08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡੀ.ਏ.ਵੀ., ਕੇ.ਆਰ.ਬੀ. ਸਕੂਲ ਵਿਚ ਇਨਵੈਸਟਿਚਰ ਸੈਰੇਮਨੀ ਆਯੋਜਿਤ

ਕੋਟ ਈਸੇ ਖਾਂ, 7 ਅਗਸਤ (ਗੁਰਮੀਤ ਸਿੰਘ ਖਾਲਸਾ)- ਸਥਾਨਕ ਡੀ. ਏ.

Ad Position 21
No active advertisement
ਅਜੀਤ ਡੈਸਕ 08-08-2026
ਕੋਟ ਈਸੇ ਖਾਂ, 7 ਅਗਸਤ (ਗੁਰਮੀਤ ਸਿੰਘ ਖਾਲਸਾ)- ਸਥਾਨਕ ਡੀ.ਏ.ਵੀ., ਕੇ.ਆਰ.ਬੀ. ਪਬਲਿਕ ਸਕੂਲ ਵਿਚ ਪ੍ਰਿੰ. ਮੈਡਮ ਰਿਤੂ ਅਹੂਜਾ ਅਤੇ ਸਕੂਲ ਚੇਅਰਮੈਨ ਵਿਜੇ ਕੁਮਾਰ ਧੀਰ ਦੀ ਰਹਿਨੁਮਾਈ ਹੇਠ ਇਨਵੈਸਟਿਚਰ ਸੈਰੇਮਨੀ ਬੜੀ ਸ਼ਾਨੋ-ਸ਼ੌਕਤ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਿਵਾ ਜੀ ਹਾਊਸ, ਸੀ.ਵੀ. ਰਮਨ ਹਾਊਸ, ਟੈਗੋਰ ਹਾਊਸ ਅਤੇ ਆਰੀਆ ਭੱਟ ਹਾਊਸ ਵਿਚ ਵੰਡਿਆ ਗਿਆ। ਹਾਊਸ ਕੈਪਟਨ, ਵਾਈਸ ਕੈਪਟਨ ਅਤੇ ਹੋਰ ਵਿਦਿਆਰਥੀ ਆਗੂਆਂ ਨੂੰ ਬੈਜ ਅਤੇ ਸੈਸ਼ ਪਹਿਨਾ ਕੇ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣ ਦੀ ਸਹੁੰ ਚੁਕਵਾਈ ਗਈ। ਪ੍ਰਿੰਸੀਪਲ ਮੈਡਮ ਰਿਤੂ ਅਹੂਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੀਡਰਸ਼ਿਪ ਇਕ ਜ਼ਿੰਮੇਵਾਰੀ ਹੈ, ਜਿਸ ਨੂੰ ਅਨੁਸ਼ਾਸਨ, ਸੇਵਾ ਭਾਵਨਾ ਅਤੇ ਟੀਮ ਵਰਕ ਨਾਲ ਨਿਭਾਇਆ ਜਾਂਦਾ ਹੈ। ਚੇਅਰਮੈਨ ਵਿਜੇ ਕੁਮਾਰ ਧੀਰ ਨੇ ਨਵ-ਨਿਯੁਕਤ ਵਿਦਿਆਰਥੀ ਆਗੂਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਕੂਲ ਦੀ ਮਰਿਯਾਦਾ ਨੂੰ ਕਾਇਮ ਰੱਖਣ ਅਤੇ ਹੋਰਨਾਂ ਲਈ ਪੇ੍ਰਰਨਾ ਬਣਨ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋਂ ਵਿਚ ਨਵੇਂ ਕਿੱਤਾ ਮੁਖੀ ਸਕਿੱਲ ਆਧਾਰਿਤ ਕੋਰਸਾਂ ਦੀ ਸ਼ੁਰੂਆਤ ਅਗਲੀ ਖ਼ਬਰ 2027 ਦੀਆਂ ਚੋਣਾਂ ਵਿਚ ਬਣਾਵਾਂਗੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ-ਸੰਨ੍ਹੀ ਗਿੱਲ ਕਿਹਾ, ਸ਼੍ਰੋਮਣੀ ਅਕਾਲੀ ਦਲ (ਬ)...
Ad Position 24