ਚੰਡੀਗੜ੍ਹ ਵਿਖੇ ਹੋਣ ਵਾਲੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਵਿਸ਼ਾਲ ਰੈਲੀ ਲਈ ਮੀਟਿੰਗ
ਧਰਮਕੋਟ ਤੋਂ ਵੱਡੀ ਗਿਣਤੀ ’ਚ ਅਧਿਆਪਕ, ਮੁਲਾਜ਼ਮ ਜਾਣਗੇ ਚੰਡੀਗੜ੍ਹ-ਪ੍ਰਗਟਜੀਤ, ਜੱਜਪਾਲ
ਧਰਮਕੋਟ, 5 ਅਗਸਤ (ਪਰਮਜੀਤ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਬੀ. ਐਂਡ.
ਧਰਮਕੋਟ, 5 ਅਗਸਤ (ਪਰਮਜੀਤ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਬੀ.ਐਂਡ. ਅਧਿਆਪਕ ਫ਼ਰੰਟ ਪੰਜਾਬ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਪ੍ਰਗਟ ਜੀਤ ਸਿੰਘ ਕਿਸ਼ਨਪੁਰਾ, ਜੱਜਪਾਲ ਸਿੰਘ ਬਾਜੇ ਕੇ, ਗੁਰਮੀਤ ਸਿੰਘ ਢੋਲੇਵਾਲਾ, ਸੋਹਨ ਸਿੰਘ ਦੀ ਅਗਵਾਈ ਹੇਠ ਧਰਮਕੋਟ ਵਿਖੇ 7 ਅਗਸਤ ਚੰਡੀਗੜ੍ਹ ਰੈਲੀ ਲਈ ਤਿਆਰੀ ਮੀਟਿੰਗ ਹੋਈ ਮੀਟਿੰਗ ਵਿਚ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ 7 ਅਗਸਤ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਦਾ ਪ੍ਰਗਟਾਵਾ ਕਰਨ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੇਂਦਰੀ ਤਨਖ਼ਾਹ ਸਕੇਲ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਾਉਣਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਬੰਦ ਕੀਤੇ ਗਏ ਭੱਤੇ ਬਹਾਲ ਕਰਨ, ਖਾਲੀ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਇਸ ਲਈ 7 ਅਗਸਤ ਦੀ ਚੰਡੀਗੜ੍ਹ ਰੈਲੀ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਏਕਤਾ ਅਤੇ ਸੰਘਰਸ਼ ਦਾ ਸਪਸ਼ਟ ਸੰਦੇਸ਼ ਦੇਵੇਗੀ। ਯੂਨੀਅਨ ਨੇ ਆਪਣੇ ਸਮੂਹ ਜ਼ਿਲ੍ਹਾ, ਬਲਾਕ ਅਤੇ ਸਕੂਲ ਇਕਾਈਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਾਥੀਆਂ ਸਮੇਤ ਚੰਡੀਗੜ੍ਹ ਪੁੱਜਣ ਅਤੇ ਰੈਲੀ ਨੂੰ ਕਾਮਯਾਬ ਬਣਾਉਣ। ਯੂਨੀਅਨ ਨੇ ਭਰੋਸਾ ਪ੍ਰਗਟਾਇਆ ਕਿ ਸਾਂਝੇ ਸੰਘਰਸ਼ ਰਾਹੀਂ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਅਤੇ ਮੰਗਾਂ ਦੀ ਪ੍ਰਾਪਤੀ ਸੰਭਵ ਹੈ। ਇਸ ਸਮੇਂ ਪਵਨਦੀਪ ਸਿੰਘ, ਜਗਦੀਪ ਸਿੰਘ, ਸਵਰਨ ਸਿੰਘ, ਪਵਨ ਕੁਮਾਰ, ਹਰਸ਼ ਕੁਮਾਰ, ਸੰਜੂ ਬਿਸ਼ਨੋਈ, ਸਵਰਨ ਸਿੰਘ, ਜਗਦੀਪ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ, ਮਦਨ ਗੋਪਾਲ ਆਦਿ ਹਾਜ਼ਰ ਸਨ।