ਬਰਜਿੰਦਰ ਬਰਾੜ ਵਲੋਂ ਲੋਕਾਂ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੁੱਦਿਆਂ ਬਾਰੇ ਭਰਵੀਂ ਮੀਟਿੰਗ
ਫ਼ਤਿਹਗੜ੍ਹ ਪੰਜਤੂਰ, 10 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਚਲਾਈ ਜਾ ਰਹੀ ‘ਹਰ ਘਰ ਅਕਾਲੀ ਦਲ ਮੁਹਿੰਮ ਨੂੰ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ ਦੇ ਸੱਦੇ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਹੋਏ ਪਿੰਡ ਵਾਸੀਆਂ ਦੇ ਇਕੱਠ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਦਾ ਆਧਾਰ ਹਮੇਸ਼ਾ ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਰਹੇ ਹਨ।
ਫ਼ਤਿਹਗੜ੍ਹ ਪੰਜਤੂਰ, 10 ਅਗਸਤ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਚਲਾਈ ਜਾ ਰਹੀ ‘ਹਰ ਘਰ ਅਕਾਲੀ ਦਲ ਮੁਹਿੰਮ ਨੂੰ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ ਦੇ ਸੱਦੇ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਹੋਏ ਪਿੰਡ ਵਾਸੀਆਂ ਦੇ ਇਕੱਠ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਦਾ ਆਧਾਰ ਹਮੇਸ਼ਾ ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਘਰ ਅਕਾਲੀ ਦਲ ਮੁਹਿੰਮ ਰਾਹੀਂ ਪਾਰਟੀ ਦੇ ਆਗੂ ਅਤੇ ਵਰਕਰ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਚਾਰਾਂ ਨੂੰ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ‘’ਅਕਾਲੀ ਦਲ ਸਿਰਫ਼ ਚੋਣਾਂ ਸਮੇਂ ਲੋਕਾਂ ਵਿਚ ਜਾਣ ਵਾਲੀ ਪਾਰਟੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਲਗਾਤਾਰ ਜੁੜੀ ਹੋਈ ਜਥੇਬੰਦੀ ਹੈ। ਸਾਡਾ ਮਕਸਦ ਹਰ ਵਰਗ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਬਰਜਿੰਦਰ ਬਰਾੜ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਈ ਸਮਾਜਿਕ ਅਤੇ ਆਰਥਿਕ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਹਨ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਕਿਸਾਨਾਂ ਦੇ ਮਸਲੇ, ਵਪਾਰੀਆਂ ਦੀਆਂ ਸਮੱਸਿਆਵਾਂ, ਪਿੰਡਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਵਰਗੇ ਮੁੱਦੇ ਲੋਕਾਂ ਨਾਲ ਗੱਲਬਾਤ ਦੌਰਾਨ ਪ੍ਰਮੁੱਖਤਾ ਨਾਲ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਸਮਝਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਸੰਪਰਕ ਬਹੁਤ ਜ਼ਰੂਰੀ ਹੈ। ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਜੋਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ, ਜੋਗਿੰਦਰ ਸਿੰਘ ਪੱਪੂ ਕਾਨੇਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਹਰ ਵਰਕਰ ਨੂੰ ਪਿੰਡ ਅਤੇ ਹਰ ਵਾਰਡ ਵਿਚ ਲੋਕਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨ। ਪਾਰਟੀ ਦੀ ਮਜ਼ਬੂਤੀ ਸਿਰਫ਼ ਅਹੁਦੇਦਾਰਾਂ ਨਾਲ ਨਹੀਂ, ਸਗੋਂ ਆਮ ਵਰਕਰ ਅਤੇ ਲੋਕਾਂ ਨਾਲ ਮਜ਼ਬੂਤ ਰਿਸ਼ਤੇ ਨਾਲ ਹੁੰਦੀ ਹੈ। ਇਸ ਮੌਕੇ ਜਸਵਿੰਦਰ ਸਿੰਘ ਕੁੱਕੀ, ਯੂਥ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ, ਹਲਕਾ ਪ੍ਰਧਾਨ ਐਸ. ਸੀ. ਵਿੰਗ ਸੁਰਜੀਤ ਸਿੰਘ ਲੁਹਾਰਾ, ਯੂਥ ਆਗੂ ਵਿਕਰਮਜੀਤ ਸਿੰਘ ਕੰਗ, ਨਿਸ਼ਾਨ ਸਿੰਘ ਮੂਸੇ ਵਾਲਾ, ਸੁਰਜੀਤ ਸਿੰਘ ਰਾਮਗੜ੍ਹ, ਰਸ਼ਮਿੰਦਰ ਸਿੰਘ ਕੰਗ, ਹਰਿੰਦਰ ਪਾਲ ਸਿੰਘ ਭੋਲਾ, ਅਮਨਦੀਪ ਸਿੰਘ, ਲਾਲ ਜੀਤ ਸਿੰਘ ਕੰਗ, ਛਿੰਦਾ ਸਿੰਘ, ਗੁਰਚਰਨ ਸਿੰਘ, ਤਰਸੇਮ ਸਿੰਘ, ਤੀਰਥ ਸਿੰਘ, ਹਰੀ ਸਿੰਘ, ਮੁਕੰਦ ਸਿੰਘ, ਦਰਸ਼ਨ ਸਿੰਘ, ਮੁਖਤਿਆਰ ਸਿੰਘ, ਰੀਨਾ , ਸੁਰਜੀਤ ਕੌਰ, ਬੇਅੰਤ ਕੌਰ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।