ਗੁਰੂ ਰਵਿਦਾਸ ਜੈਅੰਤੀ ਮੌਕੇ ਭਲਕੇ ਨਿਕਲੇਗੀ ਵਿਸ਼ਾਲ ਕਲਸ਼ ਯਾਤਰਾ
- ਸਮਾਜਿਕ ਏਕਤਾ ਦਾ ਦਿੱਤਾ ਜਾਵੇਗਾ ਸੰਦੇਸ਼-ਡਾ. ਹਰਜੋਤ ਕਮਲ
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਮੋਗਾ ਵਿਚ 10 ਅਗਸਤ ਨੂੰ ਵਿਸ਼ਾਲ ਸਮਰਸਤਾ ਕਲਸ਼ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ। ਭਾਰਤੀ ਜਨਤਾ ਪਾਰਟੀ ਵਲੋਂ ਆਯੋਜਿਤ ਕੀਤੀ ਜਾ ਰਹੀ ਇਸ ਯਾਤਰਾ ਦਾ ਉਦੇਸ਼ ਗੁਰੂ ਰਵਿਦਾਸ ਜੀ ਦੇ ਸਮਾਨਤਾ, ਸਮਾਜਿਕ ਸਮਰਸਤਾ , ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ।
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਮੋਗਾ ਵਿਚ 10 ਅਗਸਤ ਨੂੰ ਵਿਸ਼ਾਲ ਸਮਰਸਤਾ ਕਲਸ਼ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ। ਭਾਰਤੀ ਜਨਤਾ ਪਾਰਟੀ ਵਲੋਂ ਆਯੋਜਿਤ ਕੀਤੀ ਜਾ ਰਹੀ ਇਸ ਯਾਤਰਾ ਦਾ ਉਦੇਸ਼ ਗੁਰੂ ਰਵਿਦਾਸ ਜੀ ਦੇ ਸਮਾਨਤਾ, ਸਮਾਜਿਕ ਸਮਰਸਤਾ , ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਅਹੁਦੇਦਾਰਾਂ ਨੇ ਦੱਸਿਆ ਕਿ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ ਮੇਨ ਚੌਕ ਦੇ ਨੇੜੇ ਥਾਣਾ ਸਿਟੀ ਦੇ ਨਜ਼ਦੀਕ ਤੋਂ ਕੀਤਾ ਜਾਵੇਗਾ। ਇਸ ਤੋਂ ਬਾਅਦ ਕਲਸ਼ ਯਾਤਰਾ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਬਾਜ਼ਾਰਾਂ ਅਤੇ ਮਾਰਗਾਂ ਤੋਂ ਹੁੰਦੀ ਹੋਈ ਇੰਦਰਾ ਕਲੋਨੀ ਪਹੁੰਚ ਕੇ ਸਮਾਪਤ ਹੋਵੇਗੀ| ਯਾਤਰਾ ਦੌਰਾਨ ਸ਼ਰਧਾਲੂ ਅਤੇ ਭਾਜਪਾ ਦੇ ਆਗੂ ਤੇ ਵਰਕਰ ਆਪਣੇ ਸਿਰਾਂ ’ਤੇ ਕਲਸ਼ ਰੱਖ ਕਰਕੇ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਅਤੇ ਉਨ੍ਹਾਂ ਵਲੋਂ ਦਿੱਤੇ ਸਮਾਜਿਕ ਸਮਾਨਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣਗੇ। ਡਾ. ਹਰਜੋਤ ਕਮਲ ਨੇ ਇਸ ਯਾਤਰਾ ਵਿਚ ਸਮੂਹ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਲਸ਼ ਯਾਤਰਾ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਮਾਰਗਾਂ ਨੂੰ ਕਵਰ ਕੀਤਾ ਜਾਵੇਗਾ ਤੇ ਸਥਾਨਕ ਲੋਕਾਂ ਵਲੋਂ ਇਸ ਯਾਤਰਾ ਦਾ ਥਾਂ ਥਾਂ ਭਰਵਾਂ ਸਵਾਗਤ ਕੀਤਾ ਜਾਵੇਗਾ| ਡਾ. ਹਰਜੋਤ ਕਮਲ ਨੇ ਦੱਸਿਆ ਕਿ ਇਸ ਯਾਤਰਾ ਨੂੰ ਲੈ ਕੇ ਪਾਰਟੀ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ, ਜ਼ਿਲ੍ਹਾ ਉਪ ਪ੍ਰਧਾਨ ਗੀਤਾ ਆਰੀਆ, ਵਿਕੀ ਸਿਤਾਰਾ, ਸਰਦੂਲ ਸਿੰਘ ਕੰਗ, ਨਿਰਮਲ ਸਿੰਘ ਮੀਨੀਆਂ, ਦੇਵ ਪ੍ਰਿਆ ਤਿਆਗੀ, ਹਿਤੇਸ਼ ਗੁਪਤਾ, ਸਤਨਾਮ ਸਿੰਘ ਗਿੱਲ, ਮਨਿੰਦਰ ਕੌਰ ਸਲੀਣਾ, ਕਮਲਜੀਤ ਕੌਰ ਧੱਲੇਕੇ, ਹਰਮਨਦੀਪ ਮੀਤਾ, ਰੁਦਰ ਸ਼ਰਮਾ, ਪ੍ਰਿਅੰਕਾ ਗੁਪਤਾ, ਸਤਿੰਦਰਪ੍ਰੀਤ ਸਿੰਘ ਰੱਤੀਆਂ, ਰਾਜੇਸ਼ ਵਰਮਾ, ਸੰਜੀਵ ਬਠਲਾ, ਅਮਿੱਤ ਗੁਪਤਾ, ਕਮਲ ਅਗਰਵਾਲ, ਭੁਪਿੰਦਰ ਹੈਪੀ, ਅਮਨਦੀਪ ਗਰੋਵਰ, ਇਸ਼ਾਰਾ ਸਿੰਘ, ਚਮਨ ਖੁਰਾਨਾ, ਕੁਲਭੂਸ਼ਣ, ਰਾਕੇਸ਼ ਕੁਮਾਰ, ਕਸ਼ਿਸ਼ ਧਮੀਜਾ, ਕੁਲਭੂਸ਼ਣ ਜੈਦਕਾ, ਸਾਹਿਲ ਸ਼ਰਮਾ, ਅਸ਼ਵਨੀ ਕੁਮਾਰ, ਦਵਿੰਦਰ ਕੁਮਾਰ, ਲਖਵੀਰ ਸਿੰਘ, ਸੂਰਜ ਭਾਨ ਧਾਲੀਵਾਲ ਆਦਿ ਹਾਜ਼ਰ ਸਨ।