13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿਰੋਧੀ ਭਰਮ-ਭੁਲੇਖੇ ਕੱਢ ਦੇਣ 2027 ਵਿਚ ਕਾਂਗਰਸ ਦੀ ਸਰਕਾਰ ਬਣੇਗੀ-ਪਰਮਪਾਲ ਸਿੰਘ ਤਖ਼ਤੂਪੁਰਾ ਕਿਹਾ, ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਅੰਦਰ ਫੁੱਟ ਨੂੰ ਲੈ ਕੇ ਵਿਰੋਧੀਆਂ ਵਲੋਂ ਲੋਕਾਂ ਵਿਚ ਜੋ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਉਹ ਬੇਬੁਨਿਆਦ ਤੇ ਫ਼ਜ਼ੂਲ ਦਾ ਰੌਲਾ ਹੈ ਅਤੇ ਉਹ ਆਪਣੇ ਭਰਮ ਭੁਲੇਖੇ ਕੱਢ ਦੇਣ ਕਿਉਂਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤੇ ਸੂਬੇ ਦੇ ਲੋਕ ਆਪ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕੇ ਹੋਏ ਹਨ, ਸੂਬੇ ਨੂੰ ਕਰਜ਼ ਵਿਚ ਡੋਬਣ ਅਤੇ ਨਸ਼ੇ ਦਾ ਪ੍ਰਸਾਰ ਤੇ ਵਪਾਰ ਤੋਂ ਬਿਨਾਂ ਲੋਕਾਂ ਨੂੰ ਕੁਝ ਨਹੀਂ ਦਿੱਤਾ ਗਿਆ ਜਿਸ ਦੇ ਚੱਲਦਿਆਂ ਸੂਬੇ ਦੇ ਅੱਕੇ ਲੋਕ ਆਪ ਸਰਕਾਰ ਨੂੰ ਬੁਰੀ ਤਰ੍ਹਾਂ ਚੱਲਦੀ ਕਰ ਕੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਗੇ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕਾਂਗਰਸ ਪਾਰਟੀ ਅੰਦਰ ਫੁੱਟ ਨੂੰ ਲੈ ਕੇ ਵਿਰੋਧੀਆਂ ਵਲੋਂ ਲੋਕਾਂ ਵਿਚ ਜੋ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਉਹ ਬੇਬੁਨਿਆਦ ਤੇ ਫ਼ਜ਼ੂਲ ਦਾ ਰੌਲਾ ਹੈ ਅਤੇ ਉਹ ਆਪਣੇ ਭਰਮ ਭੁਲੇਖੇ ਕੱਢ ਦੇਣ ਕਿਉਂਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤੇ ਸੂਬੇ ਦੇ ਲੋਕ ਆਪ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕੇ ਹੋਏ ਹਨ, ਸੂਬੇ ਨੂੰ ਕਰਜ਼ ਵਿਚ ਡੋਬਣ ਅਤੇ ਨਸ਼ੇ ਦਾ ਪ੍ਰਸਾਰ ਤੇ ਵਪਾਰ ਤੋਂ ਬਿਨਾਂ ਲੋਕਾਂ ਨੂੰ ਕੁਝ ਨਹੀਂ ਦਿੱਤਾ ਗਿਆ ਜਿਸ ਦੇ ਚੱਲਦਿਆਂ ਸੂਬੇ ਦੇ ਅੱਕੇ ਲੋਕ ਆਪ ਸਰਕਾਰ ਨੂੰ ਬੁਰੀ ਤਰ੍ਹਾਂ ਚੱਲਦੀ ਕਰ ਕੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਗੇ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਤੇ ਇੱਕਜੁੱਟ ਹੈ ਅਤੇ ਸਰਕਾਰ ਬਣਾਉਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਨੇ ਵੋਟ ਚੋਰੀ ਨੋਟ ਚੋਰੀ ਦਾ ਕੰਮ ਕੀਤਾ ਹੈ। ਉਸ ਦਾ ਵਿਰੋਧ ਦੇਸ਼ ਭਰ ਵਿਚ ਹੋ ਰਿਹਾ ਹੈ ਅਤੇ ਦਿੱਲੀ ਵਿਖੇ ਕੁੱਲ ਹਿੰਦ ਕਾਂਗਰਸ ਦੇ ਕੌਮੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਤੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਸਮੁੱਚੀ ਕਾਂਗਰਸ ਲੀਡਰਸ਼ਿਪ ਨੂੰ ਨਾਲ ਲੈ ਕੇ ਸੰਘਰਸ਼ ਕਰ ਰਹੇ ਹਨ। ਪਰਮਪਾਲ ਸਿੰਘ ਵਿਧਾਨ ਸਭਾ ਚੋਣਾਂ ਵਿਚ ਮੋਗਾ ਹਲਕੇ ਤੋਂ ਇਕ ਸੰਭਾਵੀ ਉਮੀਦਵਾਰ ਹਨ ਅਤੇ ਇਸ ਸਬੰਧੀ ਉਨ੍ਹਾਂ ਕਿਹਾ ਕਿ ਉਹ ਇਕ ਮਜ਼ਬੂਤ ਦਾਅਵੇਦਾਰ ਹਨ।
Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’‘ਤੇ ਜਲਦ ਮਿਲੇ ਪੈਰੋਲ - ਬਹਿਰਾਮਕੇ, ਗਿੱਲ, ਰੰਡਿਆਲਾ ਅਗਲੀ ਖ਼ਬਰ ਪੁਲਿਸ ਤੇ ਸਿੱਖ ਸੰਗਤ ਵਿਚਾਲੇ ਝੜਪ ! ਦੇਰ ਰਾਤ ਪੁਲਿਸ ਨੇ ਖਦੇੜਿਆ Ambala Protest
Ad Position 24