07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬੀ.ਬੀ.ਐਸ. ਕਾਨਵੈਂਟ ਸਕੂਲ ਦੇ ਜੇਤੂ ਵਿਦਿਆਰਥੀ। ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ’ਚ ਮਾਰੀਆਂ ਮੱਲਾਂ

ਕਿਸ਼ਨਪੁਰਾ ਕਲਾਂ, 7 ਅਗਸਤ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ.

Ad Position 21
No active advertisement
ਅਜੀਤ ਡੈਸਕ 08-08-2026
ਕਿਸ਼ਨਪੁਰਾ ਕਲਾਂ, 7 ਅਗਸਤ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ, ਸਿਧਵਾਂ ਬੇਟ ਜੋ ਕਿ ਸਕੂਲ ਵਿਚ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ, ਇਸੇ ਲੜੀ ਤਹਿਤ ਇਸ ਸਕੂਲ ਦੇ ਵਿਦਿਆਰਥੀਆਂ ਨੇ ਚਿੜੀ ਬੱਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣਾ ਤੇ ਸਕੂਲ ਦਾ ਨਾਂ ਚਮਕਾਇਆ। ਜਿਵੇਂ ਕਿ ਕੱਲ੍ਹ ਕਮਿਊਨਿਟੀ ਹਾਲ, ਜਗਰਾਉਂ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚਿੜੀ ਬੱਲੇ ਦੇ ਮੈਚ ਹੋਏ ਸਨ ਜਿਨ੍ਹਾਂ ਵਿਚ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਵਿਦਿਆਰਥੀਆਂ ਜਿਸ ਵਿਚ ਅੰਡਰ 19 ਲੜਕਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ 14 ਲੜਕਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਾਰੇ ਲੜਕਿਆਂ ਨੇ ਬਹੁਤ ਹੀ ਸੁੰਦਰ ਪ੍ਰਦਰਸ਼ਨ ਕੀਤਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਿਸ ਵਿਚ ਅੰਡਰ 19 ਵਿਚ ਵਿਸ਼ਵਜੀਤ ਸਿੰਘ, ਮਨਮੀਤ ਸਿੰਘ ਅਤੇ ਨਵਰਾਜ ਸਿੰਘ ਦੀ ਜ਼ਿਲ੍ਹੇ ਪੱਧਰ ਲਈ ਚੋਣ ਵੀ ਹੋਈ ਇਸੇ ਲੜੀ ਤਹਿਤ ਅੰਡਰ 14 ਵਿਚ ਪ੍ਰਭਗੁਨ ਸਿੰਘ ਦੀ ਜ਼ਿਲ੍ਹਾ ਪੱਧਰ ਲਈ ਚੋਣ ਹੋਈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਬੱਚਿਆਂ ਦੀ ਉਨ੍ਹਾਂ ਦੇ ਮਾਪਿਆਂ ਅਤੇ ਡੀ.ਪੀ. ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੀ ਸਮੂਹ ਮੈਨੇਜਮੈਂਟ ਚੇਅਰਮੈਨ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਭਾਰਤ ਛੱਡੋ ਅੰਦੋਲਨ’ ਦੀ 84ਵੀਂ ਵਰ੍ਹੇਗੰਢ 10 ਨੂੰ ‘ਦੇਸ਼ ਬਚਾਓ ਕਾਰਪੋਰੇਟ ਭਜਾਓ’ ਦੇ ਰੂਪ ਵਿਚ ਮਨਾਉਣ ਦਾ ਫੈਸਲਾ-ਬਲੌਰ... ਅਗਲੀ ਖ਼ਬਰ ਮਾਤਾ ਦਮੋਦਰੀ ਖਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮੱਲਾਂ ਮਾਰੀਆਂ
Ad Position 24