ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ 10 ਅਗਸਤ ਨੂੰ ਮੋਦੀ ਸਰਕਾਰ ਖ਼ਿਲਾਫ਼ ਰੋਸ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ-ਬਲੌਰ ਸਿੰਘ ਘੱਲ ਕਲਾਂ
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੋ ਸੰਘਰਸ਼ ਐਸ. ਕੇ.
ਜ
ਜਸਵਿੰਦਰ ਸਿੰਘ ਬਿੰਦਰ ਗਿੱਲ ਕਰਿਆਨਾ ਸਟੋਰ ਮਾਣੂੰਕੇ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਪਿੰਡ ਵਾਸੀ। ਤਸਵੀਰ : ਮਾਣੂੰਕੇ
06-08-2026
ਮੋਗਾ, 5 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੋ ਸੰਘਰਸ਼ ਐਸ.ਕੇ.ਐਮ. ਵਲੋਂ 385 ਦਿਨ ਦਿੱਲੀ ਦੀਆਂ ਬਰੂਹਾਂ ‘ਤੇ ਲੜਿਆ ਗਿਆ ਸੀ, ਉਸ ਸੰਘਰਸ਼ ਵਿਚ 736 ਕਿਸਾਨ ਸ਼ਹੀਦ ਹੋਏ ਸਨ। ਉਸ ਸੰਘਰਸ਼ ਸਮੇਂ ਮੋਦੀ ਸਰਕਾਰ ਨੇ ਜਿੱਥੇ ਤਿੰਨ ਕਾਲੇ ਕਾਨੂੰਨ ਖ਼ਤਮ ਕੀਤੇ ਸੀ ਉੱਥੇ ਹੀ ਮੋਦੀ ਸਰਕਾਰ ਨੇ 9 ਦਸੰਬਰ 2021 ਨੂੰ ਸਾਰੀਆਂ ਫ਼ਸਲਾਂ ਦੀ ਗਰੰਟੀ ਨਾਲ ਖ਼ਰੀਦ ਕਰਨ ਲਈ, ਵਿਆਪਕ ਕਰਜ਼ਾ ਮੁਆਫ਼ੀ ਅਤੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਬਿਜਲੀ ਖੇਤਰ ਦੇ ਸੁਧਾਰਾਂ ਨੂੰ ਅੱਗੇ ਨਾ ਵਧਾਉਣਾ ਅਤੇ ਕਿਸਾਨਾਂ ਵਿਰੁੱਧ ਸਾਰੇ ਕੇਸ ਵਾਪਸ ਲੈਣ ਆਦਿ ਦਾ ਲਿਖਤੀ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ। ਕਿਸਾਨਾਂ ਦੀ ਮੰਗ ਹੈ ਕਿ ਭਾਰਤ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਨਾ ਕਰੇ ਅਤੇ ਹੋਰ ਦੇਸ਼ਾਂ ਨਾਲ ਕੀਤੇ ਵਪਾਰ ਸਮਝੌਤੇ ਰੱਦ ਕੀਤੇ ਜਾਣ, ਸਾਰੀਆਂ ਫ਼ਸਲਾਂ ਦੇ ਭਾਵ ਸੀ ਟੂ ਪਲਸ 50 ਫ਼ੀਸਦੀ ਮੁਨਾਫ਼ੇ ਨਾਲ ਕੀਤੇ ਜਾਣ ਅਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕੀਤੇ ਜਾਣ, ਮਜ਼ਦੂਰਾਂ ਨਾਲ ਸਬੰਧਿਤ ਚਾਰ ਕਿਰਤ ਕੋਡ ਨੂੰ ਰੱਦ ਕੀਤਾ ਜਾਵੇ ਤੇ ਪਹਿਲੇ ਕਾਨੂੰਨ ਬਹਾਲ ਕੀਤੇ ਜਾਣ, ਮਨਰੇਗਾ ਬਹਾਲ ਕੀਤਾ ਜਾਵੇ ਅਤੇ 200 ਦਿਨ ਦਾ ਕੰਮ ਦਿੱਤਾ ਜਾਵੇ, ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ। ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਕਰ ਕੇ ਐਸ.ਕੇ.ਐਮ. ਵਲੋਂ ਜੋ ਭਾਰਤ ਛੱਡੋ ਦਿਵਸ 84ਵੀਂ ਵਰ੍ਹੇਗੰਢ ਨੂੰ ਸਨਮਾਨ ਵਜੋਂ 10 ਅਗਸਤ ਮਨਾਉਣ ਦਾ ਫ਼ੈਸਲਾ ਕੀਤਾ ਹੈ ਉਸ ਫ਼ੈਸਲੇ ਅਨੁਸਾਰ ਜ਼ਿਲ੍ਹਾ ਕਮੇਟੀ ਵਲੋਂ 10 ਅਗਸਤ ਨੂੰ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਦੇਣ ਦਾ ਫ਼ੈਸਲਾ ਕੀਤਾ। ਅੱਜ ਦੀ ਮੀਟਿੰਗ ਵਿਚ ਉਪਰੋਕਤ ਤੋਂ ਬਿਨਾਂ ਕੁਲਦੀਪ ਕੌਰ ਕੁੱਸਾ, ਗੁਰਮੀਤ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘੱਲ ਕਲਾਂ, ਬੂਟਾ ਸਿੰਘ ਭਾਗੀਕੇ, ਕਾਕਾ ਮਾਛੀਕੇ, ਕਪਤਾਨ ਸਿੰਘ ਦੁੱਨੇਕੇ, ਜਗਜੀਤ ਸਿੰਘ ਕੋਕਰੀ, ਲਖਵੀਰ ਸਿੰਘ ਚੜਿੱਕ, ਜਸਵਿੰਦਰ ਸਿੰਘ ਝੰਡੇਵਾਲਾ, ਹਰਮੇਲ ਸਿੰਘ ਘਾਲੀ ਸਮਾਲਸਰ ਆਦਿ ਹਾਜ਼ਰ ਸਨ।