12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐਸ.ਐਫ.ਸੀ. ਕਾਨਵੈਂਟ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ

ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਐਸ. ਐਫ.

Ad Position 21
No active advertisement
ਅਜੀਤ ਡੈਸਕ 12-08-2026
ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ| ਪ੍ਰੋਗਰਾਮ ਦੀ ਸ਼ੁਰੂਆਤ ਨਰਸਰੀ ਕਲਾਸ ਦੀਆਂ ਬੱਚੀਆਂ ਨੇ ਕੀਤੀ। ਲੁੱਡੀ, ਝੂਮਰ, ਸੰਮੀ, ਘੋੜੀਆਂ, ਸੁਹਾਗ ਅਤੇ ਸਿੱਠਣੀਆਂ ਨੇ ਸੱਭਿਆਚਾਰ ਰੰਗ ਨੂੰ ਪੇਸ਼ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਮਿਸ ਤੀਜ ਦੀ ਚੋਣ ਕਰਨ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਮਨੀਸ਼ਾ ਕੌਸ਼ਿਕ ਨੇ ਪ੍ਰੋਗਰਾਮ ਦੀ ਸਰਾਹਨਾ ਕੀਤੀ। ਸਕੂਲ ਦੇ ਸੀ. ਐਮ. ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤੀਆਂ ਦੀਆਂ ਵਧਾਈਆਂ ਦਿੱਤੀਆਂ|
Ad Position 22
No active advertisement
ਪਿਛਲੀ ਖ਼ਬਰ ਪਿੰਡ ਲੋਹਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਚੋਣ ਮੀਟਿੰਗ ਅਗਲੀ ਖ਼ਬਰ ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ
Ad Position 24