12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਮਨਾਇਆ 80ਵਾਂ ਆਜ਼ਾਦੀ ਦਿਵਸ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਮੋਗਾ ਦੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਸਾਵਣ ਸ਼ਿਵਰਾਤਰੀ ਮੌਕੇ ਕਰਵਾਈ ਗਈ ਭਜਨ ਸੰਧਿਆ ਦੌਰਾਨ ਚੇਅਰਮੈਨ ਪ੍ਰਵੀਨ ਗਰਗ ਅਤੇ ਭਜਨ ਗਾਇਨ ਕਰਦੇ ਹੋਏ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਫੈਕਲਟੀ ਮੈਂਬਰ ਅਤੇ ਵਿਦਿਆਰਥੀ। ਅਜੀਤ ਤਸਵੀਰ ਮੋਗਾ ਦੇ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀ ਮਨੁੱਖੀ ਲੜੀ ਬਣਾ ਕੇ 80ਵੇਂ ਆਜ਼ਾਦੀ ਦਿਵਸ ਵਿਚ ਹਿੱਸਾ ਲੈਂਦੇ ਹੋਏ। ਅਜੀਤ ਤਸਵੀਰ 13-08-2026
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 80ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਵਲੋਂ ਵਿਸ਼ਾਲ ਮਨੁੱਖੀ ਲੜੀ ਦਾ ਆਯੋਜਨ ਕੀਤਾ ਗਿਆ। ਇਸ ਮਨੁੱਖੀ ਲੜੀ ਰਾਹੀਂ ਰਾਸ਼ਟਰੀ ਏਕਤਾ, ਅਨੁਸ਼ਾਸਨ, ਦੇਸ਼ ਭਗਤੀ ਅਤੇ ਸਮੂਹਿਕ ਭਾਵਨਾ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ ਗਿਆ। ਸੈਂਕੜੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਵਿਸ਼ਾਲ ਮਨੁੱਖੀ ਲੜੀ ਬਣਾਈ ਅਤੇ ਵਿਭਿੰਨਤਾ ਵਿਚ ਏਕਤਾ ਦੀ ਭਾਵਨਾ ਨੂੰ ਪ੍ਰਗਟ ਕੀਤਾ। ਤਿਰੰਗੇ ਨਾਲ ਖੜ੍ਹੇ ਵਿਦਿਆਰਥੀਆਂ ਦਾ ਦ੍ਰਿਸ਼ ਬੇਹੱਦ ਪ੍ਰੇਰਨਾਦਾਇਕ ਰਿਹਾ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਪਿਆਰ ਤੇ ਸਤਿਕਾਰ ਨੂੰ ਦਰਸਾਉਂਦਾ ਰਿਹਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਡਾਇਰੈਕਟਰ ਅਕਾਦਮਿਕ ਗਗਨ ਸਿੰਘ, ਡੀਨ ਅਕਾਦਮਿਕ ਰਵਿੰਦਰ ਕੌਰ, ਐਚ.ਐਮ. ਸੋਨੀਆ ਸਚਦੇਵਾ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ, ਉਹ ਦੇਸ਼ ਦੇ ਮਹਾਨ ਆਜ਼ਾਦੀ ਸੈਨਾਨੀਆਂ ਅਤੇ ਵੀਰ ਸੈਨਿਕਾਂ ਦੀਆਂ ਕੁਰਬਾਨੀਆਂ ਦੀ ਅਮੁੱਲ ਵਿਰਾਸਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਏਕਤਾ, ਅਖੰਡਤਾ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਦੇਸ਼ ਭਗਤੀ ਦੇ ਮੁੱਲਾਂ ਨੂੰ ਜੀਵਨ ਵਿਚ ਅਪਣਾਉਣ ਅਤੇ ਮਜ਼ਬੂਤ ਤੇ ਤਰੱਕੀਸ਼ੀਲ ਭਾਰਤ ਦੇ ਨਿਰਮਾਣ ਵਿਚ ਆਪਣਾ ਸਕਾਰਾਤਮਿਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕਰ ਕੇ ਪੂਰੇ ਸਕੂਲ ਕੈਂਪਸ ਨੂੰ ਰਾਸ਼ਟਰ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਵਿਦਿਆਰਥੀਆਂ ਅਤੇ ਸਟਾਫ਼ ਨੇ ਰਾਸ਼ਟਰ ਦੀ ਮਰਿਆਦਾ ਕਾਇਮ ਰੱਖਣ, ਰਾਸ਼ਟਰੀ ਝੰਡੇ ਦਾ ਸਤਿਕਾਰ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ ਨਿਭਾਉਣ ਦੀ ਸਹੁੰ ਵੀ ਚੁੱਕੀ। ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ। ਵਿਦਿਆਰਥੀਆਂ ਵਲੋਂ ਬਣਾਈ ਗਈ ਵਿਸ਼ਾਲ ਮਨੁੱਖੀ ਲੜੀ ਆਜ਼ਾਦੀ, ਏਕਤਾ, ਦੇਸ਼ ਭਗਤੀ, ਅਨੁਸ਼ਾਸਨ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਤੀਕ ਬਣੀ ਅਤੇ 80ਵੇਂ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਯਾਦਗਾਰ ਤੇ ਪ੍ਰੇਰਨਾਦਾਇਕ ਬਣਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਸਾਵਣ ਸ਼ਿਵਰਾਤਰੀ ਮੌਕੇ ਭਜਨ ਸੰਧਿਆ ਦਾ ਆਯੋਜਨ ਅਗਲੀ ਖ਼ਬਰ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਮਨੀਸ਼ ਸਿਸੋਦੀਆ ਨੇ ਬਲਾਕ ਤੇ ਬੂਥ ਇੰਚਾਰਜਾਂ ਨਾਲ ਕੀਤੀ ਮੀਟਿੰਗ ਹਲਕਾ ਵਿਧਾਇ...
Ad Position 24