09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਗੁਰੂ ਨਾਨਕ ਕਾਲਜ ਮੋਗਾ ਵਿਖੇ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਮੋਗਾ, 9 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਬੀ. ਏ.

Ad Position 21
No active advertisement
ਕਿਸ਼ਨਪੁਰਾ ਕਲਾਂ ਵਿਖੇ ਜੈ ਮਾ ਚਿੰਤਪੁਰਨੀ ਕਲੱਬ ਵਲੋਂ ਲਗਾਏ ਲੰਗਰ ਦੀ ਸ਼ੁਰੂਆਤ ਦੌਰਾਨ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪੰਚ ਗੁਰਦੀਪ ਸਿੰਘ ਰਾਜੂ, ਸੁਖਵਿੰਦਰ ਸਿੰਘ ਕਾਲੂ ਤੇ ਹੋਰ ਸੇਵਾਦਾਰ। ਤਸਵੀਰ : ਅਮੋਲਕ ਸਿੰਘ ਕਲਸੀ ਸੂਬੇਦਾਰ ਮੇਜਰ ਸੇਵਾ ਸਿੰਘ ਦੀ ਮ੍ਰਿਤਕ ਦੇਹ ’ਤੇ ਫ਼ੁੱਲ ਮਲਾਵਾਂ ਅਰਪਿਤ ਕਰਨ ਸਮੇਂ ਅਤੇ ਅਰਦਾਸ ’ਚ ਸ਼ਾਮਲ ਪਰਿਵਾਰ ਤੇ ਪਤਵੰਤੇ। ਤਸਵੀਰ : ਗੁਰਮੀਤ ਸਿੰਘ ਖ਼ਾਲਸਾ 10-08-2026
ਮੋਗਾ, 9 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਬੀ.ਏ. ਪਹਿਲਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਪ੍ਰਿੰਸੀਪਲ ਡਾ. ਗੁਰਿੰਦਰਜੀਤ ਭੁੱਲਰ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਨਿਯਮਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਗੁਰੂ ਨਾਨਕ ਕਾਲਜ, ਮੋਗਾ ਦੇ ਮੈਨੇਜਿੰਗ ਕਮੇਟੀ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸੰਨੀ ਗਿੱਲ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਭੁੱਲਰ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਸਿੱਖਿਆ ਗ੍ਰਹਿਣ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੀ.ਏ. ਦੀ ਪੜ੍ਹਾਈ ਨੂੰ ਸਿਰਫ਼ ਡਿਗਰੀ ਪ੍ਰਾਪਤ ਕਰਨ ਤੱਕ ਸੀਮਤ ਨਾ ਰੱਖਣ, ਸਗੋਂ ਗਿਆਨ, ਵਿਹਾਰਕ ਹੁਨਰ ਅਤੇ ਰਚਨਾਤਮਿਕ ਸੋਚ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਅਨੀਤਾ ਬੇਦੀ ਵਲੋਂ ਵਿਦਿਆਰਥੀਆਂ ਨੂੰ ਨਿੱਘਾ ਜੀ ਆਇਆਂ ਆਖਿਆ ਗਿਆ। ਡਾ. ਰਾਗਨੀ ਸ਼ਰਮਾ ਨੇ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੇ ਵਜ਼ੀਫ਼ੇ ਅਤੇ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਅਤੇ ਦੱਸਿਆ ਕਿ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਯੂ.ਪੀ.ਐਸ.ਸੀ. ਦੀ ਮੁਫ਼ਤ ਕੋਚਿੰਗ ਕਰਵਾਈ ਜਾਂਦੀ ਹੈ। ਡਾ.ਗੁਰਮੀਤ ਕੌਰ ਨੇ ਟਾਈਮ ਟੇਬਲ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਿਯਮਿਤ ਕਲਾਸਾਂ ਲਗਾਉਣ, ਸਮੇਂ ਦੀ ਪਾਬੰਦੀ ਰੱਖਣ ਅਤੇ ਅਨੁਸ਼ਾਸਨ ਵਿਚ ਰਹਿ ਕੇ ਆਪਣੀ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਸਿਮਰਜੀਤ ਕੌਰ ਨੇ ਕਾਲਜ ਵਿਚ ਚੱਲਦੇ ਵੱਖ-ਵੱਖ ਕਲੱਬਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਪਾਲ ਸਿੰਘ ਸੰਧੂ ਨੇ ਕਾਲਜ ਵਿੱਚ ਚੱਲ ਰਹੀਆਂ ਵੱਖ-ਵੱਖ ਖੇਡਾਂ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਓਰੀਐਂਟੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਕਾਲਜ ਵਿਚ ਉਪਲਬਧ ਕੰਪਿਊਟਰ ਲੈਬ, ਲਾਇਬ੍ਰੇਰੀ, ਇੰਟਰਨੈੱਟ ਅਤੇ ਹੋਰ ਵਿੱਦਿਅਕ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥੀ ਕਾਲਜ ਦੇ ਨਿਯਮਾਂ ਦੀ ਪਾਲਣਾ ਕਰਨ, ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਆਪਣੇ ਉੱਜਲ ਭਵਿੱਖ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਤਨਵੀਰ ਕੌਰ ਨੇ ਵੀ ਵਿਚਾਰ ਰੱਖੇ।
Ad Position 22
No active advertisement
ਪਿਛਲੀ ਖ਼ਬਰ ਪੰਥਕ ਗੁਰਦੁਆਰਾ ਸਾਹਿਬ ਵਿਖੇ ਬਰਸੀ ਸੰਬੰਧੀ ਲੰਗਰ ਹਾਲ ਦਾ ਕੰਮ ਜ਼ੋਰਾਂ - ਸ਼ੋਰਾਂ ’ਤੇ ਅਗਲੀ ਖ਼ਬਰ ਅੱਜ ਮਨਾਇਆ ਜਾਵੇਗਾ ‘ਪੇਟ ਦੇ ਕੀੜੇ ਮੁਕਤ ਦਿਵਸ’
Ad Position 24