10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਲਗਾਇਆ ਗਿਆ ਅੱਖਾਂ ਦਾ ਚੈੱਕਅੱਪ ਕੈਂਪ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇਕ ਅਜਿਹੀ ਸੰਸਥਾ ਹੈ, ਜੋ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਵੀ ਜਾਗਰੂਕ ਰਹਿੰਦੀ ਹੈ। ਇਸ ਸੰਸਥਾ ਵਿਚ ਜਿੱਥੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਵੱਖ-ਵੱਖ ਬੁੱਧੀ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ, ਉੱਥੇ ਸਰੀਰਕ ਸਿਹਤ ਦੀ ਤੰਦਰੁਸਤੀ ਲਈ ਵੀ ਵੱਖ-ਵੱਖ ਸਮੇਂ ‘ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 11-08-2026
ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇਕ ਅਜਿਹੀ ਸੰਸਥਾ ਹੈ, ਜੋ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਵੀ ਜਾਗਰੂਕ ਰਹਿੰਦੀ ਹੈ। ਇਸ ਸੰਸਥਾ ਵਿਚ ਜਿੱਥੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਵੱਖ-ਵੱਖ ਬੁੱਧੀ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ, ਉੱਥੇ ਸਰੀਰਕ ਸਿਹਤ ਦੀ ਤੰਦਰੁਸਤੀ ਲਈ ਵੀ ਵੱਖ-ਵੱਖ ਸਮੇਂ ‘ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਇਸੇ ਤਰ੍ਹਾਂ ਬੀਤੇ ਦਿਨੀਂ ਵੀ ਇਸ ਸੰਸਥਾ ਵਿਚ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਅਧੀਨ ਦੂਸਰੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ। ਇਸ ਕੈਂਪ ਵਿਚ ਲਗ-ਪਗ 650 ਵਿਦਿਆਰਥੀਆਂ ਦਾ ਅੱਖਾਂ ਦਾ ਚੈੱਕਅਪ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਅੱਖਾਂ ਦੀ ਵਿਸ਼ੇਸ਼ ਸੰਭਾਲ ਕਰਨ ਦੀ ਸਲਾਹ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸਕੂਲ ਦੇ ਸਟਾਫ਼ ਮੈਂਬਰ ਦੀਆਂ ਅੱਖਾਂ ਦਾ ਵੀ ਚੈੱਕਅਪ ਕੀਤਾ ਗਿਆ। ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਪਹੁੰਚੀ ਰੋਟਰੀ ਕਲੱਬ ਦੇ ਮੈਂਬਰ ਕਲੱਬ ਪ੍ਰਧਾਨ ਦਵਿੰਦਰ ਸਿੰਘ , ਕੇ.ਪੀ. ਸਿੰਘ ਸਰਾਂ ਅਤੇ ਉਨ੍ਹਾਂ ਦੀ ਸਮੁੱਚੀ ਡਾਕਟਰੀ ਟੀਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਤੁਹਾਨੂੰ ਮੋਬਾਈਲ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਅਤੇ ਟੀ.ਵੀ. ਦੇਖਣ ਸਮੇਂ ਵੀ ਦੂਰੀ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਤੰਦਰੁਸਤੀ ਲਈ ਹਰੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਘੱਟੋ-ਘੱਟ ਦਿਨ ਵਿਚ ਤਿੰਨ ਵਾਰ ਠੰਢੇ ਪਾਣੀ ਦੇ ਛਿੱਟੇ ਅੱਖਾਂ ਵਿਚ ਮਾਰਨੇ ਚਾਹੀਦੇ ਹਨ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵੀ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਕਿਹਾ ਕਿ ਅੱਖਾਂ ਕੁਦਰਤ ਦੀ ਬੇਸ਼ਕੀਮਤੀ ਨਿਆਮਤ ਹਨ। ਇਨ੍ਹਾਂ ਦੀ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਅੰਤ ਵਿਚ ਪ੍ਰਿੰਸੀਪਲ ਨੇ ਬਾਹਰੋਂ ਆਈ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ਸਰਪੰਚ, ਕੋਆਰਡੀਨੇਟਰ ਅਤੇ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਮਜ਼ਦੂਰਾਂ ਵਲੋਂ ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਅਹਿਦ ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਵਿਖੇ ਜ਼ੋਨ ਪੱਧਰੀ ਸ਼ਤਰੰਜ ਤੇ ਬੈਡਮਿੰਟਨ ਖੇਡਾਂ ਦਾ ਸ਼ਾਨਦਾਰ ਆਗਾਜ਼ *ਪ੍ਰਿੰਸੀਪਲ...
Ad Position 24