13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਸੰਬੰਧੀ ਮੱਸਿਆ ਦੇ ਦਿਹਾੜੇ ’ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਦੀ ਹੋਈ ਮਹੀਨਾਵਾਰ ਮੀਟਿੰਗ

ਨਿਹਾਲ ਸਿੰਘ ਵਾਲਾ, 13 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ ‘ਚ ਨਿਹਾਲ ਸਿੰਘ ਵਾਲਾ ਵਿਖੇ ਹੋਈ। ਮੀਟਿੰਗ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਬਿੱਕਰ ਸਿੰਘ ਮਾਛੀਕੇ, ਹਰਜੰਟ ਸਿੰਘ ਬੌਡੇ, ਗੁਰਮੇਲ ਸਿੰਘ ਖੋਟੇ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਜਿਵੇਂ 2.

Ad Position 21
No active advertisement
ਚੇਅਰਮੈਨ ਜਸਪਾਲ ਸਿੰਘ ਸਰਾਂ ਰਿਬਨ ਕੱਟ ਕੇ ਸ਼ੁਰੂਆਤ ਕਰਦੇ ਹੋਏ ਤੇ ਸਟੇਜ ਤੇ ਗਿੱਧਾ ਪੇਸ਼ ਕਰਦੀਆਂ ਵਿਦਿਆਰਥੀਆਂ। ਤਸਵੀਰ : ਕਾਠਪਾਲ 14-08-2026
ਨਿਹਾਲ ਸਿੰਘ ਵਾਲਾ, 13 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਛੀਕੇ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ ‘ਚ ਨਿਹਾਲ ਸਿੰਘ ਵਾਲਾ ਵਿਖੇ ਹੋਈ। ਮੀਟਿੰਗ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਬਿੱਕਰ ਸਿੰਘ ਮਾਛੀਕੇ, ਹਰਜੰਟ ਸਿੰਘ ਬੌਡੇ, ਗੁਰਮੇਲ ਸਿੰਘ ਖੋਟੇ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਜਿਵੇਂ 2.59 ਦਾ ਗੁਣਾਂਕ, ਮਹਿੰਗਾਈ ਭੱਤੇ ਦਾ ਬਕਾਏ ਭੁਗਤਾਨ ਕੀਤਾ ਜਾਵੇ, ਵੱਧ ਰਹੀ ਮਹਿੰਗਾਈ ਨੂੰ ਧਿਆਨ ‘ਚ ਰੱਖਦਿਆਂ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਮੈਡੀਕਲ ਕੈਸ਼-ਲੈੱਸ ਸਕੀਮ ਮੁੜ ਤੋਂ ਲਾਗੂ ਕੀਤੀ ਜਾਵੇ, ਮੈਡੀਕਲ ਰੀਐਮਬਰਸਮੈਂਟ ਸਮਾਂਬੱਧ ਅਦਾਇਗੀ ਯਕੀਨੀ ਬਣਾਈ ਜਾਵੇ, ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ, ਨੋਸ਼ਨਲ ਫਿਕਸੇਸ਼ਨ, ਕੱਚੇ ਮੁਲਾਜ਼ਮ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, 18 ਫ਼ੀਸਦੀ ਡੀ.ਏ. ਦੇਣਾ, ਡੀ.ਏ. ਦਾ ਬਕਾਇਆ ਦੇਣਾ, 1-1-2016 ਤੋਂ ਬਾਅਦ ਦੇ ਪੇ-ਕਮਿਸ਼ਨ ਲਾਗੂ ਕਰਨਾ ਆਦਿ ‘ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਇਸ ਸਰਕਾਰ ਨੂੰ ਚਲਦਾ ਕੀਤਾ ਜਾਵੇਗਾ। ਉਕਤ ਆਗੂਆਂ ਨੇ ਵਿੱਤ ਮੰਤਰੀ ਹਰਪਾਲ ਚੀਮਾਂ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਗੁਮਰਾਹਕੁਨ ਬਿਆਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਦੱਸਿਆ ਕਿ ਕੁੰਭ ਕਰਨੀ ਨੀਂਦ ਸੁੱਤੀ ਸਰਕਾਰ ਨੂੰ ਜਗਾਉਣ ਲਈ 27 ਅਗਸਤ ਨੂੰ ਸਬਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਕਰ ਸੁਪਰੀਮ ਕੋਰਟ ਜਾਂਦੀ ਹੈ ਤਾਂ ਵੀ ਉਸ ਮੁਕਾਬਲਾ ਕਰਨ ਲਈ ਤਿਆਰ ਹਾਂ। ਇਸ ਮੌਕੇ ਸਿਕੰਦਰ ਸਿੰਘ ਭਾਗੀਕੇ, ਓਮਾਂਕਾਂਤ ਸ਼ਸ਼ਤਰੀ, ਬਲਵੀਰ ਸਿੰਘ ਮਾਛੀਕੇ, ਬਲਵੀਰ ਸਿੰਘ ਭੱਟੀ, ਦਵਿੰਦਰ ਸਿੰਘ ਹਿੰਮਤਪੁਰਾ, ਤੋਤਾ ਸਿੰਘ, ਜਗੀਰ ਸਿੰਘ ਬਿਲਾਸਪੁਰ, ਰਜਿੰਦਰ ਸਿੰਘ ਤਖ਼ਤੂਪੁਰਾ, ਹਰਨੇਕ ਸਿੰਘ, ਜੋਗਿੰਦਰ ਸਿੰਘ ਸੈਦੋਕੇ, ਜਸਪਾਲ ਰਾਏ, ਰੂਪ ਸਿੰਘ ਮਧੇਕੇ, ਤਨਜੀਤ ਸਿੰਘ ਪੱਤੋ, ਮੁਕੰਦ ਸਿੰਘ ਦੀਨਾਂ, ਕੌਸ਼ਲ ਸ਼ਰਮਾ, ਮੇਜਰ ਸਿੰਘ ਤਖ਼ਤੂਪੁਰਾ, ਜਸਪਤ ਰਾਏ, ਪ੍ਰਿੰਸੀਪਲ ਹਰਭਜਨ ਸਿੰਘ, ਮੁਖਤਿਆਰ ਸਿੰਘ ਖਾਈ, ਉਜਾਗਰ ਸਿੰਘ ਮੀਨੀਆਂ, ਨਛੱਤਰ ਸਿੰਘ, ਮਨਮੋਹਨ ਸਿੰਘ, ਬੇਅੰਤ ਸਿੰਘ, ਮੋਹਣ ਸਿੰਘ, ਜਸਵੰਤ ਸਿੰਘ, ਬਲਜਿੰਦਰ ਸਿੰਘ ਨਿਹਾਲ ਸਿੰਘ ਵਾਲਾ, ਸੁਦਾਗਰ ਸਿੰਘ ਦੀਨਾਂ, ਗੁਰਮੇਲ ਸਿੰਘ ਜਵਾਹਰ ਸਿੰਘ ਵਾਲਾ, ਭਗਵਾਨ ਸਿੰਘ, ਕੂੜਾ ਸਿੰਘ, ਹਰਦਰਸ਼ਨ ਸਿੰਘ ਦੀਨਾਂ, ਇੰਦਰਜੀਤ ਸਿੰਘ ਲੁਹਾਰਾ, ਹਰਦੀਪ ਸਿੰਘ, ਬਦਨ ਸਿੰਘ, ਜ਼ੋਰਾਵਰ ਸਿੰਘ ਬੱਧਨੀ, ਬੂਟਾ ਸਿੰਘ ਹਿੰਮਤਪੁਰਾ, ਮਲਾਗਰ ਸਿੰਘ, ਰਣਦੀਪ ਸਿੰਘ ਰਾਣਾ, ਮੁਖਤਿਆਰ ਸਿੰਘ ਧੂੜਕੋਟ, ਬੂਟਾ ਸਿੰਘ ਬੁਰਜ ਹਮੀਰਾ, ਛੈਂਬਰ ਸਿੰਘ ਬੁਰਜ ਹਮੀਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਵਨ ਦੂਜ ਦੇ ਮੌਕੇ ’ਤੇ ਲਾਲ ਦੁਆਰਾ ਮੰਦਰ ਵਿਖੇ ਅੱਜ ਹੋਵੇਗਾ ਸੰਕੀਰਤਨ-ਰਜਿੰਦਰ ਬਧਵਾ ਅਗਲੀ ਖ਼ਬਰ ਪਾਥਵੇਅਜ਼ ਗਲੋਬਲ ਸਕੂਲ ਨੇ 29ਵੀਂਆਂ ਜ਼ੋਨ ਖੇਡਾਂ ਅੰਡਰ-17 ਕ੍ਰਿਕਟ ‘ਚ ਜਿੱਤਿਆ ਗੋਲਡ ਮੈਡਲ
Ad Position 24