10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵੱਖ-ਵੱਖ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ

ਬਾਘਾ ਪੁਰਾਣਾ, 10 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ ‘ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਮੋਗਾ ਜ਼ਿਲ੍ਹੇ ਦੀਆਂ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ ਗਿਆ। ਇਹ ਧਰਨਾ ਅੰਗਰੇਜ਼ੋ ਭਾਰਤ ਛੱਡੋ ਦੀ 84ਵੀਂ ਵਰ੍ਹੇਗੰਢ ਨੂੰ ਸਮਰਪਿਤ ਸੀ ਤੇ ਇਹ ਨਾਰਾ ਕਾਰਪੋਰੇਟ ਭਜਾਓ ਦੇਸ਼ ਬਚਾਓ ਹੈ।

Ad Position 21
No active advertisement
ਅਜੀਤ ਡੈਸਕ 11-08-2026
ਬਾਘਾ ਪੁਰਾਣਾ, 10 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ ‘ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਮੋਗਾ ਜ਼ਿਲ੍ਹੇ ਦੀਆਂ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ ਗਿਆ। ਇਹ ਧਰਨਾ ਅੰਗਰੇਜ਼ੋ ਭਾਰਤ ਛੱਡੋ ਦੀ 84ਵੀਂ ਵਰ੍ਹੇਗੰਢ ਨੂੰ ਸਮਰਪਿਤ ਸੀ ਤੇ ਇਹ ਨਾਰਾ ਕਾਰਪੋਰੇਟ ਭਜਾਓ ਦੇਸ਼ ਬਚਾਓ ਹੈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਲੋਂ ਹਰਮੇਲ ਸਿੰਘ ਘਾਲੀ ਸਮਾਲਸਰ ਬੀ.ਕੇ.ਯੂ. ਲੱਖੋਵਾਲ ਦੇ ਆਗੂ ਗੁਰਦੇਵ ਸਿੰਘ ਬਾਘਾ ਪੁਰਾਣਾ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਕਸ਼ਮੀਰ ਸਿੰਘ ਭੇਖਾ, ਬੀ.ਕੇ.ਯੂ. ਡਕੌਂਦਾ ਦੇ ਜਸਵਿੰਦਰ ਸਿੰਘ ਕਾਲੇਕੇ, ਕੁੱਲ ਹਿੰਦ ਕਿਸਾਨ ਸਭਾ ਦੇ ਗੁਰਮੀਤ ਸਿੰਘ ਵਾਂਦਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਕਾਲੇਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਰੰਪ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ, ਹੁਣ ਇਹ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਪਹਿਲਾਂ ਵੀ ਇਸ ਸਰਕਾਰ ਨੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮੁੱਚੇ ਕੀਤੇ ਹਨ ਜੇਕਰ ਭਾਰਤ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਲੈਂਦਾ ਹੈ ਤਾਂ ਕਿਸਾਨਾਂ ਦੀਆਂ ਫ਼ਸਲਾਂ ਤੇ ਡਾਇਰੀ ਫਾਰਮਿੰਗ ਦਾ ਧੰਦਾ ਚੌਪਟ ਹੋ ਜਾਵੇਗਾ ਇਸ ਨਾਲ ਉਦਯੋਗਾਂ ਤੇ ਵੀ ਮਾੜਾ ਅਸਰ ਪਵੇਗਾ ਇਸ ਕਰਕੇ ਕਿਸਾਨਾਂ ਦੀ ਮੰਗ ਹੈ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਖ਼ਤਮ ਕੀਤਾ ਜਾਵੇ ਤੇ ਹੋਰ ਦੇਸ਼ਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਵੀ ਰੱਦ ਕੀਤੇ ਜਾਣ ਕਿਸੇ ਵੀ ਖੇਤੀਬਾੜੀ ਉਪਜ ਨੂੰ ਬਿਨਾਂ ਕਿਸੇ ਰੋਕ ਦੇ ਦੇਸ਼ ਵਿਚ ਆਉਣ ਦੀ ਇਹ ਇਜਾਜ਼ਤ ਨਹੀਂ ਦੇਣੀ ਚਾਹੀਦੀ, ਫ਼ਸਲਾਂ ਦੇ ਭਾਅ ਸੀ ਟੂ ਪਲਸ 50 ਫ਼ੀਸਦੀ ਮੁਨਾਫ਼ੇ ਨਾਲ ਤੈਅ ਕੀਤੇ ਜਾਣ ਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਦਿਆ ਤੇ ਲਕੀਰ ਮਾਰੀ ਜਾਵੇ, ਚਾਰ ਕਿਰਤ ਕੋਡ ਰੱਦ ਕੀਤੇ ਜਾਣ ਅਤੇ ਕਿਰ ਤੀਆ ਨਾਲ ਸੰਬੰਧਿਤ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ, ਸਾਰੇ ਕਾਮਿਆਂ ਨੂੰ 42000 ਦੀ ਘੱਟੋ ਘੱਟ ਉਜਰਤ ਕਾਨੂੰਨੀ ਤੌਰ ‘ਤੇ ਯਕੀਨੀ ਬਣਾਈ ਜਾਵੇ, ਮਨਰੇਗਾ ਦਾ ਕਾਨੂੰਨ ਬਹਾਲ ਕੀਤਾ ਜਾਵੇ ਤੇ 200 ਦਿਨ ਦਾ ਕੰਮ ਦੀ ਦਿਹਾੜੀ ਗਰੰਟੀ ਕੀਤੀ ਜਾਵੇ ਅਤੇ ਮਜ਼ਦੂਰਾਂ ਨੂੰ 700 ਰੁਪੇ ਦਿਹਾੜੀ ਦਿੱਤੀ ਜਾਵੇ, ਕਾਰਪੋਰੇਟਾਂ ਲਈ ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਖ਼ੁਦਕੁਸ਼ੀ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਬਿਜਲੀ ਨਿੱਜੀਕਰਨ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ, 2025 ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿੱਤਾ ਜਾਵੇ, ਅਖੀਰ ਵਿਚ ਐਸ.ਡੀ. ਬਾਘਾ ਪੁਰਾਣਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਉਪਰੋਕਤ ਤੋਂ ਬਿਨਾਂ ਇਨ੍ਹਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ, ਅਮਰੀਕ ਸਿੰਘ ਘੋਲੀਆ ਖ਼ੁਰਦ, ਪ੍ਰਿੰਸੀਪਲ ਰਣਧੀਰ ਸਿੰਘ ਗਿੱਲ, ਨਿਰਮਲ ਸਿੰਘ, ਮੁਕੰਦ ਸਿੰਘ, ਕੰਵਲ ਬਾਘਾ ਪੁਰਾਣਾ, ਮਲਕੀਤ ਸਿੰਘ ਢਿੱਲੋਂ ਰਾਜੇਆਣਾ, ਮਨਜੀਤ ਕੌਰ ਨੱਥੂਵਾਲਾ ਆਦਿ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਮਜ਼ਦੂਰਾਂ ਵਲੋਂ ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਅਹਿਦ ਅਗਲੀ ਖ਼ਬਰ ਮਹਾਂਮਾਈ ਦੀ ਵਿਸ਼ਾਲ ਸ਼ੋਭਾ ਯਾਤਰਾ ਅੱਜ, ਬਾਘਾ ਪੁਰਾਣਾ ’ਚ ਧਾਰਮਿਕ ਉਤਸ਼ਾਹ ਦਾ ਮਾਹੌਲ
Ad Position 24