ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਅਤੇ ਹੋਰ ਵੱਖ-ਵੱਖ ਵਿਭਾਗਾਂ ’ਚ ਆਊਟ ਸੋਰਸ ਅਧੀਨ ਮੁਲਾਜ਼ਮਾਂ ਨੂੰ ਪੂਰੇ ਤਨਖ਼ਾਹ ਸਕੇਲਾਂ ਅਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ-ਜਗਦੀਸ਼ ਸਿੰਘ ਚਾਹਲ
ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ ਕਿ ਪੰਜਾਬ ਰੋਡਵੇਜ਼, ਪਨ ਬੱਸ, ਪੀ. ਆਰ.
ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ ਕਿ ਪੰਜਾਬ ਰੋਡਵੇਜ਼, ਪਨ ਬੱਸ, ਪੀ.ਆਰ.ਟੀ.ਸੀ. ਅਤੇ ਹੋਰ ਵੱਖ-ਵੱਖ ਵਿਭਾਗਾਂ ਵਿਚ ਆਊਟ ਸੋਰਸ ਅਧੀਨ ਮੁਲਾਜ਼ਮਾਂ ਨੂੰ ਪੂਰੇ ਤਨਖ਼ਾਹ ਸਕੇਲਾਂ ਅਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ। ਪੰਜਾਬ ਪੈਨਸ਼ਨਰ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੂਬਾ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ, ਗੁਰਜੀਤ ਸਿੰਘ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼, ਪਨ ਬੱਸ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਹੋਰ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿਚ ਰੈਗੂਲਰ ਭਰਤੀਆਂ ਕਰਨ ਦੀ ਬਜਾਏ ਵੱਖ-ਵੱਖ ਆਊਟ ਸੋਰਸ ਏਜੰਸੀਆਂ ਰਾਹੀਂ ਮੁਲਾਜ਼ਮ ਭਰਤੀ ਕਰਨ ਨੂੰ ਤਰਜੀਹ ਦਿੱਤੀ ਹੋਈ ਹੈ। ਪੰਜਾਬ ਰੋਡਵੇਜ਼, ਪਨ ਬੱਸ ਅਤੇ ਪੀ.ਆਰ.ਟੀ.ਸੀ. ਵਿਚ ਆਊਟ ਸੋਰਸ ਅਧੀਨ ਕੰਮ ਕਰਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਪਣੇ ਆਪਣੇ ਵਿਭਾਗਾਂ ਵਿਚ ਪੂਰੇ ਤਨਖ਼ਾਹ ਸਕੇਲਾਂ ਅਤੇ ਭੱਤਿਆਂ ਸਮੇਤ ਰੈਗੂਲਰ ਕਰਨ ਦੀ ਹੱਕੀ ਅਤੇ ਜਾਇਜ਼ ਮੰਗ ਨੂੰ ਮਨਵਾਉਣ ਲਈ ਲਗਾਤਾਰ ਹੜਤਾਲਾਂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਟਰਾਂਸਪੋਰਟ ਕਾਮਿਆਂ ਦੀ ਹੜਤਾਲ ਉਪਰੰਤ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਸਾਰੀਆਂ ਮੀਟਿੰਗਾਂ ਦੇ ਅਜੇ ਤੱਕ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆ ਸਕੇ। ਹੁਣ ਜਦ ਇਹ ਮੁਲਾਜ਼ਮ ਪੂਰੇ ਤਨਖ਼ਾਹ ਸਕੇਲਾਂ ਅਤੇ ਭੱਤਿਆਂ ਸਮੇਤ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ਪਏ ਹੋਏ ਹਨ ਤਾਂ ਪੰਜਾਬ ਸਰਕਾਰ ਹਰ ਰੋਜ਼ ਪੁਲਿਸ ਅਤੇ ਡੰਡੇ ਦੇ ਜ਼ੋਰ ਨਾਲ ਇਨ੍ਹਾਂ ਸੰਘਰਸ਼ਾਂ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ। ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਆਊਟ ਸੋਰਸ ਪ੍ਰਣਾਲੀ ਵਿਚੋਂ ਬਾਹਰ ਕਰਕੇ ਪੂਰੇ ਤਨਖ਼ਾਹ ਸਕੇਲਾਂ ਅਤੇ ਸਾਰੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ ਕਿਉਂਕਿ ਇਨ੍ਹਾਂ ਵਿਭਾਗਾਂ ਵਲੋਂ ਕੀਤਾ ਜਾ ਰਿਹਾ ਕੰਮ ਲਗਾਤਾਰ ਚੱਲਣ ਵਾਲਾ ਹੈ। ਸਾਡੇ ਦੇਸ਼ ਦੇ ਕਾਨੂੰਨ ਅਨੁਸਾਰ ਰੈਗੂਲਰ ਤੌਰ ਤੇ ਚੱਲਣ ਵਾਲੇ ਕੰਮ ਵਿਚ ਆਊਟ ਸੋਰਸ ਰਾਹੀਂ ਭਰਤੀ ਕਰਨਾ ਬਿਲਕੁਲ ਗੈਰ-ਕਾਨੂੰਨੀ ਅਤੇ ਗੈਰ ਤਰਕ ਸੰਗਤ ਹੈ।