ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨਾਲ ਸਬੰਧਿਤ ਵਾਤਾਵਰਨ ਜਾਗਰੂਕਤਾ ਗਤੀਵਿਧੀ
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰਿਡਿਊਸ, ਰੀਯੂਜ਼ ਅਤੇ ਰੀਸਾਈਕਲ ਵਿਸ਼ੇ ‘ਤੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।
ਮ
ਮੋਗਾ ਦੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰਿਡਿਊਸ, ਰੀਯੂਜ਼ ਅਤੇ ਰੀਸਾਈਕਲ ਗਤੀਵਿਧੀ ਵਿਚ ਭਾਗ ਲੈਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
05-08-2026
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰਿਡਿਊਸ, ਰੀਯੂਜ਼ ਅਤੇ ਰੀਸਾਈਕਲ ਵਿਸ਼ੇ ‘ਤੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਰਚਨਾਤਮਿਕ ਢੰਗ ਨਾਲ ਭਾਗ ਲੈਂਦਿਆਂ ਕੂੜੇ-ਕਰਕਟ ਦੇ ਸਹੀ ਪ੍ਰਬੰਧਨ ਅਤੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੱਤਾ। ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਕਾਗ਼ਜ਼, ਪਲਾਸਟਿਕ ਅਤੇ ਖਾਣ-ਪੀਣ ਦੇ ਕੂੜੇ ਨੂੰ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡ ਕੇ ਇਸ ਦੇ ਸਹੀ ਨਿਪਟਾਰੇ ਦਾ ਵਿਹਾਰਕ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਦੱਸਿਆ ਕਿ ਜੇਕਰ ਅਸੀਂ ਬੇਕਾਰ ਵਸਤੂਆਂ ਦੀ ਦੁਬਾਰਾ ਵਰਤੋਂ ਕਰੀਏ, ਗ਼ੈਰ-ਜ਼ਰੂਰੀ ਚੀਜ਼ਾਂ ਦੀ ਖਪਤ ਘਟਾਈਏ ਅਤੇ ਵਰਤੀਆਂ ਹੋਈਆਂ ਵਸਤੂਆਂ ਨੂੰ ਰੀਸਾਈਕਲ ਕਰੀਏ ਤਾਂ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਵਿਦਿਆਰਥੀਆਂ ਦੀ ਇਸ ਪੇਸ਼ਕਾਰੀ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਬੱਚਿਆਂ ਵਿਚ ਬਚਪਨ ਤੋਂ ਹੀ ਵਾਤਾਵਰਨ ਦੀ ਸੰਭਾਲ ਦੇ ਸੰਸਕਾਰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਹਰ ਨਾਗਰਿਕ ਇਸ ਸਿਧਾਂਤ ਨੂੰ ਅਪਣਾਏ ਤਾਂ ਸਾਫ਼-ਸੁਥਰੇ ਅਤੇ ਹਰਿਆਲੇ ਭਾਰਤ ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਵਿਚ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਕੁਦਰਤ ਦੀ ਰੱਖਿਆ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਨੇ ਇਸ ਗਤੀਵਿਧੀ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਜਾਰੀ ਰੱਖਣ ਦਾ ਸੰਕਲਪ ਪ੍ਰਗਟਾਇਆ।