ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਕੇ ਲੋਕਾਂ ਦੀ ਆਵਾਜ਼ ਬਣੇਗੀ ਕਾਂਗਰਸ- ਜਗਸੀਰ ਸਿੰਘ ਕਾਲੇਕੇ
ਬਾਘਾ ਪੁਰਾਣਾ ਤੋਂ ਜਗਸੀਰ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਂਗਰਸੀਆਂ ਕੀਤੀ ਭਰਵੀਂ ਸ਼ਮੂਲੀਅਤ ਬਾਘਾ ਪੁਰਾਣਾ, 6 ਅਗਸਤ (ਟਿੰਕੂ ਕਾਠਪਾਲ)-ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘ1ੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਖੇ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਆਪਣੇ ਸਮਰਥਕਾਂ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨਾਲ ਸ਼ਾਮਲ ਹੋਏ।
ਬਾਘਾ ਪੁਰਾਣਾ ਤੋਂ ਜਗਸੀਰ ਸਿੰਘ ਕਾਲੇਕੇ ਦੀ ਅਗਵਾਈ ਹੇਠ ਕਾਂਗਰਸੀਆਂ ਕੀਤੀ ਭਰਵੀਂ ਸ਼ਮੂਲੀਅਤ ਬਾਘਾ ਪੁਰਾਣਾ, 6 ਅਗਸਤ (ਟਿੰਕੂ ਕਾਠਪਾਲ)-ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘ1ੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਖੇ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਆਪਣੇ ਸਮਰਥਕਾਂ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨਾਲ ਸ਼ਾਮਲ ਹੋਏ। ਜਗਸੀਰ ਸਿੰਘ ਕਾਲੇਕੇ ਨੇ ਕਿਹਾ ਕਿ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਦਾ ਮਕਸਦ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਹਰ ਬੂਥ ‘ਤੇ ਮਜ਼ਬੂਤ ਸੰਗਠਨ ਖੜ੍ਹਾ ਕਰਕੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਘਾ ਪੁਰਾਣਾ ਦਾ ਹਰ ਕਾਂਗਰਸੀ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ, ਗੁਰਤੇਜ ਸਿੰਘ ਨੱਥੂਵਾਲਾ, ਦਵਿੰਦਰਪਾਲ ਸਿੰਘ ਰਾਜਾ ਸਮਾਲਸਰ, ਗੁਰਲਾਭ ਸਿੰਘ ਠੱਠੀ, ਜਸਪਾਲ ਸਿੰਘ ਆਲਮਵਾਲਾ, ਕਰਨਜੀਤ ਸਿੰਘ ਵਾਂਦਰ, ਦੀਪਾ ਅਰੋੜਾ, ਸੁੱਖਾ ਲੰਗੇਆਣਾ, ਸੀਪਾ ਰਾਜੇਆਣਾ, ਗਗਨ ਸਰਪੰਚ ਨਿਗਾਹਾਂ, ਮਨਿੰਦਰ ਸਿੰਘ ਰਾਜੇਆਣਾ, ਜਗਸੀਰ ਸਿੰਘ ਜੱਗਾ, ਗੁਰਮੁਖ ਸਿੰਘ, ਕਾਕਾ ਆਲਮਵਾਲਾ, ਸ਼ਸ਼ੀ ਗਰਗ, ਬੱਬਲੂ ਰੋਡੇ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।