ਅਜੀਤਵਾਲ ਕਾਲਜ ਦੇ ਬੀ-ਕਾਮ ਉੱਚ ਨਤੀਜਿਆਂ ਵਾਲੇ ਵਿਦਿਆਰਥੀ ਸਨਮਾਨਿਤ -
ਅਜੀਤਵਾਲ, 9 ਅਗਸਤ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈਆਂ ਗਈਆਂ ਜੂਨ 2026 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼, ਅਜੀਤਵਾਲ (ਮੋਗਾ) ਦੇ ਬੀ-ਕਾਮ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਅਤੇ ਪਰਿਵਾਰ ਦੇ ਨਾਲ ਕਾਲਜ ਦਾ ਨਾਮ ਵੀ ਰੌਸ਼ਨ ਕੀਤਾ। ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਬਲਪ੍ਰੀਤ ਕੌਰ 72 ਫ਼ੀਸਦੀ ਨੇ ਦੂਸਰਾ ਅਤੇ ਸਾਨੀਦਾਪ ਸਿੰਘ ਗਰੇਵਾਲ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।
ਪ
ਪੇਟ ਦੇ ਕੀੜਿਆਂ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ| ਨਾਲ ਹਨ ਡਾ. ਰਿਤੂ ਜੈਨ ਜ਼ਿਲ੍ਹਾ ਟੀਕਾਕਰਨ ਅਫਸਰ ਅਤੇ ਹੋਰ। ਅਜੀਤ ਤਸਵੀਰ
10-08-2026
ਅਜੀਤਵਾਲ, 9 ਅਗਸਤ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈਆਂ ਗਈਆਂ ਜੂਨ 2026 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼, ਅਜੀਤਵਾਲ (ਮੋਗਾ) ਦੇ ਬੀ-ਕਾਮ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਅਤੇ ਪਰਿਵਾਰ ਦੇ ਨਾਲ ਕਾਲਜ ਦਾ ਨਾਮ ਵੀ ਰੌਸ਼ਨ ਕੀਤਾ। ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਬਲਪ੍ਰੀਤ ਕੌਰ 72 ਫ਼ੀਸਦੀ ਨੇ ਦੂਸਰਾ ਅਤੇ ਸਾਨੀਦਾਪ ਸਿੰਘ ਗਰੇਵਾਲ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਦੇ ਇਨ੍ਹਾਂ ਵਧੀਆ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਜ਼ਿੰਦਗੀ ਨੂੰ ਇਕ ਤਪੱਸਿਆ ਦੇ ਰੂਪ ਵਿਚ ਹੰਡਾਂਉਂਦੇ ਹੋਏ ਸਖ਼ਤ ਮਿਹਨਤ ਕਰਦੇ ਰਹਿਣਾ ਹੈ। ਇੰਚਾਰਜ ਮੈਡਮ ਹਰਪ੍ਰੀਤ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਵਿਭਾਗੀ ਸਟਾਫ਼ ਦੇ ਬਿੱਟੂ ਝਾਅ, ਸ਼ਰਨਪ੍ਰੀਤ ਕੌਰ ਅਤੇ ਦਿਲਪ੍ਰੀਤ ਕੌਰ ਆਦਿ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀ ਅੱਵਲ ਨਤੀਜਿਆਂ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।