09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰੇਸ਼ਮ ਸਿੰਘ ਮਠਾੜੂ ਠੱਠੀ ਭਾਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਠੱਠੀ ਭਾਈ, 9 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਮਠਾੜੂ ਠੱਠੀ ਭਾਈ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰੇਸ਼ਮ ਸਿੰਘ ਮਠਾੜੂ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ।

Ad Position 21
No active advertisement
ਰੇਸ਼ਮ ਸਿੰਘ ਮਠਾੜੂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 10-08-2026
ਠੱਠੀ ਭਾਈ, 9 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਮਠਾੜੂ ਠੱਠੀ ਭਾਈ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰੇਸ਼ਮ ਸਿੰਘ ਮਠਾੜੂ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਪਾਰਟੀ ਪ੍ਰਤੀ ਉਨ੍ਹਾਂ ਦੀ ਲਗਨ, ਵਫ਼ਾਦਾਰੀ, ਜਥੇਬੰਦਕ ਸੋਚ ਅਤੇ ਵਰਕਰਾਂ ਨਾਲ ਨਿਰੰਤਰ ਸੰਪਰਕ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਪਾਰਟੀ ਦੇ ਹਰ ਪ੍ਰੋਗਰਾਮ ਵਿਚ ਮੋਹਰੀ ਭੂਮਿਕਾ ਨਿਭਾਉਣ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਦੇ ਰਹੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਰੇਸ਼ਮ ਸਿੰਘ ਮਠਾੜੂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਲਈ ਪਾਰਟੀ ਲੀਡਰਸ਼ਿਪ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਰਾਜਸੀ ਲਾਲਸਾ ਨੂੰ ਛੱਡ ਕੇ ਪੰਥਕ ਸਿਧਾਂਤਾਂ ‘ਤੇ ਪਹਿਰਾ ਦੇਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨਾ, ਨੌਜਵਾਨਾਂ ਅਤੇ ਨਵੀਂ ਪੀੜ੍ਹੀ ਨੂੰ ਪਾਰਟੀ ਨਾਲ ਜੋੜਨਾ ਅਤੇ ਲੋਕਾਂ ਦੇ ਮਸਲਿਆਂ ਨੂੰ ਪਾਰਟੀ ਪਲੇਟਫ਼ਾਰਮ ਰਾਹੀਂ ਉਠਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਰਹੇਗਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਭਵਿੱਖ ਵਿਚ ਵੀ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਦਿਨ-ਰਾਤ ਸੇਵਾ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਨੇ ਰੇਸ਼ਮ ਸਿੰਘ ਮਠਾੜੂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼ੀਤਲ ਅੰਗੁਰਾਲ ਨੂੰ ਭਾਜਪਾ ਐਸ.ਸੀ. ਮੋਰਚਾ ਦਾ ਸੂਬਾ ਪ੍ਰਧਾਨ ਬਣਾਉਣ ਦਾ ਸਵਾਗਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੇ ਭਲੇ ਲਈ ਲਿਆਂਦਾ ਬਿੱਲ ਸ਼ਲਾਘਾਯੋਗ ਉਪਰਾਲਾ-ਸਰਪੰਚ ਪ੍ਰਿੰਸ ਚਾਵਲਾ
Ad Position 24