10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਰਤੀ ਕਿਸਾਨ ਯੂਨੀਅਨ ਕਾਦੀਆ ਮੋਗਾ ਵਲੋਂ ਚੰਡੀਗੜ੍ਹ ਮੋਰਚਾ 1 ਸਤੰਬਰ ਤੋਂ ਸ਼ੁਰੂ-ਜ਼ਿਲ੍ਹਾ ਮੋਗਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜ਼ਿਲ੍ਹਾ ਸਰਪ੍ਰਸਤ ਗੁਲਜ਼ਾਰ ਸਿੰਘ ਘੱਲ ਕਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਦੀਦਾਰੇ ਵਾਲਾ ਨੇ ਦੱਸਿਆ ਕਿ ਲੁਧਿਆਣਾ ਵਿਖੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਹੋਈ। ਜਿਸ ਵਿਚ ਪੰਜਾਬ ਟੀਮ ਦੇ ਅਹੁਦੇਦਾਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 11-08-2026
ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜ਼ਿਲ੍ਹਾ ਸਰਪ੍ਰਸਤ ਗੁਲਜ਼ਾਰ ਸਿੰਘ ਘੱਲ ਕਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਦੀਦਾਰੇ ਵਾਲਾ ਨੇ ਦੱਸਿਆ ਕਿ ਲੁਧਿਆਣਾ ਵਿਖੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਹੋਈ। ਜਿਸ ਵਿਚ ਪੰਜਾਬ ਟੀਮ ਦੇ ਅਹੁਦੇਦਾਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਨੇ ਭਾਗ ਲਿਆ। ਪੰਜਾਬ ਦੀਆਂ ਹੱਕੀ ਮੰਗਾ ਜੋ ਕੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਅਣਗੌਲੀਆਂ ਕੀਤੀਆਂ ਜਾ ਰਹੀਆਂ ਹਨ ਨੂੰ ਮਨਵਾਉਣ ਵਾਸਤੇ ਚੰਡੀਗੜ੍ਹ ਵਿਖੇ ਇਕ ਸਤੰਬਰ 2026 ਤੋ ਮੋਰਚਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇੰਨਾ ਮੰਗਾ ਵਿਚ ਪੰਜਾਬ ਪੁਨਰ ਗਠਨ ਐਕਟ 1966 ਦੀਆ ਧਰਾਵਾਂ 78, 79 ਅਤੇ 80 ਜੋ ਕਿ ਦਰਿਆਈ ਪਾਣੀਆਂ ਦੀ ਵੰਡ ਨਾਲ ਸੰਬੰਧਿਤ ਹਨ ਨੂੰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਪਾਸੋਂ ਰੱਦ ਕਰਵਾਉਣਾ ਹੈ। ਕਿਸਾਨ ਅਤੇ ਮਜ਼ਦੂਰ ਦਾ ਬੈਂਕ ਕਰਜ਼ਾ ਮਾਫ਼ ਕਰਵਾਉਣਾ । ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਕਿਸਾਨਾਂ ਦੀਆ ਉਪਜਾਊ ਜ਼ਮੀਨ ਮੁਫ਼ਤ ਵਿਚ ਹੀ ਲੈਂਡ ਪੁਲਿੰਗ ਪਾਲਿਸੀ ਅਧੀਨ ਐਕਵਾਇਰ ਕਰਨ ਦੀ ਪਾਲਿਸੀ ਨੂੰ ਫੇਰ ਰੱਦ ਕਰਵਾਉਣਾ। ਭਾਰਤ ਅਮਰੀਕਾ ਵਪਾਰ ਸਮਝੌਤੇ ਵਿਚੋਂ ਖੇਤੀਬਾੜੀ ਅਤੇ ਡੇਅਰੀ ਨਾਲ ਸੰਬੰਧਿਤ ਮੁੱਦਾ ਨੂੰ ਰੱਦ ਕਰਵਾਉਣਾ। ਪੰਜਾਬ ਦੀ ਬੰਜਰ ਹੋ ਰਹੀ ਜ਼ਮੀਨ ਨੂੰ ਬੰਜਰ ਹੋਣ ਤੋ ਬਚਾਉਣ ਵਾਸਤੇ ਫ਼ਸਲ ਡੈਵਰਸਿਫਿਕੇਸ਼ਨ ਸਕੀਮ ਤਹਿਤ ਹੋਰ ਫ਼ਸਲ ਨੂੰ ਵੀ ਐਮ.ਐਸ.ਪੀ. ਵਿਚ ਸ਼ਾਮਲ ਕਰਵਾਉਣਾ ਅਤੇ ਐਮ.ਐਸ.ਪੀ. ਤੇ ਖ਼ਰੀਦ ਦੀ ਗਰੰਟੀ ਕਾਨੂੰਨ ਬਣਵਾਉਣਾ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ 1 ਸਤੰਬਰ 2026 ਨੂੰ ਕਿਸਾਨ ਵੱਢੀ ਗਿਣਤੀ ਵਿਚ ਚੰਡੀਗੜ੍ਹ ਪੁੱਜਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਾਸੀ ਹਰਿਦੁਆਰ ਤੋਂ ਵਾਪਸ ਆ ਰਹੇ ਕਾਂਵੜੀਆਂ ਦਾ ਸ਼ਾਨਦਾਰ ਸਵਾਗਤ ਕਰਨਗੇ ਅਗਲੀ ਖ਼ਬਰ ਮੋਗਾ ਦਾ ਮਸ਼ਹੂਰ ਤੇ ਮਾਲਵੇ ਦਾ ਸਭ ਤੋਂ ਵੱਡਾ 21ਵਾਂ ਦੋ ਰੋਜ਼ਾ ਤੀਆਂ ਦਾ ਮੇਲਾ ਆਪਣੀ ਅਮਿੱਟ ਛਾਪ ਛੱਡ ਗਿਆ
Ad Position 24