06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਹੋਈ ਮਾਪੇ-ਅਧਿਆਪਕ ਮਿਲਣੀ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਦੀ ਅੰਡਰ-17 ਲੜਕਿਆਂ ਦੀ ਕ੍ਰਿਕਟ ਟੀਮ ਨੇ ਪੰਜਾਬ ਸਕੂਲ ਗੇਮਜ਼ ਦੇ ਸੈਮੀਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕਰ ਕੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਖਿਡਾਰੀਆਂ ਨੇ ਬਿਹਤਰੀਨ ਟੀਮ ਵਰਕ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਉੱਚ ਪੱਧਰੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ ਹਰਾਇਆ ਅਤੇ ਚੈਂਪੀਅਨ ਬਣਨ ਵੱਲ ਇਕ ਹੋਰ ਮਜ਼ਬੂਤ ਕਦਮ ਵਧਾਇਆ।

Ad Position 21
No active advertisement
ਦਸਮੇਸ਼ ਪਬਲਿਕ ਸੀ.ਸੈ. ਸਕੂਲ ਬਿਲਾਸਪੁਰ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ ਵਿਚ ਸ਼ਾਮਲ ਅਧਿਆਪਕ, ਮਾਪੇ ਤੇ ਵਿਦਿਆਰਥੀ। ਤਸਵੀਰ : ਪਲਵਿੰਦਰ ਸਿੰਘ ਟਿਵਾਣਾ 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਦੀ ਅੰਡਰ-17 ਲੜਕਿਆਂ ਦੀ ਕ੍ਰਿਕਟ ਟੀਮ ਨੇ ਪੰਜਾਬ ਸਕੂਲ ਗੇਮਜ਼ ਦੇ ਸੈਮੀਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕਰ ਕੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਖਿਡਾਰੀਆਂ ਨੇ ਬਿਹਤਰੀਨ ਟੀਮ ਵਰਕ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਉੱਚ ਪੱਧਰੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ ਹਰਾਇਆ ਅਤੇ ਚੈਂਪੀਅਨ ਬਣਨ ਵੱਲ ਇਕ ਹੋਰ ਮਜ਼ਬੂਤ ਕਦਮ ਵਧਾਇਆ। ਟੀਮ ਦੀ ਇਸ ਕਾਮਯਾਬੀ ਦੇ ਪਿੱਛੇ ਖਿਡਾਰੀਆਂ ਦੀ ਸਖ਼ਤ ਮਿਹਨਤ, ਨਿਯਮਿਤ ਅਭਿਆਸ, ਕੋਚਾਂ ਦੀ ਰਹਿਨੁਮਾਈ ਅਤੇ ਜਿੱਤਣ ਦਾ ਜਜ਼ਬਾ ਸਾਫ਼ ਨਜ਼ਰ ਆਇਆ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਮੁੱਚੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਟੀ.ਐਲ.ਐਫ. ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੰਦਾ ਹੈ। ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਲੀਡਰਸ਼ਿਪ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਲਗਨ ਅਤੇ ਕੋਚਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਟੀਮ ਫਾਈਨਲ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਂਅ ਕਰੇਗੀ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਟੀ.ਐਲ.ਐਫ. ਵਿਚ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਖੇਤਰ ਹੀ ਨਹੀਂ, ਸਗੋਂ ਖੇਡਾਂ, ਕਲਾ ਅਤੇ ਹੋਰ ਗਤੀਵਿਧੀਆਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਦੇ ਪੂਰੇ ਮੌਕੇ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਸੰਘਰਸ਼ ਕਰਨ ਦੀ ਭਾਵਨਾ, ਸਕਾਰਾਤਮਿਕ ਸੋਚ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਟੀਮ ਨੇ ਜਿਸ ਜਜ਼ਬੇ ਨਾਲ ਸੈਮੀਫਾਈਨਲ ਵਿਚ ਜਿੱਤ ਦਰਜ ਕੀਤੀ ਹੈ, ਉਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਪੂਰੀ ਟੀਮ ਅਤੇ ਕੋਚਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਫਾਈਨਲ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਕੇ ਲੋਕਾਂ ਦੀ ਆਵਾਜ਼ ਬਣੇਗੀ ਕਾਂਗਰਸ- ਜਗਸੀਰ ਸਿੰਘ ਕਾਲੇਕੇ ਅਗਲੀ ਖ਼ਬਰ 24 ਵਾਂ ਸਾਲਾਨਾ ਜਾਗਰਣ ਭਲਕੇ-ਮੱਲੀਆਂ ਵਾਲੇ ਮਾਤਾ ਦਾ ਗੁਣਗਾਨ ਗਾਇਕ ਬਿੱਲਾ ਹਮਦਰਦੀ ਕਰਨਗੇ
Ad Position 24
No active advertisement