06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੱਲਬਾਤ ਦੌਰਾਨ ਸਰਕਲ ਪ੍ਰਧਾਨ ਗੁਰਦੀਪ ਸਿੰਘ ਰਾਜੂ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ ਤੇ ਹੋਰ ਪਤਵੰਤੇ।

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਦੋ ਵਾਰ ਸਟੇਟ ਅਵਾਰਡ ਨਾਲ ਸਨਮਾਨਿਤ ਸਮਾਜ ਸੇਵੀ ਸੰਸਥਾ ਐਂਟੀ ਕੁਰੱਪਸ਼ਨ ਅਵੇਅਰਨੈਸ ਆਰਗਨਾਈਜ਼ੇਸ਼ਨ ਪੰਜਾਬ ਅਤੇ ਸੋਹਣਾ ਮੋਗਾ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਨਾਲ-ਨਾਲ ਪੰਜਾਬੀ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਹਰ ਸਾਲ ਕਰਵਾਏ ਜਾਂਦੇ ਧੀਆਂ ਦੀ ਲੋਹੜੀ ਦੇ ਮੇਲੇ ਅਤੇ ਤੀਆਂ ਦੇ ਮੇਲੇ ਦੀ ਲੜੀ ਤਹਿਤ ਇਸ ਵਾਰ 21ਵਾਂ ਮੇਲਾ ਤੀਆਂ ਦਾ ਬੜੇ ਉਤਸ਼ਾਹ ਨਾਲ 8 ਅਤੇ 9 ਅਗਸਤ ਨੂੰ ਨੇਚਰ ਪਾਰਕ ਮੋਗਾ ਵਿਖੇ ਮਨਾਇਆ ਜਾ ਰਿਹਾ ਹੈ। ਸੰਸਥਾ ਵਲੋਂ ਪਿਛਲੇ 16 ਸਾਲਾਂ ਤੋਂ ਲਗਾਤਾਰ ਸਮਾਜ ਸੇਵਾ, ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਅਤੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਸਾਂਭਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

Ad Position 21
No active advertisement
ਗੱਲਬਾਤ ਦੌਰਾਨ ਸਰਕਲ ਪ੍ਰਧਾਨ ਗੁਰਦੀਪ ਸਿੰਘ ਰਾਜੂ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ ਤੇ ਹੋਰ ਪਤਵੰਤੇ। 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਦੋ ਵਾਰ ਸਟੇਟ ਅਵਾਰਡ ਨਾਲ ਸਨਮਾਨਿਤ ਸਮਾਜ ਸੇਵੀ ਸੰਸਥਾ ਐਂਟੀ ਕੁਰੱਪਸ਼ਨ ਅਵੇਅਰਨੈਸ ਆਰਗਨਾਈਜ਼ੇਸ਼ਨ ਪੰਜਾਬ ਅਤੇ ਸੋਹਣਾ ਮੋਗਾ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਨਾਲ-ਨਾਲ ਪੰਜਾਬੀ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਹਰ ਸਾਲ ਕਰਵਾਏ ਜਾਂਦੇ ਧੀਆਂ ਦੀ ਲੋਹੜੀ ਦੇ ਮੇਲੇ ਅਤੇ ਤੀਆਂ ਦੇ ਮੇਲੇ ਦੀ ਲੜੀ ਤਹਿਤ ਇਸ ਵਾਰ 21ਵਾਂ ਮੇਲਾ ਤੀਆਂ ਦਾ ਬੜੇ ਉਤਸ਼ਾਹ ਨਾਲ 8 ਅਤੇ 9 ਅਗਸਤ ਨੂੰ ਨੇਚਰ ਪਾਰਕ ਮੋਗਾ ਵਿਖੇ ਮਨਾਇਆ ਜਾ ਰਿਹਾ ਹੈ। ਸੰਸਥਾ ਵਲੋਂ ਪਿਛਲੇ 16 ਸਾਲਾਂ ਤੋਂ ਲਗਾਤਾਰ ਸਮਾਜ ਸੇਵਾ, ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਅਤੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਸਾਂਭਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੇਲੇ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਮੋਬਾਈਲ ਦੀ ਦੁਨੀਆ ਵਿਚੋਂ ਬਾਹਰ ਕੱਢ ਕੇ ਪੰਜਾਬੀ ਸਭਿਆਚਾਰ, ਲੋਕ ਰਿਵਾਜ਼ਾਂ ਅਤੇ ਵਿਰਸੇ ਨਾਲ ਜੋੜਨਾ ਹੈ। ਇਸ ਦੋ ਰੋਜ਼ਾ ਮੇਲੇ ਵਿਚ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਨ ਵਾਲੀਆਂ ਕਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਮੇਲੇ ਵਿਚ ਗਿੱਧਾ, ਭੰਗੜਾ, ਪੀਂਘਾਂ, ਮਹਿੰਦੀ, ਪੰਜਾਬੀ ਪਹਿਰਾਵੇ, ਧੀਆਂ ਲਈ ਵਿਸ਼ੇਸ਼ ਸਨਮਾਨ, ਰੰਗਾਰੰਗ ਸਭਿਆਚਾਰਕ ਪੇਸ਼ਕਾਰੀਆਂ, ਕਈ ਮਨੋਰੰਜਕ ਪ੍ਰੋਗਰਾਮ ਆਕਰਸ਼ਨ ਦਾ ਕੇਂਦਰ ਹੋਣਗੇ। ਇਸ ਤੋਂ ਇਲਾਵਾ ਸੈਲਫੀ ਪੁਆਇੰਟ, ਮੁਫ਼ਤ ਐਂਟਰੀ, ਚਾਂਦੀ ਦੇ ਸਿੱਕੇ ਅਤੇ ਸੈਂਕੜਿਆਂ ਇਨਾਮਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਮੇਲੇ ਦਾ ਸਮਾਂ ਸ਼ਾਮ 4:30 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਨੇਚਰ ਪਾਰਕ ਮੋਗਾ ਵਿਖੇ ਹਰ ਵਰਗ ਦੇ ਲੋਕਾਂ ਲਈ ਖੁੱਲ੍ਹਾ ਰਹੇਗਾ। ਇਸ ਸਮੇਂ ਸੰਸਥਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਚਦੇਵਾ, ਸਤਨਾਮ ਸਿੰਘ ਗਿੱਲ, ਰਾਕੇਸ਼ ਸਿਤਾਰਾ, ਧੀਰਜ ਮਨੋਚਾ, ਜਗਜੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਗੱਬਰ, ਵਰਿੰਦਰ ਕੁਮਾਰ, ਮਨਮੋਹਨ ਸਿੰਘ ਬਿੰਦਰਾ, ਗੁਰਬਚਨ ਸਿੰਘ, ਰਜਿੰਦਰ ਸਿੰਘ, ਸੰਦੀਪ ਧਾਮੀ, ਰੁਪਿੰਦਰਜੀਤ ਸਿੰਘ ਜੋਹਨੀ, ਸੰਜੀਵ ਕੁਮਾਰ, ਅਮਨਦੀਪ ਗੋਇਲ ਆਦਿ ਅਹੁਦੇਦਾਰਾਂ ਨੇ ਸਮੂਹ ਪੰਜਾਬ ਵਾਸੀਆਂ, ਖ਼ਾਸ ਕਰ ਕੇ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਸਭਿਆਚਾਰਕ ਮਹਾਂਉਤਸਵ ਵਿਚ ਸ਼ਾਮਿਲ ਹੋ ਕੇ ਪੰਜਾਬੀ ਵਿਰਸੇ ਨਾਲ ਜੁੜਨ ਅਤੇ ਆਪਣੀਆਂ ਧੀਆਂ ਨੂੰ ਆਪਣੀ ਸੰਸਕ੍ਰਿਤੀ ਨਾਲ ਜਾਣੂੰ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਮਿੱਟੀ ਦੇ ਕਲਸ਼ ਦੀ ਯਾਤਰਾ ਅੱਜ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਫ਼ਾਈ ਸੇਵਕ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਹਰ ਵਰਗ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱ...
Ad Position 24
No active advertisement