09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ ਬਾਦਲ ਵਲੋਂ ਬਲਵਿੰਦਰ ਸਿੰਘ ਲਧਾਈ ਕੇ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ

ਨੱਥੂਵਾਲਾ ਗਰਬੀ, 9 ਅਗਸਤ (ਨਵਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਪਾਰਟੀ ਦੇ ਵੱਖ-ਵੱਖ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸੇ ਲੜੀ ਤਹਿਤ ਮਾਹਲਾ ਕਲਾਂ ਵਿਖੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਬਲਵਿੰਦਰ ਸਿੰਘ ਲਧਾਈ ਕੇ ਨੂੰ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ ਦਾ ਨਿਯੁਕਤੀ ਪੱਤਰ ਸੌਂਪਿਆ।

Ad Position 21
No active advertisement
ਅਜੀਤ ਡੈਸਕ 10-08-2026
ਨੱਥੂਵਾਲਾ ਗਰਬੀ, 9 ਅਗਸਤ (ਨਵਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਪਾਰਟੀ ਦੇ ਵੱਖ-ਵੱਖ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸੇ ਲੜੀ ਤਹਿਤ ਮਾਹਲਾ ਕਲਾਂ ਵਿਖੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਬਲਵਿੰਦਰ ਸਿੰਘ ਲਧਾਈ ਕੇ ਨੂੰ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਬਲਵਿੰਦਰ ਸਿੰਘ ਲਧਾਈ ਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਯੂਥ ਅਕਾਲੀ ਦਲ ਦੇ ਆਗੂ ਸੁਖਜੀਤ ਸਿੰਘ ਮਾਹਲਾ, ਸਰਕਲ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ ਅਤੇ ਯੂਥ ਪ੍ਰਧਾਨ ਹਰਜੋਤ ਸਿੰਘ ਡੇਮਰੂ ਦਾ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਲਧਾਈ ਕੇ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ , ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਆਪਣੇ ਸਾਥੀਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਬਲਵਿੰਦਰ ਸਿੰਘ ਲਧਾਈ ਕੇ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਹਿਰਾ ਕਸ਼ਯਪ ਰਾਜਪੂਤ ਭਲਾਈ ਬੋਰਡ ਨਾ ਬਣਾਉਣ ’ਤੇ ਸਰਕਾਰ ਖਿਲਾਫ ਵੱਡੀ ਮੁਹਿੰਮ ਸ਼ੁਰੂ ਕਰਾਂਗੇ-ਦੀਪ ਕੰਵਲ ਮਹਿਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਸ਼ਾਲ ਮੀਟਿੰਗ ’ਚ ਪੁੱਜਣ ਲਈ ਹਰੇਕ ਵਰਗ ਦਾ ਧੰਨਵਾਦ- ਰਾਜੇਆਣਾ, ਰੋਡੇ, ਲੰਗੇਆਣਾ
Ad Position 24