13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਰ ਬੂਥ ਕਾਂਗਰਸ ਮਜ਼ਬੂਤ ਤਹਿਤ ਕੀਤੀਆਂ ਮੀਟਿੰਗਾਂ ਨੇ ਕਾਂਗਰਸ ਪਾਰਟੀ ਨੂੰ ਕੀਤਾ ਮਜ਼ਬੂਤ-ਮਾਨ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਸੇਵਾਦਾਰ ਹਲਕਾ ਮੋਗਾ ਤੇ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਭੁਪੇਸ਼ ਬਘੇਲ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਦੀ ਪ੍ਰਧਾਨਗੀ ਹੇਠ ਕੀਤੀਆਂ ਮੀਟਿੰਗਾਂ ਜਿਨ੍ਹਾਂ ਨੂੰ ਹਰ ਬੂਥ ਕਾਂਗਰਸ ਮਜ਼ਬੂਤ ਦਾ ਨਾਂਅ ਦਿੱਤਾ ਗਿਆ ਸੀ, ਨਾਲ ਪੰਜਾਬ ਅੰਦਰ ਬੂਥ ਲੈਵਲ ਤੱਕ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਇਨ੍ਹਾਂ ਮੀਟਿੰਗਾਂ ਨੇ ਰੈਲੀਆਂ ਦਾ ਰੂਪ ਧਾਰ ਲਿਆ ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਹਨ ਤੇ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਰਾਜ ਲੈ ਕੇ ਆਉਣਾ ਚਾਹੁੰਦੇ ਹਨ ਕਿਉਂਕਿ ਅੱਜ ਪੰਜਾਬ ਅੰਦਰ ਚੱਲ ਰਹੀ ਝਾੜੂ ਵਾਲਿਆਂ ਦੀ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ ਤੇ ਜਲਦ ਤੋਂ ਜਲਦ ਝਾੜੂ ਵਾਲਿਆਂ ਦੀ ਸਰਕਾਰ ਤੋਂ ਖਹਿੜਾ ਛਡਵਾਉਣਾ ਚਾਹੁੰਦੇ ਹਨ।

Ad Position 21
No active advertisement
ਅਜੀਤ ਡੈਸਕ 14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਸੇਵਾਦਾਰ ਹਲਕਾ ਮੋਗਾ ਤੇ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਭੁਪੇਸ਼ ਬਘੇਲ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਦੀ ਪ੍ਰਧਾਨਗੀ ਹੇਠ ਕੀਤੀਆਂ ਮੀਟਿੰਗਾਂ ਜਿਨ੍ਹਾਂ ਨੂੰ ਹਰ ਬੂਥ ਕਾਂਗਰਸ ਮਜ਼ਬੂਤ ਦਾ ਨਾਂਅ ਦਿੱਤਾ ਗਿਆ ਸੀ, ਨਾਲ ਪੰਜਾਬ ਅੰਦਰ ਬੂਥ ਲੈਵਲ ਤੱਕ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਇਨ੍ਹਾਂ ਮੀਟਿੰਗਾਂ ਨੇ ਰੈਲੀਆਂ ਦਾ ਰੂਪ ਧਾਰ ਲਿਆ ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਹਨ ਤੇ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਰਾਜ ਲੈ ਕੇ ਆਉਣਾ ਚਾਹੁੰਦੇ ਹਨ ਕਿਉਂਕਿ ਅੱਜ ਪੰਜਾਬ ਅੰਦਰ ਚੱਲ ਰਹੀ ਝਾੜੂ ਵਾਲਿਆਂ ਦੀ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ ਤੇ ਜਲਦ ਤੋਂ ਜਲਦ ਝਾੜੂ ਵਾਲਿਆਂ ਦੀ ਸਰਕਾਰ ਤੋਂ ਖਹਿੜਾ ਛਡਵਾਉਣਾ ਚਾਹੁੰਦੇ ਹਨ। ਇਸ ਕਰ ਕੇ ਪੰਜਾਬ ਦੇ ਲੋਕਾਂ ਨੇ ਹਰ ਬੂਥ ਕਾਂਗਰਸ ਮਜ਼ਬੂਤ ਦੀਆਂ ਮੀਟਿੰਗਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਮੀਟਿੰਗਾਂ ਨੂੰ ਰੈਲੀਆਂ ਦਾ ਰੂਪ ਦਿੱਤਾ। ਮਾਨ ਨੇ ਕਿਹਾ ਕਿ ਮੋਗਾ ਸ਼ਹਿਰ ਵਿਚ ਵੀ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਤੇ ਭੁਪੇਸ਼ ਬਘੇਲ ਇੰਚਾਰਜ ਪੀ.ਪੀ.ਸੀ.ਸੀ. ਵਲੋਂ ਕੀਤੀ ਹਰ ਬੂਥ ਕਾਂਗਰਸ ਮਜ਼ਬੂਤ ਮੀਟਿੰਗ ਨਾਲ ਮੋਗਾ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਅੰਦਰ ਜੋਸ਼ ਭਰ ਦਿੱਤਾ ਹੈ। ਮਾਨ ਨੇ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਅੰਦਰ ਸਰਕਾਰ ਬਣਾਏਗੀ ਕਿਉਂਕਿ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਹੈ। ਮਾਨ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਉਂਦੀ ਹੈ ਤਾਂ ਉਹ ਵੱਡੀ ਲੀਡ ਨਾਲ ਜਿੱਤ ਕੇ ਸੀਟ ਕਾਂਗਰਸ ਦੀ ਝੋਲੀ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ’ਚ ਕਿਸਾਨ ਗੋਸ਼ਟੀ ਕੈਂਪ ਲਗਾਇਆ ਅਗਲੀ ਖ਼ਬਰ ਡੇਰਾ ਬਾਬਾ ਕੁੰਭ ਦਾਸ ‘ਚ ਸਾਲਾਨਾ ਸਮਾਗਮ 15 ਨੂੰ-ਵਿਕਾਸ ਗਾਬਾ
Ad Position 24