ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੁਕਿੰਗ ਮੁਕਾਬਲੇ ਕਰਵਾਏ
- ਜੇਤੂ ਵਿਦਿਆਰਥਣਾਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਅਤੇ ਐਕਟੀਵਿਟੀ ਕੁਆਰਡੀਨੇਟਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਕੁਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ| ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਨਾਨ ਫਾਇਰ ਕੁਕਿੰਗ ਮੁਕਾਬਲੇ ਵਿਚ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਕੁਕਿੰਗ ਪ੍ਰਤੀ ਰੂਚੀ ਅਤੇ ਹੁਨਰਾਂ ਨੂੰ ਪੈਦਾ ਕਰਨਾ ਸੀ।
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਅਤੇ ਐਕਟੀਵਿਟੀ ਕੁਆਰਡੀਨੇਟਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਕੁਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ| ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਨਾਨ ਫਾਇਰ ਕੁਕਿੰਗ ਮੁਕਾਬਲੇ ਵਿਚ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਕੁਕਿੰਗ ਪ੍ਰਤੀ ਰੂਚੀ ਅਤੇ ਹੁਨਰਾਂ ਨੂੰ ਪੈਦਾ ਕਰਨਾ ਸੀ। ਹਰ ਇਕ ਵਿਦਿਆਰਥੀ ਨੂੰ ਆਪਣੀ ਡਿਸ਼ ਨੂੰ ਤਿਆਰ ਕਰਨ ਲਈ 60 ਮਿੰਟ ਦਾ ਸਮਾਂ ਦਿੱਤਾ ਗਿਆ। ਇਸ ਮੁਕਾਬਲੇ ਲਈ ਵੱਖ-ਵੱਖ (ਸਵਾਦ, ਖੁਸ਼ਬੂ, ਸਫਾਈ, ਪੇਸ਼ਕਾਰੀ, ਭੋਜਨ ਸਮਗਰੀ, ਪੋਸ਼ਣ ਅਤੇ ਰਚਨਾਤਮਿਕਤਾ) ਮਾਪਦੰਡ ਰੱਖੇ ਗਏ| ਜਿਨ੍ਹਾਂ ਬਾਰੇ ਵਿਦਿਆਰਥੀਆਂ ਨੂੰ ਪਹਿਲਾਂ ਤੋਂ ਹੀ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਸੈਂਡਵਿਚ, ਸਲਾਦ ਅਤੇ ਫਰੂਟ ਚਾਟ ਆਦਿ ਨੂੰ ਬੜੇ ਹੀ ਆਕਰਸ਼ਕ ਢੰਗ ਨਾਲ ਸਜਾਇਆ। ਇਸ ਮੁਕਾਬਲੇ ਵਿਚ ਜੱਜਾਂ ਦੀ ਭੂਮਿਕਾ ਮੈਡਮ ਟਿੰਕੀ, ਮਨਪ੍ਰੀਤ ਕੌਰ ਅਤੇ ਬਵਿਤਾ ਚੰਦੇਲ ਨੇ ਨਿਭਾਈ। ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਨੇ ਇਸ ਗਤੀਵਿਧੀ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੁਕਾਬਲੇ ਵਿਚ ਛੇਵੀਂ ਜਮਾਤ ਦੀ ਵਿਦਿਆਰਥਣ ਅਨਵੀ ਪਹਿਲੇ, ਸੱਤਵੀਂ ਜਮਾਤ ਦੀ ਵਿਦਿਆਰਥਣ ਮੰਨਤਵੀਰ ਤੇ ਏਕਜੋਤ ਕੌਰ ਦੂਸਰੇ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਜੀਤ ਕੌਰ ਤੀਸਰੇ ਸਥਾਨ ’ਤੇ ਰਹੀ। ਜੇਤੂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਸਤਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵਲੋਂ ਮੈਡਲ ਅਤੇ ਸਰਟੀਫਿ ਕੇਟ ਦੇ ਕੇ ਸਨਮਾਨਿਤ ਕੀਤਾ ਗਿਆ|