ਧੱਲੇਕੇ ਦੀਆਂ ਸਮੱਸਿਆਵਾਂ ਨੂੰ ਬਲਾਕ ਸੰਮਤੀ ’ਚ ਜ਼ੋਰਦਾਰ ਢੰਗ ਨਾਲ ਉਠਾਇਆ ਗੁਰਪ੍ਰੀਤ ਕੌਰ ਜੌਹਲ ਨੇ
ਮੋਗਾ, 9 ਅਗਸਤ (ਗੁਰਤੇਜ ਸਿੰਘ ਬੱਬੀ)-ਬਲਾਕ ਸੰਮਤੀ ਮੋਗਾ ਦੀ ਮੀਟਿੰਗ ਵਿਚ ਪਿੰਡ ਧੱਲੇਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ 15ਵੇਂ ਵਿੱਤ ਕਮਿਸ਼ਨ ਅਧੀਨ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਜ਼ੋਨ ਧੱਲੇਕੇ ਗੁਰਪ੍ਰੀਤ ਕੌਰ ਜੌਹਲ ਨੇ ਦੱਸਿਆ ਕਿ ਮੀਟਿੰਗ ਦੇ ਏਜੰਡੇ ਅਨੁਸਾਰ ਪਿੰਡ ਦੀਆਂ ਅਹਿਮ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਰੱਖਿਆ ਗਿਆ, ਜਿਸ ਉਪਰੰਤ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ।
ਗ
ਗੁਰਪ੍ਰੀਤ ਕੌਰ ਜੌਹਲ
10-08-2026
ਮੋਗਾ, 9 ਅਗਸਤ (ਗੁਰਤੇਜ ਸਿੰਘ ਬੱਬੀ)-ਬਲਾਕ ਸੰਮਤੀ ਮੋਗਾ ਦੀ ਮੀਟਿੰਗ ਵਿਚ ਪਿੰਡ ਧੱਲੇਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ 15ਵੇਂ ਵਿੱਤ ਕਮਿਸ਼ਨ ਅਧੀਨ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਜ਼ੋਨ ਧੱਲੇਕੇ ਗੁਰਪ੍ਰੀਤ ਕੌਰ ਜੌਹਲ ਨੇ ਦੱਸਿਆ ਕਿ ਮੀਟਿੰਗ ਦੇ ਏਜੰਡੇ ਅਨੁਸਾਰ ਪਿੰਡ ਦੀਆਂ ਅਹਿਮ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਰੱਖਿਆ ਗਿਆ, ਜਿਸ ਉਪਰੰਤ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਰਾਹੀਂ ਟਾਵਰ ਵਾਲੀ ਬਸਤੀ, ਲੁਹਾਰੇ ਵਾਲਾ ਰਾਹ, ਬਾਲਮੀਕੀ ਬਸਤੀ ਅਤੇ ਟਿੱਬੀ ਵਾਲਾ ਰਾਹ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਧਾਰਨ, ਪਾਈਪ-ਲਾਈਨਾਂ ਰਾਹੀਂ ਟੂਟੀਆਂ ‘ਤੇ ਆਉਣ ਵਾਲੇ ਪੀਣ ਵਾਲੇ ਪਾਣੀ ਵਿਚ ਗੰਦੇ ਪਾਣੀ ਦੀ ਮਿਲਾਵਟ ਨੂੰ ਦੂਰ ਕਰਨ, ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਨ ਅਤੇ ਲੋੜ ਅਨੁਸਾਰ ਗਲੀਆਂ ਨੂੰ ਉੱਚਾ ਕਰਨ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਗੁਰਪ੍ਰੀਤ ਕੌਰ ਜੌਹਲ ਨੇ ਪਿੰਡ ਦੀਆਂ ਸਾਰੀਆਂ ਸਮੱਸਿਆਵਾਂ ਬਲਾਕ ਸੰਮਤੀ ਦੀ ਮੀਟਿੰਗ ਵਿਚ ਪੂਰੀ ਦ੍ਰਿੜਤਾ ਨਾਲ ਉਠਾਈਆਂ, ਤਾਂ ਜੋ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਸਮੇਂ ਸਿਰ ਮਿਲ ਉਨ੍ਹਾਂ ਕਿਹਾ ਕਿ ਜੇ ਵਿਕਾਸ ਕਾਰਜਾਂ ਲਈ ਮਨਜ਼ੂਰ ਹੋਏ ਫ਼ੰਡਾਂ ਦੀ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਲੰਮਾ ਸਮਾਂ ਲੱਗਦਾ ਹੈ ਤਾਂ ਇਸ ਦਾ ਸਿੱਧਾ ਅਸਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ‘ਤੇ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿਚ ਵਿਕਾਸ ਗਰਾਂਟਾਂ ਨੂੰ ਸਮੇਂ ਸਿਰ ਜਾਰੀ ਕਰਕੇ ਕੰਮਾਂ ਨੂੰ ਵੀ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਪਿੰਡ ਦੀ ਸਰਪੰਚ ਮਨਦੀਪ ਕੌਰ ਨੂੰ ਅਪੀਲ ਕੀਤੀ ਕਿ ਮਨਜ਼ੂਰ ਹੋਏ ਵਿਕਾਸ ਕਾਰਜਾਂ ਲਈ ਲੋੜੀਂਦੇ ਮਤੇ ਅਤੇ ਹੋਰ ਦਸਤਾਵੇਜ਼ ਜਲਦ ਤੋਂ ਜਲਦ ਸੰਬੰਧਿਤ ਦਫ਼ਤਰਾਂ ਨੂੰ ਭੇਜੇ ਜਾਣ ਅਤੇ ਫ਼ੰਡ ਜਾਰੀ ਕਰਵਾਉਣ ਦੀ ਪ੍ਰਕਿਰਿਆ ਵਿਚ ਪੂਰਾ ਤਾਲਮੇਲ ਬਣਾਇਆ ਜਾਵੇ, ਤਾਂ ਜੋ ਵਿਕਾਸ ਕਾਰਜਾਂ ਵਿਚ ਕੋਈ ਬੇਲੋੜੀ ਦੇਰੀ ਨਾ ਆਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਗਰਾਂਟ ਮਨਜ਼ੂਰ ਕਰਵਾਉਣਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਹਰ ਵਿਕਾਸ ਕਾਰਜ ਸਰਕਾਰੀ ਹਦਾਇਤਾਂ, ਤਕਨੀਕੀ ਮਾਪਦੰਡਾਂ ਅਤੇ ਉੱਚ ਗੁਣਵੱਤਾ ਨਾਲ ਸਮੇਂ ਸਿਰ ਮੁਕੰਮਲ ਹੋਵੇ, ਤਾਂ ਜੋ ਧੱਲ ੇਕੇ ਦੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ, ਸੁਚੱਜੀ ਨਿਕਾਸੀ ਪ੍ਰਣਾਲੀ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਦਾ ਲਾਭ ਮਿਲ ਸਕੇ।