ਗਿੱਲ ਪਾਰਕ ਐਂਡ ਹੋਟਲ ’ਚ ਪ੍ਰਦਰਸ਼ਨੀ ਅਤੇ ਤੀਆਂ ਦਾ ਮੇਲਾ 9 ਨੂੰ
ਡੀ.ਏ.ਵੀ. ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਰੋਪ ਸਕਿੱਪਿੰਗ ਕਲੱਸਟਰ ਪੱਧਰੀ ਮੁਕਾਬਲਿਆਂ ‘ਚ ਮਾਰੀਆਂ ਮੱਲਾਂ
ਕੋਟ ਈਸੇ ਖਾਂ, 5 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਡੀ. ਏ.
ਕੋਟ ਈਸੇ ਖਾਂ, 5 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਡੀ.ਏ.ਵੀ ਕੇ.ਆਰ.ਬੀ. ਪਬਲਿਕ ਸਕੂਲ, ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਕਲੱਸਟਰ ਪੱਧਰੀ ਰੋਪ ਸਕਿੱਪਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਮੁਕਾਬਲਿਆਂ ਵਿਚ ਕੋਮਲਪ੍ਰੀਤ ਕੌਰ ਅੰਡਰ-17 ਨੇ ਸੋਨ ਤਗਮਾ ਪਹਿਲਾ, ਨਵਰੀਤ ਕੌਰ ਅੰਡਰ-14 ਨੇ ਸੋਨ ਤਗਮਾ ਪਹਿਲਾ ਅਤੇ ਐਸ਼ਪ੍ਰੀਤ ਕੌਰ ਅੰਡਰ-14 ਨੇ ਚਾਂਦੀ ਦਾ ਤਗਮਾ ਦੂਜਾ ਸਥਾਨ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਿਤੂ ਅਹੂਜਾ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਡੀ.ਏ.ਵੀ. ਮੈਨੇਜਿੰਗ ਕਮੇਟੀ ਦੇ ਚੇਅਰਮੈਨ ਵਿਜੇ ਕੁਮਾਰ ਧੀਰ ਨੇ ਵੀ ਜੇਤੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੀਆਂ ਹਨ। ਸਕੂਲ ਪਰਿਵਾਰ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਵੀ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ।