14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

‘ ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਖ਼ੂਨਦਾਨ ਬਲੂਮਿੰਗ ਬਡਜ਼ ਸਕੂਲ ਵਿਖੇ 20 ਨੂੰ ਖ਼ੂਨਦਾਨ ਸਭ ਤੋਂ ਉੱਤਮ ਦਾਨ ਜਿਸ ਦਾ ਕੋਈ ਬਦਲ ਨਹੀਂ-ਬਰਾੜ, ਰਿੰਪੀ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਸਮੂਹ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਸਥਾਨਕ ਸ਼ਹਿਰ ਦੇ ਬਲੂਮਿੰਗ ਬਡਜ਼ ਸਕੂਲ ਵਿਖੇ 20 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ।

Ad Position 21
No active advertisement
ਨਿਧੜਕ ਸਿੰਘ ਬਰਾੜ। 14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ‘ਤੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਸਮੂਹ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਸਥਾਨਕ ਸ਼ਹਿਰ ਦੇ ਬਲੂਮਿੰਗ ਬਡਜ਼ ਸਕੂਲ ਵਿਖੇ 20 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਖ਼ੂਨਦਾਨ ਕੈਂਪ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਭਾਜਪਾ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਤੇ ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਨੇ ਕਿਹਾ ਕਿ ਜਨਮ ਦਿਨ ‘ਤੇ ਖ਼ੂਨਦਾਨ ਕੈਂਪ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਉੱਦਮ ਹੈ ‘ਅਜੀਤ’ ਉਪ ਦਫ਼ਤਰ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਧਾਈ ਦੀ ਪਾਤਰ ਹੈ ਜੋ ਡਾ. ਹਮਦਰਦ ਦੇ ਜਨਮ ਦਿਨ ‘ਤੇ ਤੀਸਰਾ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਾ ਕੇ ਮਨੁੱਖਤਾ ਦੀ ਵਡਮੁੱਲੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ ਜਿਸ ਦਾ ਅਜੇ ਤੱਕ ਕੋਈ ਬਦਲ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪਿਛਲੇ ਦੋ ਕੈਂਪਾਂ ਵਿਚ ਵੀ ਜ਼ਿਲ੍ਹਾ ਵਾਸੀਆਂ ਵਲੋਂ ਇਨ੍ਹਾਂ ਲਗਾਏ ਗਏ ਖ਼ੂਨਦਾਨ ਕੈਂਪਾਂ ਵਿਚ ਭਰਪੂਰ ਹੁੰਗਾਰਾ ਮਿਲਿਆ ਸੀ ਤੇ ਇਸ ਵਾਰ ਜੋ ਤੀਸਰਾ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਉਸ ਨੂੰ ਲੈ ਕੇ ਵੱਖ-ਵੱਖ ਸੰਸਥਾਵਾਂ, ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਤੇ ਰਾਜਸੀ ਪਾਰਟੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਰਾੜ ਤੇ ਰਿੰਪੀ ਨੇ ਕਿਹਾ ਕਿ ਸਾਨੂੰ ਵੀ ਆਪਣੇ ਜਨਮ ਦਿਨ ‘ਤੇ ਖ਼ੂਨਦਾਨ ਜਾਂ ਵਾਤਾਵਰਨ ਦੀ ਸ਼ੁੱਧਤਾ ਲਈ ਕਾਰਜ ਕਰਨਾ ਚਾਹੀਦਾ ਹੈ ਕਿਉਂਕਿ ਸਾਡੇ ਵਲੋਂ ਕੀਤਾ ਖ਼ੂਨਦਾਨ ਅਜਾਈਂ ਜਾ ਰਹੀਆਂ ਕਈ ਜਾਨਾਂ ਨੂੰ ਬਚਾਅ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਮੰਦਭਾਗੀ ਘਟਨਾ - ਪ੍ਰਧਾਨ ਭੁੱਲਰ * ਪ੍ਰਧਾਨ ਭੁੱਲਰ ਅਤੇ ਗਿੱਲ ਨੇ ਕੀਤੀ ਸਖ਼ਤ ਨ... ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’‘ਤੇ ਜਲਦ ਮਿਲੇ ਪੈਰੋਲ - ਬਹਿਰਾਮਕੇ, ਗਿੱਲ, ਰੰਡਿਆਲਾ
Ad Position 24