ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ’ਚ ਭਰਵੀਂ ਸ਼ਮੂਲੀਅਤ
ਲਕਸ਼ਵੀਰ ਸਿੰਘ ਦੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਲਈ ਚੋਣ ਸਕੂਲ ਲਈ ਮਾਣ ਵਾਲੀ ਪ੍ਰਾਪਤੀ-ਡਾਇਰੈਕਟਰ ਸੁਨੀਤਾ ਰਾਣੀ ਗਰਗ
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ਸਾਥੀ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਦਾਤੇਵਾਲ ਸਕੱਤਰ ਸਿਟੀ ਮੰਡਲ ਮੋਗਾ ਨੇ ਦੱਸਿਆ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਥੀਆਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਪੰਜਾਬ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ।
ਰ
ਰੈਸਟ ਹਾਊਸ ਮੋਗਾ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂ ਬਲੌਰ ਸਿੰਘ ਘੱਲ ਕਲਾਂ। ਤਸਵੀਰ: ਹਰਜੀਤ ਸਿੰਘ
06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ ਸਾਥੀ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਪੈਨਸ਼ਨ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਬਲਵਿੰਦਰ ਸਿੰਘ ਦਾਤੇਵਾਲ ਸਕੱਤਰ ਸਿਟੀ ਮੰਡਲ ਮੋਗਾ ਨੇ ਦੱਸਿਆ ਕਿ ਮੁਲਾਜ਼ਮ ਅਤੇ ਪੈਨਸ਼ਨਰ ਸਾਥੀਆਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਪੰਜਾਬ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਵਲੋਂ ਵਾਰ-ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਕਦੇ ਵੀ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਕਦੇ ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਲਈ ਹਾਂ ਪੱਖੀ ਹੁੰਗਾਰਾ ਭਰਿਆ। ਮੰਗਾਂ ਸਬੰਧੀ ਗੱਲ ਕਰਦੇ ਹੋਏ ਬਲੌਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਉਸ ਸਮੇਂ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਤੋੜ ਮਰੋੜ ਕੇ ਲਾਗੂ ਕੀਤਾ ਗਿਆ ਜਿਸ ਨਾਲ 31 ਦਸੰਬਰ 2015 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨ ਸਾਥੀਆਂ ਨੂੰ 2.44 ਦਾ ਫੈਕਟਰ ਲਾ ਕੇ ਪੈਨਸ਼ਨ ਸੋਧੀ ਗਈ ਪੰਜਾਬ ਦੇ ਸਮੁੱਚੇ ਪੈਨਸ਼ਨ ਸਾਥੀਆਂ ਦੀ ਮੰਗ ਹੈ ਕਿ 31 ਦਸੰਬਰ 2015 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨ ਸਾਥੀਆਂ ਨੂੰ 2.59 ਦਾ ਫੈਕਟਰ ਲਾ ਕੇ ਪੈਨਸ਼ਨ ਸੋਧੀ ਜਾਵੇ, 18 ਫ਼ੀਸਦੀ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਮੰਗ ਪੱਤਰ ‘ਚ ਦਰਜ ਹੋਰ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਪ੍ਰਗਟ ਸਿੰਘ ਤੇ ਰਣਜੀਤ ਸਿੰਘ ਨੇ ਦੱਸਿਆ ਕਿ ਕੁਝ ਪੈਨਸ਼ਨ ਸਾਥੀਆਂ ਵਲੋਂ ਡੀ.ਏ. ਦੀਆਂ ਕਿਸ਼ਤਾਂ ਅਤੇ ਏਰੀਅਰ ਲੈਣ ਲਈ ਮਾਣਯੋਗ ਹਾਈਕੋਰਟ ਵਿਚ ਕੇਸ ਕੀਤਾ ਸੀ ਜਿਸ ਦਾ ਫ਼ੈਸਲਾ ਮਿਤੀ 8 ਅਪ੍ਰੈਲ 2026 ਨੂੰ ਮਾਣਯੋਗ ਹਾਈਕੋਰਟ ਦੇ ਸਿੰਗਲ ਬੈਚ ਵਲੋਂ ਮੁਲਾਜ਼ਮ ਤੇ ਪੈਨਸ਼ਨ ਦੇ ਹੱਕ ਵਿਚ ਆਇਆ ਸੀ ਜਿਸ ਨੂੰ ਪੰਜਾਬ ਸਰਕਾਰ ਵਲੋਂ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਕੋਲੇ ਉਸ ਫ਼ੈਸਲੇ ਦੇ ਵਿਰੁੱਧ ਅਪੀਲ ਪਾਈ ਸੀ ਜਿਸ ਦਾ ਫ਼ੈਸਲਾ 3 ਅਗਸਤ 2026 ਨੂੰ ਮੁਲਾਜ਼ਮਾਂ ਤੇ ਪੈਨਸ਼ਨਰ ਦੇ ਹੱਕ ਵਿਚ ਆਇਆ ਹੈ ਅਤੇ ਸਰਕਾਰ, ਪਾਵਰ ਕਾਮ ਵਲੋਂ ਪਾਈਆਂ ਅਪੀਲਾਂ ਖ਼ਾਰਜ ਹੋ ਗਈਆਂ ਅਤੇ ਮਾਣਯੋਗ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਹੁਕਮ ਕੀਤਾ ਗਿਆ ਹੈ ਕਿ 15 ਦਿਨਾਂ ਤੱਕ ਮੁਲਾਜ਼ਮਾਂ ਦੇ ਏਰੀਅਰ ਅਤੇ ਮੁਲਾਜ਼ਮਾਂ, ਪੈਨਸ਼ਨਰਜ਼ ਦੇ ਡੀ.ਏ. ਦੀਆਂ ਕਿਸ਼ਤਾਂ ਦੀ ਅਦਾਇਗੀ ਕਰ ਕੇ ਰਿਪੋਰਟ ਹਾਈਕੋਰਟ ਵਿਚ ਕੀਤੀ ਜਾਵੇ । ਜਗੀਰ ਸਿੰਘ, ਰੇਸ਼ਮ ਸਿੰਘ ਨੇ ਸਾਥੀਆਂ ਨੂੰ ਸੁਚੇਤ ਕੀਤਾ ਕਿ ਭਾਵੇਂ ਮਾਣਯੋਗ ਹਾਈਕੋਰਟ ਵਲੋਂ ਮੁਲਾਜ਼ਮ ਦੇ ਪੈਨਸ਼ਨਾਂ ਦੇ ਹੱਕ ਵਿਚ ਫ਼ੈਸਲਾ ਆਇਆ ਹੈ ਪਰ ਆਪਾਂ ਨੂੰ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਪੰਜਾਬ ਸਰਕਾਰ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਵੀ ਲਿਜਾ ਸਕਦੀ ਹੈ। ਮੀਟਿੰਗ ਵਿਚ ਜਗਰਾਜ ਸਿੰਘ, ਦਲੀਪ ਸਿੰਘ, ਤਰਸੇਮ ਲਾਲ, ਲਖਬੀਰ ਸਿੰਘ, ਛਿੰਦਰਪਾਲ ਕੌਰ, ਪਰਮਿੰਦਰ ਕੌਰ ਅਤੇ ਹੋਰ ਫੈਮਲੀ ਪੈਨਸ਼ਨ ਸ਼ਾਮਿਲ ਹੋਏ।