਵਾਲਾ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਅਮਨਦੀਪ ਸਿੰਘ ਧੰਜੂ, ਸੂਬਾ ਸਿੰਘ ਵਿਰਕ, ਸਰਬਜੀਤ ਸਿੰਘ ਵਿਰਕ, ਜੋਗਿੰਦਰਪਾਲ ਸਿੰਘ ਗਿੱਲ, ਰੇਸ਼ਮ ਸਿੰਘ, ਜਸਪਾਲ ਸਿੰਘ ਮੱਟੂ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਗੋਲਣ, ਜਸਕਰਨ ਸਿੰਘ ਮੱਟੂ, ਗੁਰਪ੍ਰੀਤ ਧੰਜੂ, ਸੁਖਚੈਨ ਸਿੰਘ ਲੱਖੋਵਾਲੀਆ, ਹਰਦੀਪ ਸਿੰਘ ਫ਼ੌਜੀ, ਬਲਵਿੰਦਰ ਸਿੰਘ ਮੱਟੂ, ਦਇਆ ਸਿੰਘ ਸੰਧੂ ਤੋ ਇਲਾਵਾ ਹੋਰ ਵੀ ਹਾਜ਼ਰ ਸਨ।