ਹਲਕਾ ਇੰਚਾਰਜ ਮਾਲਵਿਕਾ ਸੂਦ ਨੂੰ ਮੋਗਾ ’ਚ ਮਿਲਿਆ ਨੌਜਵਾਨਾਂ ਦਾ ਵੱਡਾ ਸਮਰਥਨ
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਿਲੇ ਥਾਪੜੇ ਦੇ ਬਾਅਦ ਹਲਕਾ ਮੋਗਾ ਵਿਚ ਆਪਣੀਆਂ ਸਰਗਰਮੀਆਂ ਨੂੰ ਮੁੜ ਤੋਂ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਕੜੀ ਤਹਿਤ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਨੌਜਵਾਨ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।
0
07ਮੋਗਾ17ਮੋਗਾ ਵਿਖੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਦੇ ਹੋਏ ਹਲਕਾ ਇੰਚਾਰਜ ਮਾਲਵਿਕਾ ਸੂਦ ਨਾਲ ਹਨ ਕਾਂਗਰਸੀ ਆਗੂ ਅਤੇ ਵਰਕਰ। ਤਸਵੀਰ : ਹਰਜੀਤ ਸਿੰਘ
08-08-2026
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਿਲੇ ਥਾਪੜੇ ਦੇ ਬਾਅਦ ਹਲਕਾ ਮੋਗਾ ਵਿਚ ਆਪਣੀਆਂ ਸਰਗਰਮੀਆਂ ਨੂੰ ਮੁੜ ਤੋਂ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਕੜੀ ਤਹਿਤ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਨੌਜਵਾਨ ਵਲੰਟੀਅਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ, ਪੰਜਾਬ ਦੇ ਭਵਿੱਖ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਕਈ ਨੌਜਵਾਨ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ। ਮਾਲਵਿਕਾ ਸੂਦ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਵਿਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਅਤੇ ਬਣਦਾ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮਰਪਿਤ ਵਰਕਰ ਹਨ ਅਤੇ ਹਰ ਕਾਰਕੁਨ ਦੀ ਭੂਮਿਕਾ ਪਾਰਟੀ ਲਈ ਅਹਿਮ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਜੇਕਰ ਨੌਜਵਾਨ ਸਹੀ ਦਿਸ਼ਾ ਵਿਚ ਅੱਗੇ ਵਧਣ ਤਾਂ ਸੂਬੇ ਨੂੰ ਮੁੜ ਵਿਕਾਸ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸਭ ਤੋਂ ਵੱਡੀ ਲੋੜ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਰੋਜ਼ਗਾਰ, ਉੱਚ ਸਿੱਖਿਆ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਹੈ। ਇਸ ਨਾਲ ਨਾ ਸਿਰਫ਼ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ, ਸਗੋਂ ਪੰਜਾਬ ਦੀ ਤਰੱਕੀ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਖਰਾ ਉੱਤਰਨ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਨੌਜਵਾਨਾਂ ਦੇ ਹਿਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਨੇ ਮੀਟਿੰਗ ਵਿਚ ਮੌਜੂਦ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣ। ਮੀਟਿੰਗ ਦੌਰਾਨ ਨੌਜਵਾਨਾਂ ਨੇ ਵੀ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕਰਦਿਆਂ ਮਿਸ਼ਨ 2027 ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।