10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਵਿਖੇ ਜ਼ੋਨ ਪੱਧਰੀ ਸ਼ਤਰੰਜ ਤੇ ਬੈਡਮਿੰਟਨ ਖੇਡਾਂ ਦਾ ਸ਼ਾਨਦਾਰ ਆਗਾਜ਼ *ਪ੍ਰਿੰਸੀਪਲ ਸੰਦੀਪ ਮਹਿਤਾ ਨੇ ਰੀਬਨ ਕੱਟ ਕੇ ਕੀਤਾ ਟੂਰਨਾਮੈਂਟ ਦਾ ਉਦਘਾਟਨ

ਬਾਘਾ ਪੁਰਾਣਾ, 10 ਅਗਸਤ (ਟਿੰਕੂ ਕਾਠਪਾਲ)- ਮੋਗਾ ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਦੀ ਸਿੱਖਿਆ ਦੇ ਖੇਤਰ ਵਿਚ ਸਿਰਕੱਢਵੀਂ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਜੋਨ ਪੱਧਰੀ ‘ਸਤਰੰਜ’ ਅਤੇ ‘ਬੈਡਮਿੰਟਨ’ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਸੰਸਥਾ ਦੇ ਬਾਨੀ ਸਵ: ਗੁਰਦੇਵ ਸਿੰਘ ਦੇ ਆਸ਼ੀਰਵਾਦ ਅਤੇ ਪ੍ਰਿੰਸੀਪਲ ਸੰਦੀਪ ਕੁਮਾਰ ਮਹਿਤਾ ਦੇ ਯਤਨਾਂ ਸਦਕਾ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਨਾਮਣਾ ਖੱਟ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਬਾਘਾ ਪੁਰਾਣਾ, 10 ਅਗਸਤ (ਟਿੰਕੂ ਕਾਠਪਾਲ)- ਮੋਗਾ ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਦੀ ਸਿੱਖਿਆ ਦੇ ਖੇਤਰ ਵਿਚ ਸਿਰਕੱਢਵੀਂ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਜੋਨ ਪੱਧਰੀ ‘ਸਤਰੰਜ’ ਅਤੇ ‘ਬੈਡਮਿੰਟਨ’ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਸੰਸਥਾ ਦੇ ਬਾਨੀ ਸਵ: ਗੁਰਦੇਵ ਸਿੰਘ ਦੇ ਆਸ਼ੀਰਵਾਦ ਅਤੇ ਪ੍ਰਿੰਸੀਪਲ ਸੰਦੀਪ ਕੁਮਾਰ ਮਹਿਤਾ ਦੇ ਯਤਨਾਂ ਸਦਕਾ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਨਾਮਣਾ ਖੱਟ ਰਿਹਾ ਹੈ। ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਿਸ਼ੀ ਮਨਚੰਦਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਰਵਾਏ ਜਾ ਰਹੇ ਹਨ। ਟੂਰਨਾਮੈਂਟ ਦੀ ਸ਼ੁਰੂਆਤ ਪ੍ਰਿੰਸੀਪਲ ਸੰਦੀਪ ਮਹਿਤਾ ਵਲੋਂ ਰੀਬਨ ਕੱਟਣ ਦੀ ਰਸਮ ਨਾਲ ਕੀਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਪਹੁੰਚੇ ਮਹਿਮਾਨਾਂ ਅਤੇ ਖਿਡਾਰੀਆਂ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਪੰਜਾਬ ਕਾਨਵੈਂਟ ਸਕੂਲ, ਜੈਨ ਸਕੂਲ, ਸੇਂਟ ਜਾਰਡਨ ਸਕੂਲ, ਸਪਰਿੰਗ ਫ਼ੀਲਡ ਕਾਨਵੈਂਟ ਸਕੂਲ, ਹਾਰਵਰਡ ਸਕੂਲ ਬਾਘਾ ਪੁਰਾਣਾ ਤੋਂ ਇਲਾਵਾ ਸੰਤ ਮੀਹਾਂ ਸਿੰਘ ਸਕੂਲ ਰਾਜੇਆਣਾ, ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ, ਕੋਟਲਾ ਮਿਹਰ ਸਿੰਘ ਵਾਲਾ ਅਤੇ ਸਰਕਾਰੀ ਹਾਈ ਸਕੂਲ ਲੰਗੇਆਣਾ ਕਲਾਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੇ ਲੜਕੇ ਅਤੇ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਜੋਨ ਪ੍ਰਧਾਨ ਸੁਖਚੈਨ ਸਿੰਘ ਅਤੇ ਜੋਨ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ, ਜਗਵੀਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਪਰਮਜੀਤ ਕੌਰ ਅਤੇ ਸੰਜੀਵ ਕੁਮਾਰ ਵੀ ਹਾਜ਼ਰ ਰਹੇ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਮੁਖੀ ਪ੍ਰਿੰਸੀਪਲ ਸੰਦੀਪ ਮਹਿਤਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ, ਡਾਇਰੈਕਟਰ ਕਿਡਜ਼ੀ ਮੈਡਮ ਸੁਧਾ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਮੈਡਮ ਖੁਸ਼ਪ੍ਰੀਤ ਕੌਰ, ਡੀ.ਪੀ.ਈ. ਬਲਰਾਜ ਸਿੰਘ, ਕੋਚ ਨਵਨੀਤ ਸਿੰਘ, ਕੋਚ ਵਿੱਕੀ ਸਿੰਘ, ਹ ਰਦੀਪ ਸਿੰਘ, ਸਿਮਰਨਜੀਤ ਸਿੰਘ ਅਤੇ ਮੈਡਮ ਪਰਮਜੀਤ ਕੌਰ ਹਾਜ਼ਰ ਸਨ। ਸਟੇਜ ਸੰਚਾਲਨ ਦੀ ਭੂਮਿਕਾ ਲੈਕਚਰਾਰ ਹਰਜਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਲਗਾਇਆ ਗਿਆ ਅੱਖਾਂ ਦਾ ਚੈੱਕਅੱਪ ਕੈਂਪ ਅਗਲੀ ਖ਼ਬਰ ਸੀਟੂ, ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਦੇ ਸਾਥੀਆਂ ਵਲੋਂ ਐੱਸ.ਐੱਸ.ਪੀ. ਦਫ਼ਤਰ...
Ad Position 24