12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਸਾਵਣ ਸ਼ਿਵਰਾਤਰੀ ਮੌਕੇ ਭਜਨ ਸੰਧਿਆ ਦਾ ਆਯੋਜਨ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 13-08-2026
ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਸਥਿਤ ਮੰਦਰ ਵਿਖੇ ਸਾਵਣ ਸ਼ਿਵਰਾਤਰੀ ਦੀ ਪਵਿੱਤਰ ਰਾਤ ਨੂੰ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪੰਡਤ ਰਾਮ ਚੰਦਰ ਕੌਸ਼ਿਕ ਦੀ ਅਗਵਾਈ ਹੇਠ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਭਗਵਾਨ ਸ਼ਿਵ ਅਤੇ ਮਾਤਾ ਦੁਰਗਾ ਦੀ ਪੂਜਾ ਅਰਚਨਾ ਕਰ ਕੇ ਜੋਤੀ ਪ੍ਰਚੰਡ ਕਰਨ ਦੀ ਰਸਮ ਨਾਲ ਹੋਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਭਗਵਾਨ ਸ਼ਿਵ ਦੀ ਆਰਾਧਨਾ ਦੀ ਮਹਿਮਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਦੋਂ ਵੀ ਮਨੁੱਖ ਆਪਣੇ ਆਪ ਨੂੰ ਪਰੇਸ਼ਾਨੀ ਜਾਂ ਤਣਾਅ ਵਿਚ ਮਹਿਸੂਸ ਕਰਦਾ ਹੈ ਤਾਂ ਉਹ ਪ੍ਰਮਾਤਮਾ ਦੀ ਸ਼ਰਨ ਵਿਚ ਜਾਂਦਾ ਹੈ, ਜਿਸ ਨਾਲ ਉਸ ਨੂੰ ਮਾਨਸਿਕ ਸ਼ਾਂਤੀ ਅਤੇ ਸਮੱਸਿਆਵਾਂ ਤੋਂ ਮੁਕਤੀ ਪ੍ਰਾਪਤ ਕਰਨ ਵਿਚ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੰਪਿਊਟਰ ਵਿਚ ਐਂਟੀ ਵਾਇਰਸ ਸਥਾਪਿਤ ਕੀਤਾ ਜਾਂਦਾ ਹੈ ਤਾਂ ਜੋ ਕੋਈ ਵਾਇਰਸ ਕੰਪਿਊਟਰ ਨੂੰ ਨੁਕਸਾਨ ਨਾ ਪਹੁੰਚਾ ਸਕੇ, ਉਸੇ ਤਰ੍ਹਾਂ ਮਨੁੱਖ ਨੂੰ ਵੀ ਭਗਵਾਨ ਸ਼ਿਵ ਜਾਂ ਜਿਸ ਵੀ ਦੇਵਤਾ ਵਿਚ ਉਸ ਦੀ ਆਸਥਾ ਹੈ, ਉਸ ਨਾਲ ਲਗਾਤਾਰ ਜੁੜ ਕੇ ਆਪਣੇ ਜੀਵਨ ਵਿਚ ਈਸ਼ਵਰ ਰੂਪੀ ਗਿਆਨ ਦਾ ਐਂਟੀ ਵਾਇਰਸ ਸਥਾਪਿਤ ਕਰਨਾ ਚਾਹੀਦਾ ਹੈ। ਇਸ ਨਾਲ ਜੀਵਨ ਨੂੰ ਸਾਫ਼-ਸੁਥਰਾ, ਤਣਾਅ-ਮੁਕਤ ਅਤੇ ਖ਼ੁਸ਼ਹਾਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਸਭ ਦੀ ਭਲਾਈ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਕਰਮਯੋਗੀ ਬਣਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਗਣੇਸ਼ ਵੰਦਨਾ ਅਤੇ ਭਗਵਾਨ ਸ਼ਿਵ ਦੇ ਭਜਨ ਗਾ ਕੇ ਸਮਾਗਮ ਨੂੰ ਭਗਤੀਮਈ ਬਣਾਇਆ। ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ ਵੀ ਭਜਨ ਪੇਸ਼ ਕੀਤੇ, ਜਿਸ ਨਾਲ ਪੂਰਾ ਕੈਂਪਸ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਡਾ. ਜੀ.ਐਸ. ਸ਼ਰਮਾ ਡੀਨ ਸਟੂਡੈਂਟ ਵੈਲਫੇਅਰ, ਡਾ. ਸੰਤ ਕੁਮਾਰ ਵਰਮਾ, ਡਾ. ਵੇਦਪਾਲ, ਅਮਿਤ ਸ਼ਰਮਾ, ਨਵਨੀਸ਼, ਹੋਸਟਲ ਵਾਰਡਨ ਵਿਸ਼ਾਲ ਕੁਮਾਰ, ਰੇਸ਼ਮਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਅੰਤ ਵਿਚ ਆਰਤੀ ਕੀਤੀ ਗਈ ਅਤੇ ਸੰਗਤ ਨੂੰ ਪ੍ਰਸਾਦ ਵੰਡਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਅਤੇ ਮੋਦੀ ਦੀ ਮੁਲਾਕਾਤ ਤੋਂ ਬਾਅਦ ਕਾਂਗਰਸ, ਆਮ ਆਦਮੀ ਪਾਰਟੀ ਅਤੇ ਦੂਜੀਆਂ ਧਿਰਾਂ ਵਿਚ ਨਿਰਾਸ਼ਾ ਦਾ ਆਲਮ-ਪੱਪੂ ਰਾ... ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਮਨਾਇਆ 80ਵਾਂ ਆਜ਼ਾਦੀ ਦਿਵਸ
Ad Position 24