06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਾਂ ਦੇ ਦੁੱਧ ਦੀ ਬੱਚੇ ਲਈ ਮਹੱਤਤਾ ਬਾਰੇ ਦੱਸਦੇ ਹੋਏ ਡਾਕਟਰ ਰਿਤੂ ਜੈਨ

ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ 01 ਤੋਂ 07 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ।

Ad Position 21
No active advertisement
*ਦੀਪਕ ਤਲਵਾੜ ਸਮੇਤ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਨਿੱਘਾ ਸਵਾਗਤ 06-08-2026
ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ 01 ਤੋਂ 07 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਅਤੇ ਨਵਜੰਮੇ ਬੱਚਿਆਂ ਨੂੰ ਜੀਵਨ ਦੇ ਸ਼ੁਰੂਆਤੀ ਪੜਾਅ ਤੋਂ ਹੀ ਸਿਹਤਮੰਦ ਬਣਾਉਣਾ ਹੈ। ਇਸ ਹਫ਼ਤੇ ਦੌਰਾਨ ਸਿਹਤ ਸੰਸਥਾਵਾਂ ਵਿਚ ਆਉਣ ਵਾਲੀਆਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਿਹਤ ਕਰਮਚਾਰੀਆਂ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ, ਜਦ ਕਿ ਆਸ਼ਾ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਸਤਨਪਾਨ ਦੇ ਲਾਭਾਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਡਾ. ਰਿਤੂ ਜੈਨ ਦੀ ਅਗਵਾਈ ਹੇਠ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਰਿਤੂ ਜੈਨ ਨੇ ਦੱਸਿਆ ਕਿ ਬੱਚੇ ਦੇ ਜਨਮ ਤੋਂ ਪਹਿਲੇ ਇਕ ਘੰਟੇ ਦੇ ਅੰਦਰ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ। ਇਹ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਕੁਦਰਤ ਵਲੋਂ ਮਿਲਣ ਵਾਲਾ ਪਹਿਲਾ ਟੀਕਾ ਮੰਨਿਆਂ ਜਾਂਦਾ ਹੈ, ਜੋ ਬੱਚੇ ਦੀ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਕਰਦਾ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਅ ਵਿਚ ਸਹਾਇਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਪਿਲਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਸ ਵਿਚ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਲੋੜੀਂਦੇ ਸਾਰੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ। ਮਾਂ ਦਾ ਦੁੱਧ ਹਮੇਸ਼ਾ ਸਹੀ ਤਾਪਮਾਨ ‘ਤੇ ਉਪਲਬਧ ਹੁੰਦਾ ਹੈ, ਬੱਚੇ ਨੂੰ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ ਅਤੇ ਮਾਂ-ਬੱਚੇ ਵਿਚਕਾਰ ਪਿਆਰ, ਭਰੋਸੇ ਅਤੇ ਨੇੜਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਦੇ ਨਾਲ ਹੀ ਸਤਨਪਾਨ ਕਰਵਾਉਣ ਨਾਲ ਮਾਂ ਵਿਚ ਛਾਤੀ ਅਤੇ ਅੰਡਾਸ਼ੇ ਦੇ ਕੈਂਸਰ ਦਾ ਖ਼ਤਰਾ ਵੀ ਘਟਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਬੱਚੇ ਨੂੰ ਉਲਟੀਆਂ ਜਾਂ ਦਸਤ ਵੀ ਲੱਗੇ ਹੋਣ ਤਾਂ ਵੀ ਮਾਂ ਦਾ ਦੁੱਧ ਪਿਲਾਉਣਾ ਬੰਦ ਨਹੀਂ ਕਰਨਾ ਚਾਹੀਦਾ, ਸਗੋਂ ਇਸ ਨੂੰ ਜਾਰੀ ਰੱਖਣਾ ਚਾਹੀਦਾ ਹੈ, ਕਿਉਂਕਿ ਇਹ ਬੱਚੇ ਦੀ ਜਲਦੀ ਸਿਹਤਯਾਬੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਅਮਨਦੀਪ ਕੌਰ ਸਟੈਨੋ, ਹਰਜਿੰਦਰ ਕੌਰ ਬੀ.ਈ.ਈ. ਮੀਡੀਆ ਵਿੰਗ, ਅਮਨਜੋਤ ਕੌਰ, ਲਖਵੀਰ ਕੌਰ, ਹਰੀ, ਵੀਰਪਾਲ ਕੌਰ, ਰਘਵੀਰ ਸਿੰਘ ਐਮ.ਐਲ.ਟੀ. ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤਾ ਦੇ ਹੰਕਾਰ ਵਿਚ ਅੰਨ੍ਹੇ ਹੋਏ ‘ਆਪ’ ਵਿਧਾਇਕਾਂ ਨੇ ਅਕਾਲੀ ਵਿਧਾਇਕਾ ਬੀਬੀ ਗਨੀਵ ਕੌਰ ਬਾਰੇ ਕੀਤੀ ਬਿਆਨਬਾਜ਼ੀ ਨਿੰਦਣਯੋ... ਅਗਲੀ ਖ਼ਬਰ ਬੱਸ ਅੱਡਾ ਸਮਾਲਸਰ ਵਿਖੇ ਟਰਾਂਸਫ਼ਾਰਮਰ ਦੀ ਕੇਬਲ ਤਾਰ ਲੰਬੇ ਸਮੇਂ ਤੋਂ ਖ਼ਰਾਬ ਦੁਕਾਨਦਾਰਾਂ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿ...
Ad Position 24
No active advertisement