12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬੀ.ਕੇ.ਯੂ. ਖੋਸਾ ਦੀ ਮਹੀਨਾਵਾਰ ਮੀਟਿੰਗ

ਨੱਥੂਵਾਲਾ ਗਰਬੀ, 11 ਅਗਸਤ (ਨਵਦੀਪ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲਬਾਤ ਦੌਰਾਨ ਆਗੂਆਂ ਨੇ ਦੱਸਿਆ ਕਿ ਜਿਹੜੇ ਬੰਦੀ ਸਿੰਘ ਆਪਣੀ ਸਜ਼ਾ ਤੋਂ ਵੀ ਵੱਧ ਸਜ਼ਾ ਭੋਗ ਚੁੱਕੇ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਦਿਆਂ ਉਨ੍ਹਾਂ ਵਲੋਂ ਨੌਜਵਾਨਾਂ ਦੀ ਉਮਰ ਤੋਂ ਲੰਬੀ ਕੈਦ ਪੂਰੀ ਹੋਣ ਦੇ ਬਾਵਜੂਦ ਰਿਹਾਈ ਨਹੀਂ ਕੀਤੀ ਜਾ ਰਹੀ ਅਤੇ ਸਾਡੇ ਚੁਣੇ ਹੋਏ ਨੁਮਾਇੰਦੇ ਇਨ੍ਹਾਂ ਸਬੰਧੀ ਕੁਝ ਨਹੀਂ ਬੋਲਦੇ, ਸਿਰਫ਼ ਆਪਣਾ ਆਪਣਾ ਕਾਰਜਕਾਲ ਪੂਰਾ ਕਰ ਕੇ ਸੱਤਾ ਦਾ ਸੁੱਖ ਭੋਗ ਕੇ ਪਾਸੇ ਹੋ ਜਾਂਦੇ ਹਨ।

Ad Position 21
No active advertisement
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਖਜਿੰਦਰ ਸਿੰਘ ਖੋਸਾ ਤੇ ਹਾਜ਼ਰ ਕਿਸਾਨ ਵੀਰ। ਤਸਵੀਰ: ਨਵਦੀਪ ਸਿੰਘ 12-08-2026
ਨੱਥੂਵਾਲਾ ਗਰਬੀ, 11 ਅਗਸਤ (ਨਵਦੀਪ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲਬਾਤ ਦੌਰਾਨ ਆਗੂਆਂ ਨੇ ਦੱਸਿਆ ਕਿ ਜਿਹੜੇ ਬੰਦੀ ਸਿੰਘ ਆਪਣੀ ਸਜ਼ਾ ਤੋਂ ਵੀ ਵੱਧ ਸਜ਼ਾ ਭੋਗ ਚੁੱਕੇ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਦਿਆਂ ਉਨ੍ਹਾਂ ਵਲੋਂ ਨੌਜਵਾਨਾਂ ਦੀ ਉਮਰ ਤੋਂ ਲੰਬੀ ਕੈਦ ਪੂਰੀ ਹੋਣ ਦੇ ਬਾਵਜੂਦ ਰਿਹਾਈ ਨਹੀਂ ਕੀਤੀ ਜਾ ਰਹੀ ਅਤੇ ਸਾਡੇ ਚੁਣੇ ਹੋਏ ਨੁਮਾਇੰਦੇ ਇਨ੍ਹਾਂ ਸਬੰਧੀ ਕੁਝ ਨਹੀਂ ਬੋਲਦੇ, ਸਿਰਫ਼ ਆਪਣਾ ਆਪਣਾ ਕਾਰਜਕਾਲ ਪੂਰਾ ਕਰ ਕੇ ਸੱਤਾ ਦਾ ਸੁੱਖ ਭੋਗ ਕੇ ਪਾਸੇ ਹੋ ਜਾਂਦੇ ਹਨ। ਆਗੂਆਂ ਨੇ ਦੱਸਿਆ ਕਿ ਹੁਣ ਕੁਝ ਜਥੇਬੰਦੀਆਂ ਨੇ ਇਹ ਮੁੱਦਾ ਚੁੱਕਿਆ ਹੈ ਅਤੇ ਗਵਰਨਰ ਪੰਜਾਬ ਕੋਲ ਚਿੱਠੀ ਭੇਜੀ ਗਈ ਹੈ ਅਤੇ ਇਸ ਸਬੰਧੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਰੋਹ ਅੱਗੇ ਝੁਕਦਿਆਂ ਇਸ ਹਾਂ ਵਿਚ ਹਾਂ ਮਿਲਾਈ ਹੈ। ਇਸ ਸਮੇਂ ਗੁਰਦਰਸ਼ਨ ਸਿੰਘ ਕਾਲੇਕੇ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਦ ਸਾਡੇ ਵਿਚੋਂ ਨਿਕਲੇ ਹੋਏ ਆਮ ਬੰਦੇ ਜਦ ਸੱਤਾ ਵਿਚ ਆ ਜਾਂਦੇ ਹਨ ਤਾਂ ਆਮ ਲੋਕਾਂ ਦੀਆਂ ਮੁਸ਼ਕਲਾਂ ਭੁੱਲ ਜਾਂਦੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਦੀ ਪੁਲਿਸ ਵਲੋਂ ਖਨੌਰੀ ਬਾਰਡਰ ‘ਤੇ ਬੈਠੇ ਬਜ਼ੁਰਗ ਕਿਸਾਨਾਂ ਨੂੰ ਕੁੱਟਿਆ ਗਿਆ ਅਤੇ ਕੁਝ ਸਮਾਨ ਵੀ ਚੋਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੋਟਾਂ ਦੇ ਦਿਨਾਂ ਵਿਚ ਇਹ ਸਾਡੇ ਵਿਚ ਪਹੁੰਚਦੇ ਹਨ ਅਤੇ ਸਾਨੂੰ ਠੱਗਣ ਦੀ ਕੋਸ਼ਿਸ਼ ਵਿਚ ਹੁੰਦੇ ਹਨ। ਇਸ ਸਮੇਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਉਹ ਬੰਦੀ ਸਿੰਘ ਹਨ ਜਿਨ੍ਹਾਂ ਨੂੰ ਅਜੇ ਤੱਕ ਪੈਰੋਲ ਨਹੀਂ ਦਿੱਤੀ ਗਈ ਅਤੇ ਇਕ ਪਾਸੇ ਸਰਸਾ ਸਾਧ ਨੂੰ ਮਹੀਨੇ ਬਾਅਦ ਘਰ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਅੱਗੇ ਆਉਣਾ ਪੈਣਾ ਹੈ। ਇਸ ਲਈ ਇਕੱਠੇ ਹੋ ਕੇ ਸੰਘਰਸ਼ ਕਰੀਏ। ਖੋਸਾ ਨੇ ਕਿਹਾ ਕਿ 15 ਅਗਸਤ ਨੂੰ ਬੀ.ਕੇ.ਯੂ. ਖੋਸਾ ਦੇ ਕਿਸਾਨ ਵੱਡੀ ਗਿਣਤੀ ਵਿਚ ਚੰਡੀਗੜ੍ਹ ਮੋਰਚੇ ਵਿਚ ਵੱਡੇ ਕਾਫ਼ਲੇ ਨਾਲ ਪਹੁੰਚਣਗੇ। ਇਸ ਮੀਟਿੰਗ ਦੌਰਾਨ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੀਟਿੰਗ ਨੂੰ ਗੁਰਦਰਸ਼ਨ ਸਿੰਘ ਕਾਲੇਕੇ ਮੀਤ ਪ੍ਰਧਾਨ ਪੰਜਾਬ, ਸੁਖਮੰਦਰ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਮੋਗਾ, ਸੁਖਜਿੰਦਰ ਸਿੰਘ ਖੋਸਾ ਪੰਜਾਬ ਪ੍ਰਧਾਨ ਬੀ.ਕੇ.ਯੂ. ਖੋਸਾ ਨੇ ਇਕੱਠ ਨੂੰ ਸੰਬੋਧਨ ਕੀਤਾ । ਮੀਟਿੰਗ ਦੌਰਾਨ ਸਟੇਜ ਦੀ ਕਾਰਵਾਈ ਕੋਮਲ ਆਲਮ ਵਾਲਾ ਨੇ ਨਿਭਾਈ। ਇਸ ਮੌਕੇ ਸੁਰਜੀਤ ਸਿੰਘ ਵਿਰਕ ਬਲਾਕ ਪ੍ਰਧਾਨ ਬਾਘਾ ਪੁਰਾਣਾ, ਤਾਰ ਸਿੰਘ ਸਿੱਧੂ, ਸੂਬੇਦਾਰ ਬਲਵੰਤ ਸਿੰਘ, ਜਸਵੀਰ ਸਿੰਘ, ਪ੍ਰਗਟ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ, ਦਰਸ਼ਨ ਸਿੰਘ, ਸ਼ਿੰਦਰ ਸਿੰਘ ਉਗੋਕੇ, ਪਲਵਿੰਦਰ ਸਿੰਘ, ਹਰਵਿੰਦਰ ਸਿੰਘ, ਤੇਜਾ ਸਿੰਘ ਸੁਖਾਨੰਦ, ਹਰਪਿੰਦਰ ਸਿੰਘ, ਜਸਵਿੰਦਰ ਸਿੰਘ ਥਰਾਜ, ਪ੍ਰਦੀਪ ਸਿੰਘ, ਬਲਰਾਜ ਸਿੰਘ, ਬਿੰਦਰ ਸਿੰਘ ਖਾਈ, ਜਗਤਾਰ ਸਿੰਘ, ਅਮਨਦੀਪ ਸਿੰਘ ਘੋਲੀਆ, ਜਸਦੀਪ ਸ਼ਰਮਾ, ਰੁਪਿੰਦਰ ਸਿੰਘ ਘੱਲ ਕਲਾਂ, ਗੁਰਪ੍ਰੀਤ ਸਿੰਘ ਪੱਤੋ ਹੀਰਾ ਸਿੰਘ, ਜਗਜੀਤ ਸਿੰਘ ਸਾਫੂਵਾਲਾ, ਜਸਵੀਰ ਸਿੰਘ, ਨਾਹਰ ਸਿੰਘ ਨੱਥੂਵਾਲਾ, ਰਮਨਜੀਤ ਸਿੰਘ ਧੂੜਕੋਟ, ਜਗਦੇਵ ਸਿੰਘ ਬੁਰਜ ਹਮੀਰਾ, ਗੁਰਚਰਨ ਸਿੰਘ, ਗੁਰਸੇਵਕ ਸਿੰਘ ਮੱਲਕੇ, ਜਸਵੀਰ ਸਿੰਘ, ਛੱਤਾ ਬਰਾੜ, ਸੁਖਦੀਪ ਸਿੰਘ ਆਲਮ ਵਾਲਾ, ਬੂਟਾ ਸਿੰਘ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਗੁਰਜਿੰਦਰ ਸਿੰਘ ਚੰਨੂਵਾਲਾ, ਕਮਲਜੀਤ ਸਿੰਘ, ਜਸਵਿੰਦਰ ਸਿੰਘ ਸਮਾਲਸਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਫਤਹਿਗੜ੍ਹ ਕੋਰੋਟਾਣਾ ਵਿਖੇ ਤੋਪਖਾਨਾ ਯੂਨਿਟ ਵਲੋਂ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਰਾਜਵੰਤ ਸਿੰਘ ਮਾਹਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Ad Position 24