06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ ਨਵੇਂ ਵਿਦਿਆਰਥੀਆਂ ਲਈ ਦੀਕਸ਼ਾਰੰਭ ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼ ਆਈ.ਐਸ.ਐਫ. ਕਾਲਜ ਵਿਚ 22 ਰਾਜਾਂ ਦੇ ਵਿਦਿਆਰਥੀਆਂ ਨੇ ਦਾਖਲਾ ਲਿਆ

ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ ਨਵੇਂ ਵਿਦਿਆਰਥੀਆਂ ਲਈ ਦੀਕਸ਼ਾਰੰਭ (ਸਟੂਡੈਂਟ ਇੰਡਕਸ਼ਨ/ਓਰੀਐਂਟੇਸ਼ਨ) ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਆਈ.ਐਸ.ਐਫ. ਸੀ.ਪੀ.ਆਰ. ਦੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ, ਡਾ. ਜੀ.ਐਸ. ਸ਼ਰਮਾ, ਡੀਨ ਇਗਜ਼ਾਮੀਨੇਸ਼ਨ ਇੰਜ. ਜਸਪ੍ਰੀਤ ਸਿੰਘ, ਡੀਨ ਆਰ. ਐਂਡ ਡੀ. ਡਾ. ਸ਼ਮਸ਼ੇਰ ਸਿੰਘ, ਡੀਨ ਆਈ.ਕਿਊ.ਏ.ਸੀ. ਡਾ. ਸਿਧਾਰਥ ਮਹੇਨ, ਵਿਭਾਗ ਮੁਖੀ ਡਾ. ਬਾਲਕ ਦਾਸ ਕੁਰਮੀ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਵੇਦ ਪਾਲ, ਡਾ. ਖੜਗ ਰਾਜ, ਡਾ. ਬੀਮਾ ਕਿਰਨ, ਪਲੇਸਮੈਂਟ ਅਫਸਰ ਡਾ. ਅਮਨਦੀਪ ਸਿੰਘ, ਕ੍ਰਿਸ਼ਮਾ ਅਗਰਵਾਲ, ਡਾ. ਅਭੈ ਪਾਂਡੇ ਅਤੇ ਨਵੇਂ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਸੰਸਥਾ ਦੀ ਚੋਣ ਕਰਨ ਲਈ ਉਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲਿਆ ਹੈ ਉਸ ਅਨੁਸਾਰ ਉੱਚ ਪੱਧਰੀ ਸਿੱਖਿਆ, ਆਧੁਨਿਕ ਲੈਬ ਸਹੂਲਤਾਂ, ਖੋਜ ਲਈ ਲੋੜੀਂਦੇ ਸਾਰੇ ਸਰੋਤ ਅਤੇ ਯੋਗ ਅਧਿਆਪਕਾਂ ਦੀ ਮਾਰਗ ਦਰਸ਼ਨ ਪ੍ਰਦਾਨ ਕਰਨਾ ਸੰਸਥਾ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਰਹਿਣ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਆਪਣੇ ਸੰਬੋਧਨ ਵਿਚ ਨਵੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕਰਦਿਆਂ ਸੰਸਥਾ ਦੀਆਂ ਪ੍ਰਾਪਤੀਆਂ ਅਤੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇਸ਼ ਦੇ 22 ਰਾਜਾਂ ਤੋਂ ਵਿਦਿਆਰਥੀਆਂ ਨੇ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਚ ਦਾਖਲਾ ਲਿਆ ਹੈ ਜੋ ਸੰਸਥਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ, ਖੋਜ, ਪਲੇਸਮੈਂਟ ਅਤੇ ਸਰਵਾਂਗੀਣ ਵਿਕਾਸ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਵੀ ਦਿੱਤੇ ਗਏ। ਸਮਾਗਮ ਦਾ ਮੰਚ ਸੰਚਾਲਨ ਸੀਮਾ ਬਰਾੜ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਅੰਤ ਵਿਚ ਡਾ. ਆਰ.ਕੇ. ਨਾਰੰਗ, ਪ੍ਰਿੰਸੀਪਲ ਨੇ ਸਾਰੇ ਮਹਿਮਾਨਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਹਿੰਮਤਪੁਰਾ ਦੇ ਵਿਕਾਸ ਕਾਰਜਾਂ ਲਈ ਸੌਂਪੇ ਚੈੱਕ ਅਗਲੀ ਖ਼ਬਰ ਸੀਤਲਾ ਮਾਤਾ ਲੰਗਰ ਕਮੇਟੀ ਵਲੋਂ 27ਵੇਂ ਸਾਲਾਨਾ ਝੰਡੇ ਦਾ ਆਯੋਜਨ
Ad Position 24
No active advertisement