05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਕਬੱਡੀ ਟੀਮ ਨੇ ਜ਼ੋਨ ’ਚ ਮਾਰੀਆਂ ਮੱਲਾਂ

ਠੱਠੀ ਭਾਈ, 4 ਅਗਸਤ (ਜਗਰੂਪ ਸਿੰਘ ਮਠਾੜੂ)-ਜ਼ੋਨ ਪੱਧਰੀ ਸਕੂਲੀ ਟੂਰਨਾਮੈਂਟ ਦੌਰਾਨ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਅੰਡਰ-17 ਨੈਸ਼ਨਲ ਕਬੱਡੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੂਰੇ ਟੂਰਨਾਮੈਂਟ ਵਿਚ ਅਜੇਤੂ ਰਹਿ ਕੇ ਜ਼ੋਨ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਟੀਮ ਦੀ ਇਸ ਸ਼ਾਨਦਾਰ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੇ ਜ਼ੋਨ ਪੱਧਰੀ ਜੇਤੂ ਖਿਡਾਰੀ ਡੀ.ਪੀ. ਅਵਤਾਰ ਸਿੰਘ ਸਾਹੋਕੇ ਨਾਲ। ਤਸਵੀਰ : ਜਗਰੂਪ ਸਿੰਘ ਮਠਾੜ ਮੋਗਾ ਵਿਖੇ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਨਾਲ ਭਰੀਆਂ ਸੜਕਾਂ ਤੋਂ ਗੁਜ਼ਰਦੇ ਹੋਏ ਵਾਹਨ। ਤਸਵੀਰਾਂ: ਹਰਜੀਤ ਸਿੰਘ 05-08-2026
ਠੱਠੀ ਭਾਈ, 4 ਅਗਸਤ (ਜਗਰੂਪ ਸਿੰਘ ਮਠਾੜੂ)-ਜ਼ੋਨ ਪੱਧਰੀ ਸਕੂਲੀ ਟੂਰਨਾਮੈਂਟ ਦੌਰਾਨ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਅੰਡਰ-17 ਨੈਸ਼ਨਲ ਕਬੱਡੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੂਰੇ ਟੂਰਨਾਮੈਂਟ ਵਿਚ ਅਜੇਤੂ ਰਹਿ ਕੇ ਜ਼ੋਨ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਟੀਮ ਦੀ ਇਸ ਸ਼ਾਨਦਾਰ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। 3 ਅਗਸਤ ਤੋਂ ਸ਼ੁਰੂ ਹੋਏ ਇਸ ਟੂਰਨਾਮੈਂਟ ਵਿਚ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਟੀਮ ਨੇ ਆਪਣੇ ਪਹਿਲੇ ਦੋਵੇਂ ਮੁਕਾਬਲਿਆਂ ਵਿਚ ਵਿਰੋਧੀ ਟੀਮਾਂ ਨੂੰ ਮਾਤ ਦਿੰਦਿਆਂ ਸੈਮੀਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕੀਤੀ। ਸੈਮੀਫਾਈਨਲ ਮੁਕਾਬਲੇ ਵਿਚ ਟੀਮ ਨੇ ਬਾਈ ਅਜਮੇਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ ਦੀ ਟੀਮ ਨੂੰ ਹਰਾਉਂਦਿਆਂ ਫਾਈਨਲ ਵਿਚ ਪ੍ਰਵੇਸ਼ ਕੀਤਾ। 4 ਅਗਸਤ ਨੂੰ ਖੇਡੇ ਗਏ ਫਾਈਨਲ ਮੁਕਾਬਲੇ ਵਿਚ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਟੀਮ ਨੇ ਮੇਜ਼ਬਾਨ ਜੀ.ਟੀ.ਬੀ. ਗੜ੍ਹ ਦੀ ਟੀਮ ਵਿਰੁੱਧ ਬੇਹੱਦ ਦਮਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਗਿਆਨ ਸਾਗਰ ਸਕੂਲ ਦੀ ਟੀਮ ਨੇ ਸ਼ਾਨਦਾਰ ਤਾਲਮੇਲ, ਫੁਰਤੀ ਅਤੇ ਖੇਡ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਮੁਕਾਬਲਾ 27-15 ਦੇ ਵੱਡੇ ਫ਼ਰਕ ਨਾਲ ਜਿੱਤ ਲਿਆ ਅਤੇ ਜ਼ੋਨ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਜੇਤੂ ਮੁਹਿੰਮ ਨੂੰ ਬਰਕਰਾਰ ਰੱਖਿਆ। ਇਸ ਮੌਕੇ ਟੀਮ ਦੇ ਡੀ.ਪੀ. ਅਵਤਾਰ ਸਿੰਘ ਸਾਹੋਕੇ ਦੀ ਅਗਵਾਈ ਅਤੇ ਮਿਹਨਤ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ, ਜਿਨ੍ਹਾਂ ਵਲੋਂ ਖਿਡਾਰੀਆਂ ਨੂੰ ਲਗਾਤਾਰ ਅਭਿਆਸ ਕਰਵਾਉਣ ਦੇ ਨਾਲ-ਨਾਲ ਮੁਕਾਬਲਿਆਂ ਲਈ ਤਿਆਰ ਕੀਤਾ ਗਿਆ। ਟੀਮ ਦੇ ਖਿਡਾਰੀਆਂ ਨੇ ਮੈਦਾਨ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਸਕੂਲ ਦੇ ਪ੍ਰਬੰਧਕ ਗੁਰਸੇਵਕ ਸਿੰਘ ਚਾਨੀ ਨੇ ਟੀਮ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਅੰਦਰ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਜੇਤੂ ਟੀਮ ਦੇ ਖਿਡਾਰੀਆਂ, ਡੀ.ਪੀ. ਅਵਤਾਰ ਸਿੰਘ ਸਾਹੋਕੇ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਪ੍ਰਬੰਧਕੀ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਵੀ ਜੇਤੂ ਟੀਮ ਦੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕ ਗੁਰਸੇਵਕ ਸਿੰਘ ਚਾਨੀ ਨੇ ਆਸ ਪ੍ਰਗਟਾਈ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਮਿਹਨਤ ਅਤੇ ਖੇਡ ਪ੍ਰਤਿਭਾ ਦੇ ਦਮ ‘ਤੇ ਉੱਚ ਪੱਧਰ ‘ਤੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਗਊਆਂ ਨੂੰ ਹਰਾ ਚਾਰਾ, ਤੂੜੀ ਅਤੇ ਸ਼ੱਕਰ ਪਾਈ ਅਗਲੀ ਖ਼ਬਰ ਅੱਜ ਮੋਗਾ ’ਚ ਪਈ ਮੋਹਲੇਧਾਰ ਬਾਰਿਸ਼ ਨੇ ਖੋਲ੍ਹੀ ਨਗਰ ਨਿਗਮ ਦੇ ਪ੍ਰਬੰਧਾਂ ਦੀ ਪੋਲ ਸਫ਼ਾਈ ਕਰਮਚਾਰੀਆਂ ਦੇ ਧਰਨੇ ਕਾਰਨ ਸਫ਼ਾ...
Ad Position 24
No active advertisement