14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਬਾਘਾ ਪੁਰਾਣਾ ਪੀ.ਏ.ਸੀ. ਦੇ ਕਮੇਟੀ ਮੈਂਬਰ ਨਿਯੁਕਤ ਬਰਾੜ ਪਰਿਵਾਰ ਨੂੰ ਵਧਾਈਆਂ ਦੇਣ ਵਾਲੇ ਲੋਕਾਂ ਦਾ ਲੱਗਿਆ ਤਾਂਤਾ

ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਪਾਰਟੀ ਵਰਕਰ ਨੂੰ ਵੱਡੀ ਜ਼ੁੰਮੇਵਾਰੀ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਬਾਘਾ ਪੁਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਦੇ ਰਾਜਸੀ ਮਾਮਲਿਆਂ ਨਾਲ ਸਬੰਧਿਤ ਬਣੀ ਕਮੇਟੀ ਪੀ. ਏ.

Ad Position 21
No active advertisement
ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਬਾਘਾ ਪੁਰਾਣਾ 14-08-2026
ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਪਾਰਟੀ ਵਰਕਰ ਨੂੰ ਵੱਡੀ ਜ਼ੁੰਮੇਵਾਰੀ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਬਾਘਾ ਪੁਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਦੇ ਰਾਜਸੀ ਮਾਮਲਿਆਂ ਨਾਲ ਸਬੰਧਿਤ ਬਣੀ ਕਮੇਟੀ ਪੀ.ਏ.ਸੀ. ‘ਚ ਮੈਂਬਰ ਚੁਣ ਲਿਆ ਗਿਆ ਹੈ। ਇਸ ਨਿਯੁਕਤੀ ਸਬੰਧੀ ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਬਾਘਾ ਪੁਰਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਪ੍ਰਧਾਨ ਸੁਖਜੀਤ ਸਿੰਘ ਮਾਹਲਾ, ਕਾਕਾ ਬਰਾੜ ਬਾਘਾਪੁਰਾਣਾ, ਜਿੰਮੀ ਸਰਪੰਚ ਗੱਜਣ ਵਾਲਾ, ਸੁਰਿੰਦਰ ਬਾਂਸਲ ਡੀ.ਐਮ.ਵਾਲਾ, ਮੁਕੰਦ ਸਿੰਘ ਐਮ.ਸੀ. ਬਾਘਾ ਪੁਰਾਣਾ, ਆਤਮਾ ਸਿੰਘ ਬਰਾੜ, ਗੁਰਜੰਟ ਸਿੰਘ ਬਰਾੜ ਬਾਘਾ ਪੁਰਾਣਾ, ਸੁਖਚਰਨ ਸਿੰਘ ਛਿੰਦਾ, ਸਰਕਲ ਪ੍ਰਧਾਨ ਹਰਜੀਤ ਸਿੰਘ ਗਿੱਲ,ਪ੍ਰਧਾਨ ਪਵਨ ਢੰਡ, ਬਿਰਜ ਲਾਲ ਮੋਰੀਆ, ਕੱਤਰ ਸਿੰਘ ਥਰਾਜ, ਦਰਸ਼ਨ ਸਿੰਘ ਥਰਾਜ, ਰਣਧੀਰ ਸਿੰਘ ਥਰਾਜ, ਬਿੱਲੂ ਚੀਮਾ, ਸੁੱਖੀ ਚੀਮਾ, ਕਰਮ ਸਿੰਘ ਮਾਹਲਾ, ਧੱਤੂ ਚੀਮਾ, ਗੁਰਵਿੰਦਰ ਸਿੰਘ ਆਦਿ ਪਾਰਟੀ ਵਰਕਰਾਂ ਵਲੋਂ ਹਾਈਕਮਾਂਡ ਦਾ ਧੰਨਵਾਦ ਕਰਦਿਆ ਸਾਬਕਾ ਚੇਅਰਮੈਨ ਮੁਖਤਿਆਰ ਸਿੰਘ ਬਰਾੜ ਤੇ ਉਨ੍ਹਾਂ ਦੇ ਸਪੁੱਤਰ ਸਤਨਾਮ ਸਿੰਘ ਸੱਤੂ ਬਰਾੜ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਹਰਮਨ ਬਰਾੜ ਖੋਟੇ ਬਣੇ ਯੂਥ ਅਕਾਲੀ ਦਲ ’ਚ ਕੋਰ ਕਮੇਟੀ ਮੈਂਬਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 1 ਸਤੰਬਰ... ਅਗਲੀ ਖ਼ਬਰ ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਹੋਈ ਸਿੱਖਿਆ ਮੰਤਰੀ ਨਾਲ ਮੀਟਿੰਗ ਸਿੱਖਿਆ ਮੰਤਰੀ ਨੇ 1013 ਲੈਕਚਰਾਰ ਸਿੱਧੀ...
Ad Position 24