ਮਾਤਾ ਦਰਸ਼ਨਾਂ ਦੇਵੀ ਬਾਂਸਲ ਨਮਿਤ ਸ਼ਰਧਾਂਜਲੀ ਸਮਾਗਮ
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਭਾਰਤ ਦੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਪੇਂਟਿੰਗ ਮੁਕਾਬਲੇ ਦਾ ਆਯੋਜਨ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
ਮ
ਮਹਾਂ ਮਾਈ ਦਾ ਗੁਣਗਾਨ ਕਰਨ ਵਾਲੇ ਗਾਇਕ ਕਲਾਕਾਰ।
15-08-2026
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਭਾਰਤ ਦੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਪੇਂਟਿੰਗ ਮੁਕਾਬਲੇ ਦਾ ਆਯੋਜਨ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਅਗਵਾਈ ਵਿਚ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੁਕਾਬਲੇ ਦਾ ਮਕਸਦ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਦੇ ਭਵਿੱਖ ਬਾਰੇ ਸੋਚਣ ਅਤੇ ਉਸ ਸੋਚ ਨੂੰ ਰੰਗਾਂ ਰਾਹੀਂ ਪ੍ਰਗਟ ਕਰਨ ਦਾ ਮੌਕਾ ਦੇਣਾ ਸੀ। ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਦੋ ਵਿਸ਼ੇ ਦਿੱਤੇ ਗਏ ਸਨ ਮੇਰੇ ਸੁਪਨਿਆਂ ਦਾ ਭਾਰਤ ਅਤੇ ਭਾਰਤ 2047 ਵਿਚ। ਇਨ੍ਹਾਂ ਵਿਸ਼ਿਆਂ ਰਾਹੀਂ ਬੱਚਿਆਂ ਨੂੰ ਇਹ ਕਲਪਨਾ ਕਰਨ ਦਾ ਮੌਕਾ ਮਿਲਿਆ ਕਿ ਆਜ਼ਾਦੀ ਦੇ 100 ਸਾਲ ਪੂਰੇ ਹੋਣ ‘ਤੇ ਭਾਰਤ ਕਿਹੋ ਜਿਹਾ ਦਿਖਾਈ ਦੇਵੇਗਾ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਕਿਹੋ ਜਿਹਾ ਹੋਣਾ ਚਾਹੀਦਾ ਹੈ । ਵਿਦਿਆਰਥੀਆਂ ਨੇ ਆਪਣੀਆਂ ਪੇਂਟਿੰਗਾਂ ਵਿਚ ਸਵੱਛ ਭਾਰਤ, ਹਰਿਆ-ਭਰਿਆ ਵਾਤਾਵਰਣ, ਡਿਜੀਟਲ ਅਤੇ ਤਕਨੀਕੀ ਤੌਰ ‘ਤੇ ਅੱਗੇ ਵਧਿਆ ਭਾਰਤ, ਪੁਲਾੜ ਖੋਜ ਵਿਚ ਭਾਰਤ ਦੀ ਅਗਵਾਈ ਔਰਤਾਂ ਦੀ ਬਰਾਬਰੀ, ਗਰੀਬੀ-ਮੁਕਤ ਸਮਾਜ ਅਤੇ ਸੌਰ ਊਰਜਾ ਵਰਗੇ ਵਿਸ਼ਿਆਂ ਨੂੰ ਬੜੀ ਖ਼ੂਬਸੂਰਤੀ ਨਾਲ ਦਰਸਾਇਆ। ਕਈ ਬੱਚਿਆਂ ਨੇ ਤਿਰੰਗੇ ਕਬੂਤਰ ਸੈਟੇਲਾਈਟ, ਬਿਜਲੀ ਨਾਲ ਚੱਲਣ ਵਾਲੀਆਂ ਗੱਡੀਆਂ ਅਤੇ ਹਰੇ-ਭਰੇ ਸ਼ਹਿਰਾਂ ਦੇ ਦ੍ਰਿਸ਼ ਆਪਣੇ ਚਿੱਤਰਾਂ ਵਿਚ ਉਕੇਰੇ ਜੋ ਦੇਖਣ ਵਾਲਿਆਂ ਦਾ ਮਨ ਮੋਹ ਰਹੇ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਸਿਰਜਣਾਤਮਿਕਤਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਪਣੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਭਾਰਤ ਦੀ ਨੀਂਹ ਰੱਖਣਗੇ। ਇਸ ਲਈ ਉਨ੍ਹਾਂ ਦੇ ਵਿਚਾਰਾਂ ਅਤੇ ਸੁਪਨਿਆਂ ਨੂੰ ਸਮਝਣਾ ਅਤੇ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆਂ ਵਿਦਿਆਰਥੀਆਂ ਨੇ ਇਸ ਮੁਕਾਬਲੇ ਦੀ ਤਿਆਰੀ ਕਈ ਦਿਨ ਪਹਿਲਾਂ ਤੋਂ ਸ਼ੁਰੂ ਕਰ ਦਿੱਤੀ ਸੀ ਅਤੇ ਹਰ ਬੱਚੇ ਨੇ ਆਪਣੀ ਕਲਪਨਾ ਸ਼ਕਤੀ ਦਾ ਭਰਪੂਰ ਇਸਤੇਮਾਲ ਕਰਦਿਆਂ ਵੱਖ-ਵੱਖ ਰੰਗਾਂ ਅਤੇ ਤਕਨੀਕਾਂ ਨਾਲ ਆਪਣੀਆਂ ਕਲਾਕ੍ਰਿਤੀਆਂ ਤਿਆਰ ਕੀਤੀਆਂ। ਛੋਟੀਆਂ ਜਮਾਤਾਂ ਦੇ ਬੱਚਿਆਂ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਤਰੀਕੇ ਨਾਲ ਦੇਸ਼ ਪ੍ਰਤੀ ਆਪਣਾ ਪਿਆਰ ਦਰਸਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਮੁਕਾਬਲੇ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ। ਸਕੂਲ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆਂ ਹੋਇਆ ਸੀ। ਵਿਦਿਆਰਥੀਆਂ ਵਿਚ ਇਕ ਵੱਖਰਾ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਪਲੇਟਫ਼ਾਰਮ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਜੋ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲ ਸਕੇ।