09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਧਰਨੇ ਦੇ ਦਬਾਅ ਹੇਠ ਸਰਕਾਰ ਨੇ ਭਾਈ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ

ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਜ਼ਾਰਾਂ ਵਰਕਰਾਂ ਨਾਲ ਚੰਡੀਗੜ੍ਹ ਵਿਚ ਦਿੱਤੇ ਗਏ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਬੰਦੀ ਸਿੰਘਾਂ ਪ੍ਰਤੀ ਅੱਖਾਂ ਖੁੱਲ੍ਹੀਆਂ ਹਨ। ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਹਲਕਾ ਮੋਗਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਇਸ ਗੱਲ ਦਾ ਸਾਫ ਪ੍ਰਮਾਣ ਮਿਲਦਾ ਹੈ ਕੇ ਚੰਡੀਗੜ੍ਹ ਧਰਨੇ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੀ ਗੁਜ਼ਾਰਿਸ਼ ਕੀਤੀ ਹੈ।

Ad Position 21
No active advertisement
ਰਛਪਾਲ ਸਿੰਘ ਸੋਸਣ 10-08-2026
ਮੋਗਾ, 9 ਅਗਸਤ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਜ਼ਾਰਾਂ ਵਰਕਰਾਂ ਨਾਲ ਚੰਡੀਗੜ੍ਹ ਵਿਚ ਦਿੱਤੇ ਗਏ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਬੰਦੀ ਸਿੰਘਾਂ ਪ੍ਰਤੀ ਅੱਖਾਂ ਖੁੱਲ੍ਹੀਆਂ ਹਨ। ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਹਲਕਾ ਮੋਗਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਇਸ ਗੱਲ ਦਾ ਸਾਫ ਪ੍ਰਮਾਣ ਮਿਲਦਾ ਹੈ ਕੇ ਚੰਡੀਗੜ੍ਹ ਧਰਨੇ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੀ ਗੁਜ਼ਾਰਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਸਰਕਾਰ ਬਣਨ ’ਤੇ ਲੰਬੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਉੱਪਰ ਦਬਾਅ ਬਣਾਏਗੀ| ਪਰ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਦੀ ਸੰਭਾਲੀ ਤਾਂ ਉਹ ਇਸ ਵਾਅਦੇ ਤੋਂ ਮੁੱਕਰ ਗਏ। ਸੋਸਣ ਨੇ ਕਿਹਾ ਕਿ ਇਸੇ ਸਾਲ ਮਾਰਚ ਮਹੀਨੇ ਵਿਚ ਜਦੋਂ ਕੇਂਦਰ ਸਰਕਾਰ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਅਰਜ਼ੀ ਤੋਂ ਬਾਅਦ ਉਨ੍ਹਾਂ ਨੂੰ ਪੈਰੋਲ ਦੇਣ ਸਬੰਧੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤਾਂ ਪੰਜਾਬ ਦੇ ਗ੍ਰਹਿ ਸਕੱਤਰ ਨੇ ਪੈਰੋਲ ਦੇਣ ਦੀ ਸਿਫਾਰਸ਼ ਨਹੀਂ ਕੀਤੀ ਸੀ ਇਸ ਸਬੰਧੀ ਸਰਕਾਰ ਦਾ ਪੱਤਰ ਵੀ ਜਨਤਕ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੈਰੋਲ ਲੈਣਾ ਹਰ ਕੈਦੀ ਦਾ ਬੁਨਿਆਦੀ ਹੱਕ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਇਹ ਚੰਗੀ ਗੱਲ ਹੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੀ ਸਿਫਾਰਸ਼ ਕੇਂਦਰ ਸਰਕਾਰ ਕੋਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਮੋਰਚੇ ਸਮੇਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਵਾਲੇ ਦਿਨ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਗੱਲ ਕਹੀ ਸੀ ਤਾਂ ਉਸ ਵੇਲੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਵਿਚ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਗੱਲ ਕਹੀ ਗਈ ਸੀ ਪਰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦੀਆਂ ਸਿੱਖ ਵਿਰੋਧੀ ਨੀਤੀਆਂ ਕਾਰਨ ਬੰਦੀ ਸਿੰਘ ਅੱਜ ਤੱਕ ਰਿਹਾਅ ਨਹੀਂ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ|
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੇ ਭਲੇ ਲਈ ਲਿਆਂਦਾ ਬਿੱਲ ਸ਼ਲਾਘਾਯੋਗ ਉਪਰਾਲਾ-ਸਰਪੰਚ ਪ੍ਰਿੰਸ ਚਾਵਲਾ ਅਗਲੀ ਖ਼ਬਰ ਪਿੰਡ ਮਾਣੂੰਕੇ ਦੀ ਗ੍ਰਾਮ ਪੰਚਾਇਤ ਨੇ ਐਚ.ਡੀ.ਐਫ.ਸੀ. ਤੇ ਅੰਬੂਜਾ ਫਾਊਂਡੇਸ਼ਨ ਸੰਸਥਾ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ
Ad Position 24