ਮਾਨ ਸਰਕਾਰ ਵਲੋਂ ਕਰਵਾਈ ਜਾ ਰਹੀ ਧਾਰਮਿਕ ਯਾਤਰਾ ਸ਼ਲਾਘਾਯੋਗ ਉਪਰਾਲਾ-ਸਰਬਜੀਤ ਕੌਰ, ਜੋਤ ਕੌਰ
ਨੱਥੂਵਾਲਾ ਗਰਬੀ, 8 ਅਗਸਤ (ਨਵਦੀਪ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਮੁਫ਼ਤ ਧਾਰਮਿਕ ਯਾਤਰਾਵਾਂ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਪੰਜਾਬ ਦੇ ਪਿੰਡਾਂ ਵਿਚ ਵੱਸਦੇ ਲੋਕਾਂ, ਖ਼ਾਸ ਕਰਕੇ ਬਜ਼ੁਰਗ ਮਾਤਾਵਾਂ ਅਤੇ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਕ
ਕਿਸ਼ਨਪੁਰਾ ਕਲਾਂ ਵਿਖੇ ਪਾਰਕ ਦਾ ਮੇਨ ਗੇਟ ਆਰੰਭ ਕਰਵਾਉਂਦੇ ਹੋਏ ਸਰਪੰਚ ਪ੍ਰਿੰਸ ਚਾਵਲਾ, ਮਿਸਤਰੀ ਬਿੰਦਰ ਸਿੰਘ ਤੇ ਹੋਰ। ਤਸਵੀਰ : ਅਮੋਲਕ ਸਿੰਘ ਕਲਸੀ
ਸਰਬਜੀਤ ਕੌਰ, ਜੋਤ ਕੌਰ
09-08-2026
ਨੱਥੂਵਾਲਾ ਗਰਬੀ, 8 ਅਗਸਤ (ਨਵਦੀਪ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਮੁਫ਼ਤ ਧਾਰਮਿਕ ਯਾਤਰਾਵਾਂ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਪੰਜਾਬ ਦੇ ਪਿੰਡਾਂ ਵਿਚ ਵੱਸਦੇ ਲੋਕਾਂ, ਖ਼ਾਸ ਕਰਕੇ ਬਜ਼ੁਰਗ ਮਾਤਾਵਾਂ ਅਤੇ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਬਲਾਕ ਸੰਮਤੀ ਬਾਘਾ ਪੁਰਾਣਾ ਦੀ ਚੇਅਰਪਰਸਨ ਸਰਬਜੀਤ ਕੌਰ ਨੱਥੂਵਾਲਾ ਅਤੇ ਜੋਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਹਰ ਰੋਜ਼ ਸੰਗਤਾਂ ਇਨ੍ਹਾਂ ਮੁਫ਼ਤ ਧਾਰਮਿਕ ਯਾਤਰਾਵਾਂ ਰਾਹੀਂ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਲੋਕ ਆਰਥਿਕ ਤੌਰ ‘ਤੇ ਸਮਰੱਥ ਨਾ ਹੋਣ ਕਾਰਨ ਆਪਣੇ ਖਰਚੇ ‘ਤੇ ਦੂਰ-ਦੁਰਾਡੇ ਸਥਿਤ ਗੁਰਧਾਮਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਸਰਕਾਰ ਵਲੋਂ ਸ਼ੁਰੂ ਕੀਤੀ ਇਸ ਯਾਤਰਾ ਰਾਹੀਂ ਹੁਣ ਅਜਿਹੇ ਲੋਕ ਵੀ ਸ਼ਰਧਾ ਅਤੇ ਸਹੂਲਤ ਨਾਲ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਸਕਦੇ ਹਨ। ਸਰਬਜੀਤ ਕੌਰ ਨੱਥੂਵਾਲਾ ਅਤੇ ਜੋਤ ਕੌਰ ਨੇ ਕਿਹਾ ਕਿ ਪਿੰਡਾਂ ਦੀਆਂ ਬਜ਼ੁਰਗ ਮਾਤਾਵਾਂ ਅਤੇ ਸੰਗਤਾਂ ਇਸ ਉਪਰਾਲੇ ਤੋਂ ਬੇਹੱਦ ਖ਼ੁਸ਼ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮਿਲ ਰਹੀ ਇਹ ਸਹੂਲਤ ਲੋਕਾਂ ਨੂੰ ਆਪਣੀ ਧਾਰਮਿਕ ਵਿਰਾਸਤ ਅਤੇ ਗੁਰਧਾਮਾਂ ਨਾਲ ਜੋੜਨ ਵਿਚ ਵੀ ਸਹਾਈ ਹੋ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਧਾਰਮਿਕ ਯਾਤਰਾ ਨੂੰ ਲੋਕ-ਹਿਤ ਵਿਚ ਇਕ ਵਧੀਆ ਅਤੇ ਸਾਰਥਿਕ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।