ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ-ਸਨੀ ਗਿੱਲ, ਖਣਮੁਖ ਭਾਰਤੀ
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਵਿਖੇ ਇਕ ਵਿਅਕਤੀ ਵਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਤੇ ਖਣਮੁਖ ਭਾਰਤੀ ਪੱਤੋ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਸਥਾ ਦੇ ਪਵਿੱਤਰ ਕੇਂਦਰ ‘ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ‘ਤੇ ਹਮਲਾ ਕਰਨਾ ਬੇਹੱਦ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ।
ਸ
ਸੰਜੀਤ ਸਿੰਘ ਸਨੀ ਗਿੱਲ ਤੇ ਖਣਮੁਖ ਭਾਰਤੀ ਪੱਤੋ।
14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਵਿਖੇ ਇਕ ਵਿਅਕਤੀ ਵਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਤੇ ਖਣਮੁਖ ਭਾਰਤੀ ਪੱਤੋ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਸਥਾ ਦੇ ਪਵਿੱਤਰ ਕੇਂਦਰ ‘ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ‘ਤੇ ਹਮਲਾ ਕਰਨਾ ਬੇਹੱਦ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਸਮੇਤ ਗੁਰੂ ਘਰ ਦੇ ਦਰਸ਼ਨਾਂ ਲਈ ਗਏ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਗੁਰੂ ਘਰ ਦੀ ਮਾਣ-ਮਰਯਾਦਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਸ਼ਰਧਾ ਅਤੇ ਵਿਸ਼ਵਾਸ ਨਾਲ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਉਂਦਾ ਹੈ। ਕਿਸੇ ਵੀ ਸ਼ਰਧਾਲੂ ਨਾਲ ਅਜਿਹੀ ਘਟਨਾ ਵਾਪਰਨਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚਾਉਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ। ਸਨੀ ਗਿੱਲ ਤੇ ਭਾਰਤੀ ਨੇ ਕਿਹਾ ਕਿ ਸਿੱਖ ਪੰਥ ਨੂੰ ਆਪਸੀ ਭਾਈਚਾਰਾ, ਸ਼ਾਂਤੀ ਅਤੇ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਅਜਿਹੀਆਂ ਭੜਕਾਊ ਕਾਰਵਾਈਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿਉਂਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਾਣ-ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਪਵਿੱਤਰ ਅਸਥਾਨਾਂ ‘ਤੇ ਅਜਿਹੀਆਂ ਘਟਨਾਵਾਂ ਦੀ ਪੁਨਰਾਵਰਤੀ ਨੂੰ ਰੋਕਣ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਕ ਨਿਮਾਣੇ ਸਿੱਖ ਵਜੋਂ ਆਪਣੇ ਪਰਿਵਾਰ ਸਮੇਤ ਸੱਚਖੰਡ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ ਪਰੰਤੂ ਉਨ੍ਹਾਂ ‘ਤੇ ਹਮਲਾ ਹੋ ਜਾਣਾ ਹਰ ਨਾਨਕ ਨਾਮ-ਲੇਵਾ ਸਿੱਖ ਦਾ ਦਿਲ ਦੁਖਿਆ ਹੈ।