ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ
ਕਿਸ਼ਨਪੁਰਾ ਕਲਾਂ, 14 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੇ ਹੀ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਲੇਅ ਵੇਅ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਵੱਖ-ਵੱਖ ਦੇਸ਼-ਭਗਤੀ ਭਰਪੂਰ ਡਾਂਸ, ਨਾਟਕ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ
ਪਿੰਡ ਧੱਲੇਕੇ ਵਿਖੇ ਸਰਪੰਚ ਮਨਦੀਪ ਕੌਰ ਦੀ ਅਗਵਾਈ ’ਚ ਲਗਾਏ ਛਾਂਦਾਰ ਬੂਟੇ
15-08-2026
ਕਿਸ਼ਨਪੁਰਾ ਕਲਾਂ, 14 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੇ ਹੀ ਉਤਸ਼ਾਹ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਲੇਅ ਵੇਅ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਵੱਖ-ਵੱਖ ਦੇਸ਼-ਭਗਤੀ ਭਰਪੂਰ ਡਾਂਸ, ਨਾਟਕ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ ਨਾਲ ਜੁੜੀਆਂ ਵੱਖ-ਵੱਖ ਭੂਮਿਕਾਵਾਂ ਨੂੰ ਬੜੇ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਵਿਚ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਦੇਸ਼-ਭਗਤੀ ਦੀ ਭਾਵਨਾ ਸਪਸ਼ਟ ਤੌਰ ‘ਤੇ ਨਜ਼ਰ ਆਈ। ਬੱਚਿਆਂ ਨੇ ਆਪਣੀਆਂ ਮਾਸੂਮ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਸਾਡੇ ਦੇਸ਼ ਦੀ ਆਜ਼ਾਦੀ ਅਨੇਕਾਂ ਮਹਾਨ ਯੋਧਿਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਦੇਸ਼-ਭਗਤੀ, ਏਕਤਾ ਅਤੇ ਰਾਸ਼ਟਰੀ ਚੇਤਨਾ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਇਨ੍ਹਾਂ ਗਤੀਵਿਧੀਆਂ ਰਾਹੀਂ ਆਪਣੇ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ਨੂੰ ਬਿਹਤਰ ਢੰਗ ਨਾਲ ਸਮਝ ਸਕਦੇ ਹਨ ਅਤੇ ਇਹ ਜਾਣ ਸਕਦੇ ਹਨ ਕਿ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੇ ਦੇਸ਼ ਦੀ ਖ਼ਾਤਰ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਮਹਾਨ ਕੁਰਬਾਨੀਆਂ ਦਿੱਤੀਆਂ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਆਜ਼ਾਦੀ ਦਿਵਸ ਨੂੰ ਸਮਰਪਿਤ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਹੀ ਸਾਡੇ ਆਜ਼ਾਦ ਭਾਰਤ ਦਾ ਭਵਿੱਖ ਹੈ। ਉਨ੍ਹਾਂ ਬੱਚਿਆਂ ਨੂੰ ਸਚਾਈ, ਮਿਹਨਤ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।