ਮਨਜੀਤ ਸਿੰਘ ਰਾਏ ਨੂੰ ਸੂਬਾ ਵਾਈਸ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਨੇ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਮੁੱਲ ਮੋੜਿਆ-ਹਰਵਿੰਦਰ ਸਿੰਘ ਧਾਲੀਵਾਲ
ਠੱਠੀ ਭਾਈ, 4 ਅਗਸਤ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਮਨਜੀਤ ਸਿੰਘ ਰਾਏ ਨੂੰ ਪਾਰਟੀ ਦਾ ਸੂਬਾ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਭਾਜਪਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਅਧਿਆਪਕ ਸੈਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਮਨਜੀਤ ਸਿੰਘ ਰਾਏ ਨੂੰ ਮੁਬਾਰਕਬਾਦ ਦੇਣ ਲਈ ਪਹੁੰਚੇ।
ਮਨਜੀਤ ਸਿੰਘ ਰਾਏ ਸੂਬਾ ਵਾਈਸ ਪ੍ਰਧਾਨ ਭਾਰਤੀ ਜਨਤਾ ਪਾਰਟੀ ਨਾਲ ਹਰਵਿੰਦਰ ਸਿੰਘ ਧਾਲੀਵਾਲ ਕਨਵੀਨਰ ਅਧਿਆਪਕ ਸੈੱਲ। ਅਜੀਤ ਤਸਵੀਰ
05-08-2026