09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮੋਗੇ ਦਾ ਮਸ਼ਹੂਰ ਅਤੇ ਮਾਲਵੇ ਦਾ ਸਭ ਤੋਂ ਵੱਡਾ 21ਵਾਂ ਤੀਆਂ ਦਾ ਮੇਲਾ ਧੂਮਧਾਮ ਨਾਲ ਸ਼ੁਰੂ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ , ਗੁਰਤੇਜ ਸਿੰਘ ਬੱਬੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਧਰਮ ਨੂੰ ਬਣਦਾ ਮਾਣ ਸਤਿਕਾਰ ਦੇ ਕੇ ਇਕ ਧਰਮ ਨਿਰਪੱਖਤਾ ਦੀ ਵੱਡੀ ਮਿਸਾਲ ਪੈਦਾ ਕੀਤੀ ਹੈ ਅਤੇ ਹੁਣ ਉਨ੍ਹਾਂ ਦੀ ਅਗਵਾਈ ਵਿਚ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਪੂਰੇ ਦੇਸ਼ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ| ਉਸੇ ਕੜੀ ਤਹਿਤ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮ ਭੂਮੀ ਸ੍ਰੀ ਸੀਰ ਗੋਵਰਧਨਪੁਰ ਕਾਸ਼ੀ ਬਨਾਰਸ ਤੋਂ ਪਵਿੱਤਰ ਮਿੱਟੀ ਦੇ ਕਲਸ ਲਿਆ ਕੇ ਉਸ ਪਵਿੱਤਰ ਮਿੱਟੀ ਦੇ ਦਰਸ਼ਨ ਦੇਸ਼ ਭਰ ਦੇ ਲੋਕਾਂ ਨੂੰ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.

Ad Position 21
No active advertisement
*ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਤੇ ਲਾਭ ਸਿੰਘ ਆਹਲੂਵਾਲੀਆ ਨੇ ਕੀਤਾ ਸਵਾਗਤ 10-08-2026
ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ , ਗੁਰਤੇਜ ਸਿੰਘ ਬੱਬੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਧਰਮ ਨੂੰ ਬਣਦਾ ਮਾਣ ਸਤਿਕਾਰ ਦੇ ਕੇ ਇਕ ਧਰਮ ਨਿਰਪੱਖਤਾ ਦੀ ਵੱਡੀ ਮਿਸਾਲ ਪੈਦਾ ਕੀਤੀ ਹੈ ਅਤੇ ਹੁਣ ਉਨ੍ਹਾਂ ਦੀ ਅਗਵਾਈ ਵਿਚ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਪੂਰੇ ਦੇਸ਼ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ| ਉਸੇ ਕੜੀ ਤਹਿਤ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮ ਭੂਮੀ ਸ੍ਰੀ ਸੀਰ ਗੋਵਰਧਨਪੁਰ ਕਾਸ਼ੀ ਬਨਾਰਸ ਤੋਂ ਪਵਿੱਤਰ ਮਿੱਟੀ ਦੇ ਕਲਸ ਲਿਆ ਕੇ ਉਸ ਪਵਿੱਤਰ ਮਿੱਟੀ ਦੇ ਦਰਸ਼ਨ ਦੇਸ਼ ਭਰ ਦੇ ਲੋਕਾਂ ਨੂੰ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ. ਪੀ. ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਵਲੋਂ ਦਿੱਤੀ ਗਈ ਸਮਾਨਤਾ, ਆਪਸੀ ਭਾਈਚਾਰਕ ਸਾਂਝ, ਮਾਨਵਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਕਿਉਂਕਿ ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਸਮੁੱਚੀ ਮਾਨਵਤਾ ਲਈ ਪ੍ਰੇਰਨਾਦਾਇਕ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਵਿਚ ਆਪਸੀ ਪ੍ਰੇਮ, ਏਕਤਾ ਨੂੰ ਮਜ਼ਬੂਤ ਕਰਨ ਦੇ ਉਪਰਾਲੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਧਾਈ ਦੇ ਹੱਕਦਾਰ ਹਨ। ਸੰਧੂ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵੀ ਦਰਜ ਹੈ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਅੱਜ ਦੇ ਦੌਰ ਵਿਚ ਬੇਹੱਦ ਲੋੜ ਹੈ। ਉਸੇ ਦੀ ਕੜੀ ਤਹਿਤ ਪਿੰਡ ਸੈਦੋਕੇ ਵਿਖੇ ਹਲਕਾ ਇੰਚਾਰਜ ਭਾਜਪਾ ਮੁਖਤਿਆਰ ਸਿੰਘ ਸੰਧੂ ਦੀ ਅਗਵਾਈ ਵਿਚ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਜਿਸ ਵਿਚ ਪਿੰਡ ਵਾਸੀਆਂ ਅਤੇ ਭਾਜਪਾ ਵਰਕਰਾਂ ਸਮੇਤ ਮੁਖਤਿਆਰ ਸਿੰਘ ਸੰਧੂ ਨੇ ਗੁਰੂ ਰਵਿਦਾਸ ਮਹਾਰਾਜ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਅਤੇ ਉਨ੍ਹਾਂ ਦੇ ਦਿੱਤੇ ਸਮੁੱਚੀ ਮਾਨਵਤਾ ਲਈ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਲ ਪ੍ਰਧਾਨ ਰੌਂਤਾ ਐਡਵੋਕੇਟ ਚਰਨਜੀਤ ਸਿੰਘ, ਸਰਕਲ ਪ੍ਰਧਾਨ ਨਿਹਾਲ ਸਿੰਘ ਵਾਲਾ ਸ਼ਹਿਰੀ ਸੁਖਵਿੰਦਰ ਸਿੰਘ, ਮੇਜਰ ਸਿੰਘ ਸੈਦੋਕੇ, ਕਿਸ਼ਨ ਨੀਟਾ, ਭੁਪਿੰਦਰ ਸਿੰਘ ਧਾਲੀਵਾਲ, ਕਿਸ਼ਨ, ਹਰਪ੍ਰੀਤ ਕੈਂਥ, ਪਵਨ ਸੈਦੋਕੇ, ਭੋਲਾ ਖਾਨ ਸੈਦੋਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਕਾਲਜ ਦੇ ਬੀ-ਕਾਮ ਉੱਚ ਨਤੀਜਿਆਂ ਵਾਲੇ ਵਿਦਿਆਰਥੀ ਸਨਮਾਨਿਤ - ਅਗਲੀ ਖ਼ਬਰ ਮਹਿਰਾ ਕਸ਼ਯਪ ਰਾਜਪੂਤ ਭਲਾਈ ਬੋਰਡ ਨਾ ਬਣਾਉਣ ’ਤੇ ਸਰਕਾਰ ਖਿਲਾਫ ਵੱਡੀ ਮੁਹਿੰਮ ਸ਼ੁਰੂ ਕਰਾਂਗੇ-ਦੀਪ ਕੰਵਲ ਮਹਿਰਾ
Ad Position 24