08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

2027 ਦੀਆਂ ਚੋਣਾਂ ਵਿਚ ਬਣਾਵਾਂਗੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ-ਸੰਨ੍ਹੀ ਗਿੱਲ ਕਿਹਾ, ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਮਿਲਣ ਵਾਲੀਆਂ ਸਹੂਲਤਾਂ ਵਿਚ ਕੀਤਾ ਜਾਵੇਗਾ ਵਾਧਾ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ‘ਆਪ’ ਸਰਕਾਰ ਤੋਂ ਅੱਜ ਹਰ ਵਰਗ ਦੁਖੀ ਹੈ ਅਤੇ ਹਰ ਮਹਿਕਮੇ ਦੇ ਕਰਮਚਾਰੀ ਧਰਨੇ ਲਾਉਣ ਲਈ ਮਜਬੂਰ ਹਨ| ਜੇਕਰ ਪੰਜਾਬ ਰੋਡਵੇਜ਼ ਅਤੇ ਬਿਜਲੀ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਡੁੱਬਣ ਕਿਨਾਰੇ ਹਨ ਅਤੇ ਬਿਜਲੀ ਵਿਭਾਗ ਦੇ ਕਾਮੇ ਅਣਮਿਥੇ ਸਮੇਂ ਲਈ ਹੜਤਾਲ ’ਤੇ ਬੈਠੇ ਹਨ| ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ ਅਤੇ ਸੂਬੇ ਦੇ ਲੋਕ ਹੁਣ ‘ਆਪ’ ਸਰਕਾਰ ਤੋਂ ਅੱਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਸੰਨ੍ਹੀ ਗਿੱਲ ਦੀ ਫਾਈਲ ਫੋਟੋ। 08-08-2026
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ‘ਆਪ’ ਸਰਕਾਰ ਤੋਂ ਅੱਜ ਹਰ ਵਰਗ ਦੁਖੀ ਹੈ ਅਤੇ ਹਰ ਮਹਿਕਮੇ ਦੇ ਕਰਮਚਾਰੀ ਧਰਨੇ ਲਾਉਣ ਲਈ ਮਜਬੂਰ ਹਨ| ਜੇਕਰ ਪੰਜਾਬ ਰੋਡਵੇਜ਼ ਅਤੇ ਬਿਜਲੀ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਡੁੱਬਣ ਕਿਨਾਰੇ ਹਨ ਅਤੇ ਬਿਜਲੀ ਵਿਭਾਗ ਦੇ ਕਾਮੇ ਅਣਮਿਥੇ ਸਮੇਂ ਲਈ ਹੜਤਾਲ ’ਤੇ ਬੈਠੇ ਹਨ| ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ ਅਤੇ ਸੂਬੇ ਦੇ ਲੋਕ ਹੁਣ ‘ਆਪ’ ਸਰਕਾਰ ਤੋਂ ਅੱਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਿਕਾਸ ਸਿਖਰਾਂ ’ਤੇ ਹੋਣ ਦੇ ਨਾਲ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਨਾਲ ਨਿਵਾਜਿਆ ਜਦੋਂ ਕਿ ਆਪ ਸਰਕਾਰ ਨੇ ਉਹ ਸਭ ਸਹੂਲਤਾਂ ਬੰਦ ਕਰ ਦਿੱਤੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਆਉਣ ’ਤੇ ਬੰਦ ਕੀਤੀਆਂ ਸਭ ਸਹੂਲਤਾਂ ਨੂੰ ਵਾਧਾ ਕਰਕੇ ਮੁੜ ਤੋਂ ਚਾਲੂ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡੇ ਐਲਾਨ ਕਰਦਿਆਂ ਕਿਹਾ ਹੈ ਕਿ 4 ਰੁਪਏ ਕਿੱਲੋ ਕਣਕ ਅਤੇ 20 ਰੁਪਏ ਕਿੱਲੋ ਦਾਲ ਲੋੜਵੰਦ ਲੋਕਾਂ ਨੂੰ ਦਿੱਤੀ ਜਾਇਆ ਕਰੇਗੀ, ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ ਜਦੋਂ ਕਿ ਲੜਕੀਆਂ ਲਈ ਸ਼ਗਨ ਸਕੀਮ ਇਕ ਲੱਖ ਰੁਪਏ ਕੀਤੀ ਜਾਵੇਗੀ। ਸੰਨ੍ਹੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ ਇਕ ਪੰਜਾਬ ਦੀ ਖੇਤਰੀ ਪਾਰਟੀ ਹੈ ਜੋ ਪੰਜਾਬ ਵਿਚ ਹੀ ਪੈਦਾ ਹੋਈ ਤੇ ਪੰਜਾਬ ਤੋਂ ਹੀ ਚੱਲਦੀ ਹੈ ਜਦੋਂ ਕਿ ਦੂਸਰੀਆਂ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ ਇਸ ਲਈ ਲੋਕ ਹੁਣ ਦੂਸਰੀਆਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ., ਕੇ.ਆਰ.ਬੀ. ਸਕੂਲ ਵਿਚ ਇਨਵੈਸਟਿਚਰ ਸੈਰੇਮਨੀ ਆਯੋਜਿਤ ਅਗਲੀ ਖ਼ਬਰ ਗੁਰੂ ਨਾਨਕ ਮੋਦੀਖਾਨੇ ਦਾ 270ਵਾਂ ਵਿਸ਼ਾਲ ਰਾਸ਼ਨ ਵੰਡ ਸਮਾਗਮ 15 ਨੂੰ-ਮਨਜੀਤ ਸਿੰਘ ਮਿੰਦੀ ਬਾਬਾ ਲੱਖਾ ਸਿੰਘ, ਵਿਧਾਇਕ ਡਾ...
Ad Position 24