ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ-ਪ੍ਰਧਾਨ ਭੁੱਲਰ
ਕਿਸ਼ਨਪੁਰਾ ਕਲਾਂ, 4 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਪੰਜਾਬ ਵਿਚ ਵਿਕਾਸ ਕਾਰਜ ਹੋਏ ਹਨ ਜਿਸ ਦੀ ਗਵਾਹੀ ਸੂਬੇ ਦੇ ਲੋਕ ਹੁਣ ਭਰ ਰਹੇ ਹਨ। ਪੰਜਾਬ ਦੀ ਸੱਤਾ ਵਿਚ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਲੁੱਟਿਆ ਹੈ।
ਸ
ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣ ਵਲੋਂ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਤੇ ਵੰਡੇ ਲੱਡੂ। ਤਸਵੀਰ : ਟਿੰਕੂ ਕਾਠਪਾਲ
05-08-2026
ਕਿਸ਼ਨਪੁਰਾ ਕਲਾਂ, 4 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਪੰਜਾਬ ਵਿਚ ਵਿਕਾਸ ਕਾਰਜ ਹੋਏ ਹਨ ਜਿਸ ਦੀ ਗਵਾਹੀ ਸੂਬੇ ਦੇ ਲੋਕ ਹੁਣ ਭਰ ਰਹੇ ਹਨ। ਪੰਜਾਬ ਦੀ ਸੱਤਾ ਵਿਚ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਲੁੱਟਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਹੀ ਸੰਜਮ ਸੂਝ ਬੂਝ ਅਤੇ ਦੂਰ ਅੰਦੇਸ਼ੀ ਸੋਚ ਵਾਲੇ ਆਗੂ ਹਨ ਜਿਨ੍ਹਾਂ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਵਾਸਤੇ ਪੰਜਾਬ, ਪੰਜਾਬੀਅਤ ਭਾਈਚਾਰੇ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਦੁਬਾਰਾ ਵਿਕਾਸ ਦੀ ਪਟੜੀ ‘ਤੇ ਲਿਆਉਣ ਲਈ ਪੰਜਾਬ ਦੀ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਵੱਡੀ ਜ਼ਰੂਰਤ ਹੈ। ਪ੍ਰਧਾਨ ਭੁੱਲਰ ਨੇ ਕਿਹਾ ਕਿ ਇਹ ਕੰਮ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕਰ ਸਕਦੇ ਹਨ ਜਿਨ੍ਹਾਂ ਦੇ ਮਨ ਵਿਚ ਹਮੇਸ਼ਾ ਪੰਜਾਬ ਪੰਥ ਅਤੇ ਹਰ ਵਰਗ ਦੇ ਹਰ ਧਰਮ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਸੋਚ ਰਹਿੰਦੀ ਹੈ। ਅੰਤ ਵਿਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਿਸ਼ਵਾਸ ਪ੍ਰਗਟਾਇਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ, ਹਰ ਧਰਮ ਅਤੇ ਹਰ ਖੇਤਰ ਦੇ ਲੋਕਾਂ ਦੀ ਭਲਾਈ, ਤਰੱਕੀ ਅਤੇ ਖ਼ੁਸ਼ਹਾਲੀ ਲਈ ਵਚਨਬੱਧ ਹੈ।