ਮਾਨ ਸਰਕਾਰ ਦੇ ਰਾਜ ਵਿਚ ਹਰ ਵਰਗ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ-ਦਰਸ਼ਨ ਸਿੰਘ ਢਿੱਲੋਂ
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਵਿਚ ਬਦਲਾਅ ਦਾ ਨਾਹਰਾ ਲੈ ਕੇ ਆਈ ਆਪ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਹਰ ਵਰਗ ਦੇ ਲੋਕ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹਨ। ਸੂਬੇ ਅੰਦਰ ਪਹਿਲਾਂ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰਾਂ ਕਸਬਿਆਂ ਵਿਚ ਸਫ਼ਾਈ ਦਾ ਮੰਦਾ ਹਾਲ ਰਿਹਾ ਤੇ ਹੁਣ ਡੀ.
ਸ
ਸਨਿਚਰਵਾਰ, 8 ਅਗਸਤ, 2026
08-08-2026
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਸੂਬੇ ਵਿਚ ਬਦਲਾਅ ਦਾ ਨਾਹਰਾ ਲੈ ਕੇ ਆਈ ਆਪ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਹਰ ਵਰਗ ਦੇ ਲੋਕ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹਨ। ਸੂਬੇ ਅੰਦਰ ਪਹਿਲਾਂ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰਾਂ ਕਸਬਿਆਂ ਵਿਚ ਸਫ਼ਾਈ ਦਾ ਮੰਦਾ ਹਾਲ ਰਿਹਾ ਤੇ ਹੁਣ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਸਾਰੇ ਕੰਮ ਠੱਪ ਹੋ ਕੇ ਰਹਿ ਗਏ ਹਨ। ਹੜਤਾਲ ਕਾਰਨ ਜਿੱਥੇ ਹੋਰਨਾਂ ਦਫ਼ਤਰਾਂ ਵਿਚ ਕੋਈ ਕੰਮ ਨਹੀਂ ਹੋ ਰਿਹਾ ਉੱਥੇ ਮਾਲ ਵਿਭਾਗ ਦਾ ਕੰਮ ਬੰਦ ਹੋਣ ਕਰਕੇ ਕਿਸਾਨਾਂ ਤੇ ਆਮ ਲੋਕਾਂ ਦੀਆਂ ਰਜਿਸਟਰੀਆਂ ਵਗ਼ੈਰਾ ਦਾ ਕੰਮ ਵੀ ਬੰਦ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ ਨੇ ਮੋਗਾ ਵਿਖੇ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਦਲਾਅ ਦੇ ਨਾਮ ਤੇ ਗੁਮਰਾਹ ਕਰਕੇ ਸਰਕਾਰ ਬਣਾਉਣ ਵਿਚ ਕਾਮਯਾਬ ਹੋਈ ਆਪ ਪਾਰਟੀ ਲੋਕਾਂ ਨੂੰ ਕੁੱਟਣ ਤੇ ਲੁੱਟਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੁੱਟਾਂ ਖੋਹਾਂ ਤੇ ਚੋਰੀ ਚਕਾਰੀ ਦੀਆਂ ਵਾਰਦਾਤਾਂ ਦਿਨੋਂ ਦਿਨ ਵਧ ਰਹੀਆਂ ਹਨ ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਹੋਈ ਹੈ ਅਤੇ ਪਿਛਲੇ ਦਿਨੀਂ ਖੇਤਾਂ ਵਿਚੋਂ ਮੋਟਰਾਂ ਚੋਰੀ ਹੋਣ ਦੀਆਂ ਘਟਨਾਵਾਂ ਵਿਚ ਇਸ ਪਾਰਟੀ ਨਾਲ ਸਬੰਧਿਤ ਵਿਅਕਤੀਆਂ ਦਾ ਨਾਮ ਸਾਹਮਣੇ ਆ ਰਿਹਾ ਹੈ, ਜਿਸ ਕਰਕੇ ਕਿਸਾਨਾਂ ਤੇ ਆਮ ਲੋਕਾਂ ਵਿਚ ਇਸ ਸਰਕਾਰ ਪ੍ਰਤੀ ਭਾਰੀ ਰੋਸ ਹੈ ਜਿਸ ਦਾ ਜਵਾਬ ਉਹ ਆਉਣ ਵਾਲੀਆਂ ਚੋਣਾਂ ਵਿਚ ਦੇਣਗੇ।